ਇੱਕ ਰਾਸ਼ਟਰ ਇੱਕ ਚੋਣ ਨੂੰ ਮਨਜ਼ੂਰੀ : ਸੂਤਰ ਇਸ ਸੈਸ਼ਨ ਵਿੱਚ ਇਹ ਬਿੱਲ ਪੇਸ਼ ਕੀਤਾ ਜਾ ਸਕਦੈ !

ਸੂਤਰਾਂ ਦੇ ਹਵਾਲੇ ਤੋਂ ਆਈ ਵੱਡੀ ਖਬਰ
ਇੱਕ ਰਾਸ਼ਟਰ ਇੱਕ ਚੋਣ ਨੂੰ ਮਨਜ਼ੂਰੀ : ਸੂਤਰ
ਕੇਂਦਰੀ ਕੈਬਨਿਟ ਨੇ ਬਿੱਲ ਨੂੰ ਦਿੱਤੀ ਮਨਜ਼ੂਰੀ : ਸੂਤਰ
ਇਸ ਸੈਸ਼ਨ ਵਿੱਚ ਇਹ ਬਿੱਲ ਪੇਸ਼ ਕੀਤਾ ਜਾ ਸਕਦੈ !
ਮੋਦੀ ਸਰਕਾਰ ਇਸ ਬਿੱਲ ਨੂੰ ਅਗਲੇ ਹਫਤੇ ਸੰਸਦ ‘ਚ ਪੇਸ਼ ਕਰ ਸਕਦੀ ਹੈ !
ਦੇਸ਼ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਦਾ ਰਾਹ ਹੁਣ ਸਾਫ਼ ਹੋ ਗਿਆ ਹੈ। ਮੋਦੀ ਕੈਬਨਿਟ ਨੇ ਅੱਜ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਇਸ ਬਿੱਲ ਨੂੰ ਅਗਲੇ ਹਫਤੇ ਸੰਸਦ ‘ਚ ਪੇਸ਼ ਕਰ ਸਕਦੀ ਹੈ। ਇਸ ਤੋਂ ਪਹਿਲਾਂ ਕੈਬਨਿਟ ਨੇ ਰਾਮ ਨਾਥ ਕੋਵਿੰਦ ਕਮੇਟੀ ਵੱਲੋਂ ਇਸ ਬਾਰੇ ਤਿਆਰ ਰਿਪੋਰਟ ਨੂੰ ਮਨਜ਼ੂਰੀ ਦਿੱਤੀ ਸੀ।ਮੋਦੀ ਸਰਕਾਰ ਇਸ ਬਿੱਲ ਨੂੰ ਅਗਲੇ ਹਫਤੇ ਸੰਸਦ ‘ਚ ਪੇਸ਼ ਕਰ ਸਕਦੀ ਹੈ। ਨਿਊਜ਼ ਏਜੰਸੀ ਮੁਤਾਬਕ, ਮੋਦੀ ਕੈਬਨਿਟ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ ਤੇ ਬਿੱਲ ‘ਤੇ ਸਹਿਮਤੀ ਬਣਾਉਣਾ ਚਾਹੁੰਦੀ ਹੈ। ਸਰਕਾਰ ਬਿਲ ‘ਤੇ ਵਿਆਪਕ ਚਰਚਾ ਲਈ ਇਸ ਨੂੰ ਸੰਯੁਕਤ ਸੰਸਦੀ ਕਮੇਟੀ ਜਾਂ ਜੇਪੀਸੀ ਕੋਲ ਭੇਜ ਸਕਦੀ ਹੈ।
ਸਰਕਾਰ ਦਾ ਕਹਿਣਾ ਹੈ ਕਿ ਇੱਕੋ ਸਮੇਂ ਚੋਣਾਂ ਕਰਵਾਉਣ ਨਾਲ ਪੈਸੇ ਤੇ ਸਮੇਂ ਦੀ ਬੱਚਤ ਹੋਵੇਗੀ। ਪ੍ਰਸ਼ਾਸਨਿਕ ਵਿਵਸਥਾ ਦੇ ਨਾਲ ਸੁਰੱਖਿਆ ਬਲਾਂ ਵਿੱਚ ਕੋਈ ਤਣਾਅ ਨਹੀਂ ਹੋਵੇਗਾ।
ਚੋਣ ਪ੍ਰਚਾਰ ਲਈ ਵਧੇਰੇ ਸਮਾਂ ਮਿਲਣ ਨਾਲ ਹੋਰ ਵਿਕਾਸ ਕਾਰਜ ਵੀ ਕਰਵਾਏ ਜਾ ਸਕਦੇ ਹਨ। ਇਸ ਦੇ ਨਾਲ ਹੀ ਚੋਣ ਡਿਊਟੀ ਕਾਰਨ ਸਰਕਾਰੀ ਕੰਮਾਂ ਵਿੱਚ ਵੀ ਦਿੱਕਤਾਂ ਆਉਂਦੀਆਂ ਹਨ।

Be the first to comment

Leave a Reply

Your email address will not be published.


*