
ਡੈਸਕ : ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਤੇ ਹੋਣ ਵਾਲੀ ਸੁਣਵਾਈ ਟਲ ਗਈ ਕੋਈ ਵੀ ਫੈਸਲਾ ਲੈਣ ਲਈ ਸਥਿਤੀ ਅਨੁਕੂਲ ਨਹੀਂ ਹੈ। ਇਸ ਮਾਮਲੇ ‘ਤੇ ਫੈਸਲਾ ਲੈਣ ਤੋਂ ਪਹਿਲਾਂ ਕਈ ਏਜੰਸੀਆਂ ਦੀ ਸਲਾਹ ਲੈਣ ਦੀ ਜ਼ਰੂਰਤ ਹੈ। ਕੋਰਟ ਨੇ ਕੇਂਦਰ ਦਾ ਪੱਖ ਸੁਣਨ ਤੋਂ ਬਾਅਦ 4 ਹਫ਼ਤਿਆਂ ਦੇ ਲਈ ਸੁਣਵਾਈ ਟਾਲ ਦਿੱਤੀ ਹੈ। ਕੋਰਟ ਨੇ ਕਿਹਾ ਕਿ ਮਾਮਲਾ ਸੰਵੇਦਨਾਸ਼ੀਲ ਹੈ, ਕੇਂਦਰ ਸਰਕਾਰ ਨੇ ਫੈਸਲਾ ਲੈਣ ਲਈ ਸਮੇਂ ਦੀ ਮੰਗ ਕੀਤੀ ਹੈ।
ਬਲਵੰਤ ਸਿੰਘ ਰਾਜੋਆਣਾ ਦੇ ਵਕੀਲਾਂ ਨੇ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇੰਨੇ ਲੰਬੇ ਸਮੇਂ ਤੱਕ ਮੌਤ ਦੀ ਸਜ਼ਾ ਦਾ ਇੰਤਜ਼ਾਰ ਕਰਨਾ ਮਾਨਸਿਕ ਤਸ਼ੱਦਦ ਦੇ ਵਾਂਗ ਹੈ। 18 ਨਵੰਬਰ ਨੂੰ ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਹੋਏ ਰਾਜੋਆਣਾ ਦੀ ਰਹਿਮ ਪਟੀਸ਼ਨ ਨੂੰ ਰਾਸ਼ਟਰਪਤੀ ਕੋਲ ਭੇਜਿਆ ਸੀ। ਕੋਰਟ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਹੁਕਮ ਦਿੱਤੇ ਸਨ ਕਿ ਇਸ ਨੂੰ ਰਾਸ਼ਟਰਪਤੀ ਅੱਗੇ ਰੱਖਿਆ ਜਾਵੇ, ਨਾਲ ਹੀ 2 ਹਫ਼ਤੇ ਹਨ ਰਹਿਮ ਪਟੀਸ਼ਨ ‘ਤੇ ਫੈਸਲਾ ਲੈਣ ਲਈ ਕਿਹਾ ਸੀ।
Be the first to comment