ਅੰਮ੍ਰਿਤਸਰ 15 ਨਵੰਬਰ (ਨਰੇਂਦਰ ਸੇਠੀ) ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਅਫੀਮ, ਹੈਰੋਇਨ ਅਤੇ ਕੈਮੀਕਲ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੁਲਜ਼ਮਾਂ ਦੀ ਪਛਾਣ ਆਦਿਤਿਆ ਮੁਸਕਾਨ ਅਤੇ ਸ਼ੰਭੂ ਵਜੋਂ ਕੀਤੀ ਹੈ।
ਮੁਲਜ਼ਮਾਂ ਦੇ ਕਬਜ਼ੇ ’ਚੋਂ 8 ਕਿਲੋ ਅਫੀਮ, 13 ਕਿਲੋ ਕੈਮੀਕਲ ਅਤੇ 8 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇੰਨਾ ਹੀ ਨਹੀਂ ਦੋਸ਼ੀਆਂ ਦੇ ਕਬਜ਼ੇ ‘ਚੋਂ 4 ਪਿਸਤੌਲ ਅਤੇ 19 ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

Be the first to comment