ਸ਼੍ਰੀ ਫਤਹਿਗੜ੍ਹ ਸਾਹਿਬ (ਗਗਨਦੀਪ ਅਨੰਦਪੁਰੀ) ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤਰੁਨਪ੍ਰੀਤ ਸਿੰਘ ਸੌਦ ਵਲੋਂ ਫਤਿਹਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਵਿਖੇ ਨਵੇਂ ਚੁਣੇ ਗਏ 2456 ਪੰਚਾਂ ਨੂੰ ਸਹੁੰ ਚੁਕਾਈ। ਇਸ ਮੌਕੇ ਸੰਬੋਧਨ ਕਰਦਿਆਂ ਪੰਚਾਇਤ ਮੰਤਰੀ ਨੇ ਕਿਹਾ ਕਿ ਇਸ ਵਾਰ ਪਹਿਲੀ ਵਾਰ ਦੇਖਣ ਵਿੱਚ ਆਇਆ ਹੈ ਕਿ ਵੱਡੀ ਗਿਣਤੀ ਵਿੱਚ 3 ਹਾਜ਼ਰ ਦੇ ਲਗਭਗ ਪੰਚਾਇਤਾਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਹਨ ਅਤੇ ਪੰਜਾਬ ਸਰਕਾਰ ਵੱਲੋਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰੰ 5 ਲੱਖ ਰੁਪਏ ਦੀ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ, ਜੋ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਰਤੀ ਜਾਵੇਗੀ।
ਪੰਚਾਇਤ ਮੰਤਰੀ ਨੇ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਪੰਜਾਬੀਆਂ ਨੂੰ ਵਧਾਈ ਦਿੱਤੀ ਤੇ ਇਸ ਪ੍ਰੋਗਰਾਮ ਚ ਪੁੱਜੇ ਪੰਚਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨ ਲਈ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿਥੇ ਸੂਬੇ ਅਤੇ ਦੇਸ਼ ਦੀ ਦੌਲਤ ਦੀ ਲੁੱਟ ਖਸੁੱਟ ਕੀਤੀ, ਉਥੇ ‘ਆਪ’ ਸਰਕਾਰ ਵਿਕਾਸ ’ਤੇ ਪੂਰਾ ਧਿਆਨ ਦੇ ਰਹੀ ਹੈ। ਉਹਨਾਂ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਸਰਵ ਪੱਖੀ ਵਿਕਾਸ ਲਈ ਉਹ ਆਪਣਾ ਵੱਧ ਚੜ ਕੇ ਯੋਗਦਾਨ ਪਾਉਣ ਅਤੇ ਪਿੰਡਾਂ ਨੂੰ ਵਿਕਾਸ ਦੀਆਂ ਲੀਹਾਂ ਤੇ ਲਿਆਉਣ ਵਿੱਚ ਨਗਰ ਨਿਵਾਸੀਆਂ ਦਾ ਪੂਰਾ ਸਹਿਯੋਗ ਲੈਣ ।
Be the first to comment