ਅੰਮ੍ਰਿਤਸਰ : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ, ਜਿਸ ਦੇ ਆਧਾਰ ‘ਤੇ ਅੱਜ ਇੱਕ ਵਾਰ ਫਿਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ 6 ਕਿਲੋ 498 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਇਸਦੇ ਇਸ ਤੋਂ ਇਲਾਵਾ ਇੱਕ ਮਾਮਲੇ ਵਿੱਚ ਪੁਲਿਸ ਨੇ ਇੱਕ 32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਹੈ ਅਤੇ ਇਹਨਾਂ ਸਾਰੇ ਮਾਮਲਿਆਂ ਵਿੱਚ ਪੁਲਿਸ ਨੇ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਥਾਣਾ ਲੋਪੇਕੇ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ ਹੈਰੋਇਨ ਖਿਲਾਫ ਕਾਰਵਾਈ ਕਰਦੇ ਹੋਏ ਦੋਸ਼ੀ ਮਲਕੀਤ ਸਿੰਘ ਅਤੇ ਬਲਜਿੰਦਰ ਸਿੰਘ ਉਰਫ ਤੋਤਾ ਨੂੰ 02 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
ਇਸੇ ਤਰ੍ਹਾਂ ਇਕ ਹੋਰ ਮਾਮਲੇ ‘ਚ ਥਾਣਾ ਲੋਪੋਕੇ ਦੀ ਪੁਲਸ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਦੋਸ਼ੀ ਗੁਰਭੇਜ ਸਿੰਘ ਨੂੰ 03 ਕਿਲੋ ਹੈਰੋਇਨ ਅਤੇ 02 ਮੋਬਾਇਲਾਂ ਸਮੇਤ ਗ੍ਰਿਫਤਾਰ ਕੀਤਾ ਹੈ।
ਇਸ ਤੋਂ ਇਲਾਵਾ ਇਕ ਹੋਰ ਵੱਖਰੇ ਮਾਮਲੇ ‘ਚ ਥਾਣਾ ਘਰਿੰਡਾ ਦੀ ਪੁਲਸ ਨੇ ਇਲਾਕੇ ‘ਚ ਗਸ਼ਤ ਕਰਦੇ ਹੋਏ ਜਗਰੂਪ ਸਿੰਘ ਉਰਫ ਸਾਜਨ ਦੇ ਘਰੋਂ 01 ਕਿਲੋ 498 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਉਕਤ ਜਗਰੂਪ ਸਿੰਘ ਉਰਫ ਸਾਜਨ ਖਿਲਾਫ ਥਾਣਾ ਘਰਿੰਡਾ ‘ਚ ਮਾਮਲਾ ਦਰਜ ਕੀਤਾ ਗਿਆ। . ,
ਇਸੇ ਤਰ੍ਹਾਂ ਥਾਣਾ ਰਮਦਾਸ ਦੀ ਪੁਲਿਸ ਨੇ ਨਜਾਇਜ਼ ਹਥਿਆਰਾਂ ਖਿਲਾਫ ਕਾਰਵਾਈ ਕਰਦੇ ਹੋਏ ਟੀ ਪੁਆਇੰਟ ਬਾਲ ਲਾਲ ਦਰਿਆ ਤੋਂ ਫਰੈਂਕੋ ਮਸੀਹ ਅਤੇ ਅਰਸ਼ ਮਸੀਹ ਨੂੰ ਇੱਕ 32 ਬੋਰ ਦੇ ਪਿਸਤੌਲ, ਮੈਗਜ਼ੀਨ ਅਤੇ 04 ਜਿੰਦਾ ਕਾਰਤੂਸ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਹੈ ਉਸ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
Be the first to comment