ਬਾਲ ਵਿਆਹ ਰੋਕਣ ਲਈ ਮਾਨਸਾ ਅਤੇ ਦਿਆਲਪੁਰਾ ਵਿੱਚ ਜਾਗਰੂਕਤਾ ਕੈਂਪ

ਮਾਨਸਾ/ਬੁਢਲਾਡਾ, 22 ਜਨਵਰੀ
ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਖੁਸ਼ਵੀਰ ਕੌਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਹਰਜਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਦੀ ਰੋਕਥਾਮ ਲਈ ਮਾਨਸਾ ਤੇ ਦਿਆਲਪੁਰਾ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੁਹਿੰਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਕਾਊਂਸਲਰ ਰਾਜਿੰਦਰ ਵਰਮਾ ਨੇ ਆਂਗਣਵਾੜੀ ਵਰਕਰਾਂ ਤੇ ਵਿਦਿਆਰਥੀਆਂ ਨੂੰ ਨੂੰ ਦੱਸਿਆ ਕਿ ਬਾਲ ਵਿਆਹ ਨਾ ਸਿਰਫ਼ ਕਾਨੂੰਨੀ ਅਪਰਾਧ ਹੈ, ਸਗੋਂ ਇਹ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਸਿੱਖਿਆਕ ਵਿਕਾਸ ਵਿੱਚ ਵੱਡੀ ਰੁਕਾਵਟ ਬਣਦਾ ਹੈ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਕਾਨੂੰਨ ਅਨੁਸਾਰ ਲੜਕੇ ਦੀ ਉਮਰ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਤੋਂ ਘੱਟ ਹੋਣ ‘ਤੇ ਵਿਆਹ ਕਰਵਾਉਣਾ ਦੰਡਨੀਆ ਜ਼ੁਰਮ ਹੈ।ਇਸ ਮੌਕੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਦਿਆਂ ਅਪੀਲ ਕੀਤੀ ਗਈ ਕਿ ਬਾਲ ਵਿਆਹ ਵਰਗੀ ਕੁਰੀਤੀ ਨੂੰ ਜੜ ਤੋਂ ਖਤਮ ਕਰਨ ਲਈ ਸਮਾਜ ਇਕਜੁੱਟ ਹੋਵੇ  ਨਾਲ ਹੀ ਇਹ ਵੀ ਕਿਹਾ ਗਿਆ ਕਿ ਜੇ ਕਿਤੇ ਵੀ ਬਾਲ ਵਿਆਹ ਹੋਣ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪਲਾਈਨ 1098 ਜਾਂ ਨਜ਼ਦੀਕੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ ।
ਕੁਲਵਿੰਦਰ ਸਿੰਘ ਅਤੇ ਸਰਬਜੀਤ ਕੌਰ ਨੇ ਬੇਟੀ ਬਚਾਓ, ਬੇਟੀ ਪੜ੍ਹਾਓ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਆਂਗਣਵਾੜੀ ਵਰਕਰ ਤੇ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *