ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਰਾਵਾਂ ਬੋਦਲਾਂ ਸੀ.ਐਚ.ਸੀ ਵਿੱਚ ਮੈਡੀਕਲ ਕੈਂਪ ਅਤੇ ਲੈਬ ਦਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ,  28 ਮਾਰਚ

ਲੰਬੀ ਹਲਕੇ ਦੇ ਪਿੰਡ ਸਰਾਵਾਂ ਬੋਦਲਾਂ ਵਿਖੇ ਸਥਿਤ ਸੀ.ਐਚ.ਸੀ. ਹਸਪਤਾਲ ਵਿੱਚ ਅੱਜ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਮੌਕੇ ‘ਤੇ ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਡੀਕਲ ਕੈਂਪ ਅਤੇ ਨਵੀਂ ਲੈਬ ਦਾ ਉਦਘਾਟਨ ਕੀਤਾ ਗਿਆ।

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਸਪਤਾਲ ਵਿੱਚ ਨਵੀਂ ਐਕਸ-ਰੇ ਮਸ਼ੀਨ ਵੀ ਲਿਆਂਦੀ ਗਈ ਹੈ, ਜਿਸ ਨਾਲ ਮਰੀਜ਼ਾਂ ਨੂੰ ਤੁਰੰਤ ਅਤੇ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਹਸਪਤਾਲ 25 ਬਿਸਤਰਿਆਂ ਦੀ ਸਮਰੱਥਾ ਵਾਲਾ ਹੈ, ਜੋ ਇਲਾਕੇ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣਾ ਹੈ। ਇਸਦੇ ਨਾਲ-ਨਾਲ ਸਰਕਾਰ ਵੱਲੋਂ ਹੋਰ ਖੇਤਰਾਂ ਵਿੱਚ ਵੀ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਗਏ ਹਨ। ਸੜਕਾਂ ਦੀ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ ਅਤੇ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਕੀਤੀ ਗਈ ਹੈ।

ਇਸ ਤੋਂ ਇਲਾਵਾ ਸ. ਖੁੱਡੀਆਂ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਲਈ ਆਰਥਿਕ ਸਹਾਇਤਾ ਯੋਜਨਾ ਦੇ ਤਹਿਤ ਜਰਨਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਦੇਣ ਦਾ ਵਾਅਦਾ ਪੂਰਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਏ ਜਾ ਰਹੇ ਹਨ।

ਅੰਤ ਵਿੱਚ, ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਤਰੱਕੀ ਜਾਰੀ ਰਹੇਗੀ।

ਇਸ ਮੌਕੇ ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, ਡਾ. ਸਿੰਪਲ ਕੁਮਾਰ ਐਸ.ਐਮ.ਓ ਆਲਮਵਾਲਾ, ਡਾ. ਅੰਮ੍ਰਿਤਪਾਲ ਕੌਰ ਐਸ.ਐਮ.ਓ ਸਰਾਂਵਾ ਬੋਦਲਾਂ, ਡਾ. ਰਾਜਿੰਦਰ ਕੁਮਾਰ ਐਸ.ਐਮ.ਓ ਮਲੋਟ, ਕਰਮਜੀਤ ਸਰਾਵਾਂ, ਸੋਨੂ ਸੰਧੂ ਸਰਾਵਾਂ, ਸੁੱਖਾ ਗੁਰੂਸਰ, ਪਾਲਾ ਬੁਰਜਾਂ, ਮੋਹਨ ਸਿੰਘ ਕੱਟਿਆਂਵਾਲੀ,ਬਲਜਿੰਦਰ ਕੱਟਿਆਂਵਾਲੀ, ਅਨੋਖ ਸਿੰਘ ਸਰਪੰਚ ਕਬਰਵਾਲਾ,ਨਿਰਮਲ ਸਿੰਘ ਕਬਰਵਾਲਾ,ਰਸ਼ਪਾਲ ਸਰਪੰਚ ਗੁਰੂਸਰ,ਸਤਨਾਮ ਸਰਪੰਚ ਸਰਾਵਾਂ ਬੋਦਲਾ, ਸਤਪਾਲ ਸਰਾਵਾਂ ਬੋਦਲਾਂ, ਗੁਰਜੀਤ ਜੀਤੂ ਰਾਣੀ ਵਾਲਾ, ਡਾ. ਏਕਤਾ ਸਿਆਲ, ਡਾ. ਵਿਕਾਸ ਕੁਮਾਰ, ਡਾ. ਰਮਿਤੀ, ਡਾ. ਮਨਜੋਤ ਭੌਰਾ, ਡਾ. ਪਰਿਕਸ਼ਾ,ਬਲਕਾਰ ਸਿੰਘ, ਜਰਨੈਲ ਸਿੰਘ ਢਿੱਲੋਂ, ਸਮੂਹ ਫੀਲਡ ਸਟਾਫ ਸੀ.ਐਚ.ਸੀ ਆਲਮਵਾਲਾ ਅਤੇ ਸਰਾਵਾਂ ਬੋਦਲਾਂ, ਪੀਏ ਗੁਰਬਾਜ ਖੁੱਡਿਆਂ,ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਤੋਂ ਇਲਾਵਾ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *