ਗਰਭਵਤੀ ਔਰਤਾਂ ਨੂੰ ਰੋਜ਼ਾਨਾ ਇੱਕੋ ਕਿਸਮ ਦੀ ਖ਼ੁਰਾਕ ਲੈਣ ਤੋਂ ਪਰਹੇਜ਼ ਕਰਨ ਦੀ ਸਲਾਹ- ਡਾ. ਅਨੂ ਸ਼ਰਮਾ

ਕੀਰਤਪੁਰ ਸਾਹਿਬ 29 ਜਨਵਰੀ : ਸਿਵਲ ਸਰਜਨ ਡਾ.ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਜੀਤ ਸਿੰਘ ਦੀ ਅਗਵਾਈ ਹੇਠ ਪੀ.ਐੱਚ.ਸੀ ਕੀਰਤਪੁਰ ਸਾਹਿਬ ਅਤੇ ਇਸਦੇ ਅਧੀਨ ਆਉਂਦੇ ਵੱਖ-ਵੱਖ ਆਯੂਸ਼ਮਾਨ ਅਰੋਗਿਆ ਕੇਂਦਰਾਂ ‘ਤੇ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਫ਼ਤ ਟੀਕਾਕਰਨ ਅਤੇ ਸਿਹਤ ਜਾਂਚ ਕੀਤੀ ਗਈ।
ਮਹਿਲਾ ਮੈਡੀਕਲ ਅਫ਼ਸਰ ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਬੁੱਧਵਾਰ ਮਮਤਾ ਦਿਵਸ ਮੌਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਵਿਸ਼ੇਸ਼ ਕੈਂਪ ਲਗਾਇਆ ਜਾਂਦਾ ਹੈ, ਜਿੱਥੇ ਮਾਂ ਅਤੇ ਬੱਚੇ ਨੂੰ ਵੱਖ ਵੱਖ ਰੋਗਾਂ ਤੋਂ ਬਚਾਉਣ ਲਈ ਉਹਨਾਂ ਦਾ ਮੁਫ਼ਤ ਟੀਕਾਕਰਨ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਮਮਤਾ ਦਿਵਸ ਮਨਾਉਣ ਦਾ ਮੁੱਖ ਉਦੇਸ਼ ਮਾਂ ਅਤੇ ਸ਼ਿਸ਼ੂ ਮੌਤ ਦਰ ਨੂੰ ਘਟਾਉਣਾ ਹੈ।
ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਮਮਤਾ ਦਿਵਸ ਮੌਕੇ ਲਾਏ ਗਏ ਕੈਂਪ ਵਿੱਚ ਗਰਭਵਤੀ ਔਰਤਾਂ ਨੂੰ ਆਇਰਨ ਫੋਲਿਕ ਐਸਿਡ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਮੁਫ਼ਤ ਵੰਡੀਆਂ ਗਈਆਂ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦੁੱਧ, ਹਰੀਆਂ ਸਬਜ਼ੀਆਂ, ਫਲ਼ ਅਤੇ ਦਾਲਾਂ ਆਦਿ ਆਪਣੀ ਖ਼ੁਰਾਕ ਵਿੱਚ ਸ਼ਾਮਿਲ ਕਰਨ ਦੀ ਸਲਾਹ ਦਿੱਤੀ ਗਈ। ਉਹਨਾਂ ਗਰਭਵਤੀ ਔਰਤਾਂ ਨੂੰ ਰੋਜ਼ਾਨਾ ਇੱਕੋ ਕਿਸਮ ਦੀ ਖ਼ੁਰਾਕ ਲੈਣ ਤੋਂ ਪ੍ਰਹੇਜ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਖੁਰਾਕ ਵਿੱਚ ਵਿਭਿੰਨਤਾ ਵਿਅਕਤੀ ਦੇ ਸਮੁੱਚੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਜ਼ਰੂਰੀ ਹੈ।
ਡਾ. ਅਨੂ ਸ਼ਰਮਾ ਨੇ ਲੋਕਾਂ ਨੂੰ ਹਰ ਬੁੱਧਵਾਰ ਲੱਗਣ ਵਾਲੇ ਇਨ੍ਹਾਂ ਟੀਕਾਕਰਨ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਤਾਂ ਜੋ ਗਰਭਵਤੀ ਔਰਤਾਂ ਤੇ ਬੱਚਿਆਂ ਦਾ ਸੌ ਫ਼ੀਸਦੀ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ।
ਸਟਾਫ਼ ਨਰਸ ਹਰਜੀਤ ਕੌਰ ਨੇ ਦੱਸਿਆ ਕਿ ਆਯੂਸ਼ਮਾਨ ਆਰੋਗਿਆ ਕੇਂਦਰਾਂ ‘ਤੇ ਮਨਾਏ ਜਾਣ ਵਾਲੇ ਮਮਤਾ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਲਗਾਏ ਜਾਣ ਵਾਲੇ ਇਹਨਾਂ ਕੈਂਪਾਂ ਦੌਰਾਨ ਗਰਭਵਤੀ ਔਰਤਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਤੋਂ ਲੈ ਕੇ ਮੁਫ਼ਤ ਸੰਸਥਾਗਤ ਪ੍ਰਸੂਤੀ, ਜਣੇਪੇ ਦੌਰਾਨ ਮੁਫ਼ਤ ਨਿਯਮਿਤ ਜਾਂਚ, ਟੀਕਾਕਰਨ ਅਤੇ ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦੇਣ ਅਤੇ ਵਿਭਾਗ ਅਧੀਨ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਸਹੂਲਤਾਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ।
ਪੀ.ਐੱਚ.ਸੀ ਵਿਖੇ ਲਗਾਏ ਗਏ ਕੈਂਪ ਵਿੱਚ ਡਾ. ਮੋਨਾ ਲਿਸਾ (ਟ੍ਰੇਨੀ), ਬੀ.ਈ.ਈ ਰਤਿਕਾ ਓਬਰਾਏ, ਐੱਲ.ਐੱਚ.ਵੀ ਜਗਮੋਹਨ ਕੌਰ, ਏ.ਐੱਨ.ਐੱਮ ਹਰਜੀਤ ਕੌਰ, ਰਜਨੀ ਅਤੇ ਕੁਲਵਿੰਦਰ ਸਿੰਘ ਤੋਂ ਇਲਾਵਾ ਆਸ਼ਾ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *