
ਫਿਲੌਰ : ਪੰਜਾਬੀ ਐਕਟਰਸ ਮਾਡਲ ਅਤੇ ਸਿੰਗਰ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਨੂੰ ਅੱਜ ਫਿਲੌਰ ਦੀ ਮਾਨਯੋਗ ਅਦਾਲਤ ਨੇ 14 ਦਿਨਾਂ ਲਈ ਜੇਲ ਭੇਜ ਦਿੱਤਾ ਗਿਆ ਹੈ। ਕੁਲਦੀਪ ਖੁਰਾਣਾ ਦੇ ਉਪਰ ਗੁਰਾਇਆਂ ਪੁਲਿਸ ਥਾਣਾ ਗੁਰਾਇਆਂ ਵਿਚ ਲੱਗੇ ਨਾਇਬ ਤਹਿਸੀਲਦਾਰ ਨਾਲ ਗਾਲੀ ਗਲੋਚ ਕਰਨ ਅਤੇ ਧਮਕੀਆਂ ਦੇਣ ਦਾ ਮੁਕੱਦਮਾ ਦਰਜ਼ ਕੀਤਾ ਗਿਆ ਗਿਆ ਸੀ। ਜਿਸ ਤੇ ਅੱਜ ਪੁਲਿਸ ਨੇ ਕੁਲਦੀਪ ਖੁਰਾਣਾ ਨੂੰ ਅਦਾਲਤ ਵਿਚ ਪੇਸ਼ ਕੀਤਾ ਸੀ।
ਅਦਾਲਤ ਵਿਚ ਬਾਹਰ ਨਿਕਲੇ ਅਦਾਕਾਰਾ ਦੇ ਪਿਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਦੇ ਉਸਦੀ ਪਤਨੀ ਨਾਲ ਨਜ਼ਾਇਜ਼ ਸਬੰਧ ਹਨ। ਜਿਸ ਕਾਰਨ ਉਹ ਜਗਪਾਲ ਸਿੰਘ ਨਾਲ ਗੱਲਬਾਤ ਕਰੀ ਤਾਂ ਉਨ੍ਹਾਂ ਪਹਿਲਾਂ ਝਗੜਾ ਸ਼ੁਰੂ ਕੀਤਾ। ਇਸ ਸਬੰਧ ਵਿੱਚ ਜਦੋਂ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਮੇਰੇ ਦਫ਼ਤਰ ਕੋਲ ਇਨ੍ਹਾਂ ਦੀ ਰਹਾਇਸ਼ ਸੀ ਤਾਂ ਇਹ ਮੇਰੇ ਨਾਲ ਮਿਲਣ ਵਰਤਨ ਸ਼ੁਰੂ ਹੋ ਗਿਆ ਤਾਂ ਮੇਰੇ ਦਫ਼ਤਰ ਵਿੱਚ ਆਣ ਕੇ ਮੇਰੇ ਨਾਲ ਗਾਲੀ ਗਲੋਚ ਕੀਤਾ ਅਤੇ ਇਨ੍ਹਾਂ ਤੇ ਪੁਲਿਸ ਕਰਵਾ ਤਾਂ ਗਈ ਤਾਂ ਮੇਰੇ ਤੇ ਨਜ਼ਾਇਜ਼ ਸਬੰਧਾਂ ਦੇ ਗਲਤ ਇਲਜ਼ਾਮ ਲਾਇਆ ਜਾ ਰਿਹਾ ਹੈ।
Be the first to comment