ਆਗਣਵਾੜੀ ਸੈਂਟਰਾਂ ਵਿਚ ਅਰਲੀ ਚਾਈਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ ਮਨਾਇਆ ਗਿਆ

ਬਰਨਾਲਾ, 16 ਬਰਨਾਲਾ

                ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਹਰ ਮਹੀਨੇ ਦੇ ਦੂਜੇ ਸ਼ੁੱਕਰਵਾਰ ਨੂੰ ਈ.ਸੀ.ਸੀ.ਈ (ਅਰਲੀ ਚਾਈਡਹੁੱਡ ਕੇਅਰ ਐਂਡ ਐਜੂਕੇਸ਼ਨ) ਦਿਵਸ ਮਨਾਇਆ ਜਾਂਦਾ ਹੈ।

               ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਇਸ ਦਿਨ ਦਾ ਮੁੱਖ ਉਦੇਸ਼ ਮਾਪਿਆਂ ਨੂੰ ਬੱਚਿਆਂ ਦੀ ਸਰੀਰਕ, ਮਾਨਸਿਕ ਅਤੇ ਸਮਾਜਿਕ ਵਿਕਾਸ ਬਾਰੇ ਜਾਗਰੂਕ ਕਰਨਾ ਹੈ, ਤਾਂ ਜੋ ਛੋਟੀ ਉਮਰ ਤੋਂ ਹੀ ਬੱਚਿਆਂ  ਦੀ ਬੌਧਿਕ ਅਤੇ ਸਰੀਰਕ ਸਮਰੱਥਾ ਦਾ ਸਹੀ ਵਿਕਾਸ ਹੋ ਸਕੇ।

                ਉਨ੍ਹਾਂ ਦੱਸਿਆ ਕਿ ਇਸ ਦਿਵਸ ਦੌਰਾਨ ਜ਼ਿਲ੍ਹੇ ਦੇ ਸਾਰੇ ਆਗਣਵਾੜੀ ਸੈਂਟਰਾਂ ਵਿਚ ਆਂਗਣਵਾੜੀ ਵਰਕਰਾਂ ਵੱਲੋਂ ਮਾਪਿਆਂ ਨੂੰ ਸਮਝਾਇਆ ਗਿਆ ਕਿ ਬੱਚਿਆਂ ਲਈ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਬਹੁਤ ਜ਼ਰੂਰੀ ਹਨ। ਦੌੜ, ਸੰਤੁਲਨ ਵਾਲੀਆਂ ਗਤੀਵਿਧੀਆਂ ਅਤੇ ਸਧਾਰਣ ਕਸਰਤਾਂ ਬੱਚਿਆਂ ਦੇ ਸਰੀਰ ਨੂੰ ਤੰਦਰੁਸਤ ਬਣਾਉਂਦੀਆਂ ਹਨ। ਇਹ ਗਤੀਵਿਧੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਦੀਆਂ ਹਨ ਅਤੇ ਬੱਚਿਆਂ ਵਿੱਚ ਚੁਸਤੀ, ਲਚਕਤਾ ਅਤੇ ਆਤਮਵਿਸ਼ਵਾਸ ਨੂੰ ਵਧਾਉਂਦੀਆਂ ਹਨ।

          ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬੱਚਿਆਂ ਲਈ ਵੱਖ-ਵੱਖ ਸਿੱਖਣ ਅਤੇ ਖੇਡਣ ਸੰਬੰਧੀ ਕਾਰਜਕ੍ਰਮ ਕਰਵਾਏ ਗਏ ਅਤੇ ਮਾਵਾਂ ਨੂੰ ਬੱਚਿਆਂ ਦੀ ਸਿਹਤ, ਪੋਸ਼ਣ, ਸਫਾਈ ਅਤੇ ਟੀਕਾਕਰਣ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਆਗਣਵਾੜੀ ਵਰਕਰਾਂ ਵੱਲੋਂ ਮਾਵਾਂ ਨੂੰ ਗਰਭਵਸਥਾ ਦੌਰਾਨ ਸਹੀ ਖੁਰਾਕ ,ਸਿਹਤ ਜਾਂਚ, ਆਇਰਨ ਅਤੇ ਫ਼ੋਲਿਕ ਐਸਿਡ ਦੀ ਮੱਹਤਤਾ ਬਾਰੇ ਜਾਣਕਾਰੀ ਵੀ ਦਿੱਤੀ ਗਈ।

          ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਮਾਪਿਆਂ ਵਿੱਚ ਜਾਗਰੂਕਤਾ ਪੈਦਾ ਕਰਦੇ ਹਨ ਅਤੇ ਉਹ ਆਪਣੇ ਬੱਚਿਆਂ ਦੀਆਂ ਲੋੜਾਂ ਨੂੰ ਬਿਹਤਰ ਢੰਗ ਨਾਲ ਸਮਝ ਸਕਦੇ ਹਨ।

                ਈ.ਸੀ.ਸੀ.ਈ ਦਿਵਸ ਬੱਚਿਆਂ ਦੇ ਸਿਹਤਮੰਦ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਿਹਾ ਹੈ,  ਜੋ ਉਨ੍ਹਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਮਜ਼ਬੂਤੀ ਪ੍ਰਦਾਨ ਕਰਦਾ ਹੈ।

Leave a Reply

Your email address will not be published. Required fields are marked *