ਪਿਆਕੜਾਂ ਦੇ ਲਈ ਅਹਿਮ ਖ਼ਬਰ, ਪਵੇਗਾ ਜੇਬ ਤੇ ਭਾਰੀ ਬੋਝ ! ਕਿਉਕਿ ਸਰਕਾਰ ਕਰਨ ਜਾ ਰਹੀ ਹੈ ਇਹ ਕਾਰਵਾਈ !

ਨਿਊਜ਼ ਡੈਸਕ : ਪੰਜਾਬ ‘ਚ ਜਲਦ ਹੀ ਸ਼ਰਾਬ ਹੋਰ ਮਹਿੰਗੀ ਹੋ ਸਕਦੀ ਹੈ। ਸਰਕਾਰ ਵਿਦੇਸ਼ੀ ਅਤੇ ਦੇਸੀ ਸ਼ਰਾਬ ਦੀਆਂ ਕੀਮਤਾਂ ਵਿੱਚ 5 ਤੋਂ 10 ਫੀਸਦੀ ਤੱਕ ਵਾਧਾ ਕਰ ਸਕਦੀ ਹੈ। ਇਸ ਦੇ ਨਾਲ ਹੀ ਬਾਰ ਲਾਇਸੈਂਸ ਫੀਸ ਵੀ ਵਧਾਈ ਜਾ ਸਕਦੀ ਹੈ।ਪੰਜਾਬ ਸਰਕਾਰ ਨੇ ਵਿੱਤੀ ਸਾਲ 2025-2026 ਲਈ ਨਵੀਂ ਆਬਕਾਰੀ ਨੀਤੀ ਦਾ ਖਰੜਾ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਸੂਬੇ ‘ਚ ਸ਼ਰਾਬ ਦੀ ਕੀਮਤ ਵਧ ਸਕਦੀ ਹੈ।

ਇਸ ਸਾਲ ਦੇ ਬਦਲੇ ਪਿਛਲੀ ਵਾਰ ਸ਼ਰਾਬ ਦੀਆਂ ਕੀਮਤਾਂ ਘਟਾਈਆਂ ਗਈਆਂ ਸਨ ਪੰਜਾਬ ਸਰਕਾਰ ਨੇ ਇਸ ਵਿੱਤੀ ਸਾਲ ਵਿੱਚ 10,350 ਕਰੋੜ ਰੁਪਏ ਦੀ ਆਮਦਨ ਇਕੱਠੀ ਕਰਨ ਦਾ ਟੀਚਾ ਰੱਖਿਆ ਸੀ। ਹੁਣ ਤੱਕ ਇਸ ਦਾ 80 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ। ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਸਰਕਾਰ 2025-26 ਵਿੱਚ ਆਬਕਾਰੀ ਨੀਤੀ ਰਾਹੀਂ ਮਾਲੀਆ ਵਧਾਉਣ ਜਾ ਰਹੀ ਹੈ।

ਪੰਜਾਬ ਦੀ ਮੌਜੂਦਾ ਸਰਕਾਰ ਨੇ ਅਜੇ ਤੱਕ ਸ਼ਰਾਬ ਦੀਆਂ ਕੀਮਤਾਂ ਨਹੀਂ ਵਧਾਈਆਂ। ਪਿਛਲੀ ਵਾਰ ਵੀ ਵਿਦੇਸ਼ੀ ਸ਼ਰਾਬ ਦੀਆਂ ਕੀਮਤਾਂ ਘਟਾਈਆਂ ਗਈਆਂ ਸਨ। ਹੁਣ ਵਿੱਤੀ ਸਥਿਤੀ ਨੂੰ ਸੁਧਾਰਨ ਲਈ ਫੈਸਲਾ ਲਿਆ ਜਾ ਸਕਦਾ ਹੈ ਰਿਪੋਰਟਾਂ ਮੁਤਾਬਕ ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ਨਿਯੁਕਤ ਕੀਤੇ ਗਏ ਸਲਾਹਕਾਰਾਂ ਨੇ ਵਿੱਤ ਵਿਭਾਗ ਨੂੰ ਸ਼ਰਾਬ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧੇ ਦੀ ਪੇਸ਼ਕਸ਼ ਕੀਤੀ ਹੈ।

ਨਵੀਂ ਆਬਕਾਰੀ ਨੀਤੀ ਲਈ ਸੂਬੇ ਦੇ ਸ਼ਰਾਬ ਕਾਰੋਬਾਰੀਆਂ ਤੋਂ ਸੁਝਾਅ ਵੀ ਮੰਗੇ ਹਨ। 24 ਦਸੰਬਰ ਨੂੰ ਸ਼ਰਾਬ ਕਾਰੋਬਾਰੀਆਂ ਦੇ ਸੁਝਾਵਾਂ ‘ਤੇ ਵਿਚਾਰ ਕੀਤਾ ਜਾਵੇਗਾ। ਮੌਜੂਦਾ ਆਬਕਾਰੀ ਨੀਤੀ 11 ਜੂਨ, 2025 ਤੱਕ ਲਾਗੂ ਰਹੇਗੀ। ਕਿਸੇ ਵੀ ਸੂਬੇ ਦਾ ਰੈਵੀਨਿਉਂ ਜਾ ਮਾਲਿਆ ਉਸ ਸੂਬੇ ਦੇ ਹੋਰਨਾਂ ਵਿਭਾਗਾਂ ਤੋਂ ਇਲਾਵਾ ਅਬਕਾਰੀ ਵਿਭਾਗ ਤੋਂ ਇਕੱਠਾ ਕੀਤਾ ਜਾਂਦਾ ਹੈ। ਸੂਬੇ ਦਾ ਸਭ ਤੋਂ ਜਿਆਦ ਰੈਵੀਨਿਊ

Be the first to comment

Leave a Reply

Your email address will not be published.


*