ਪ੍ਰਕਾਸ਼ ਪੁਰਬ ਮੌਕੇ ਕੀਤੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਆਤਿਸ਼ਬਾਜ਼ੀ ਰਹੀ ਖਿੱਚ ਦਾ ਕੇਂਦਰ !

ਕਪੂਰਥਲਾ 15 ਨਵੰਬਰ (ਕੇ ਐੱਸ ਕੌੜਾ) ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਵੱਖ-ਵੱਖ ਫੁਲਾਂ ਅਤੇ ਲਾਈਟਾਂ ਨਾਲ ਸਜਾਵਟ ਕਰਕੇ ਚਮਕਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਸਵੇਰ ਤੋਂ ਹੀ ਸ਼ਰਧਾਲੂਆਂ ਦੀ ਆਮਦ ਰਹੀ। ਹੁਣ ਆਤਿਸ਼ਬਾਜ਼ੀ ਕੀਤੀ ਜਾ ਰਹੀ ਹੈ ਜਿਸ ਨੇ ਸਾਰਿਆਂ ਦਾ ਮਨ ਮੋਹ ਲਿਆ।
ਅੱਜ ਸ਼ਾਮ ਨੂੰ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਪਵਿੱਤਰ ਵੇਈਂ ਨਦੀ ਤੇ ਸੰਗਤਾਂ ਨੇ ਮੋਮਬੱਤੀਆਂ ਅਤੇ ਦੇਸੀ ਘਿਓ ਨਾਲ ਦੀਵੇ ਜਗਾਏ। ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਫੋਂ ਸਾਰੇ ਗੁਰਦੁਆਰਾ ਸਾਹਿਬ ਵਿੱਚ ਸੁੰਦਰ ਲਾਈਟਾਂ ਨਾਲ ਦੀਪਮਾਲਾ ਕੀਤੀ ਗਈ। ਦੇਸ਼ ਵਿਦੇਸ਼ ਤੋਂ ਸੰਗਤਾਂ ਪਹੁੰਚੀਆਂ ਹੋਈਆਂ ਸਨ।

 

 

Be the first to comment

Leave a Reply

Your email address will not be published.


*