ਮਹਿਲਾ ਕਮਿਸ਼ਨ ਚੇਅਰਪਰਸਨ ਰਾਜ ਗਿੱਲ ਨੇ ਕੀਤਾ ਕੇਂਦਰੀ ਜੇਲ੍ਹ ਪਟਿਆਲਾ ਦਾ ਦੌਰਾ ! ਔਰਤਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਕੀਤੀ ਗੱਲਬਾਤ !

ਪਟਿਆਲਾ (ਮਨਦੀਪ ਕੌਰ ਮਾਝੀ ) ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਰਾਜ ਗਿੱਲ ਅੱਜ ਮਿਤੀ 20 ਨਵੰਬਰ ਨੂੰ ਬਾਅਦ ਦੁਪਹਿਰ 3.20 ਵਜੇ ਕੇਂਦਰੀ ਜੇਲ੍ਹ ਪਟਿਆਲਾ ਦਾ ਦੌਰਾ ਕਰਨ ਗੱਲਬਾਤ ਕਰਦਿਆਂ ਕਿਹਾ ਕੇ ਔਰਤਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਕੀਤੀਆਂ ਜਾਣ ਵਾਲੀਆਂ ਕਈ ਅਹਿਮ ਪਹਿਲਕਦਮੀਆਂ ਬਾਰੇ ਗੱਲਬਾਤ ਕੀਤੀ।

ਉਹਨਾਂ ਕਿਹਾ ਕਿ ਮੀਡੀਆ ਘਰੇਲੂ ਹਿੰਸਾ, ਜਿਨਸੀ ਸ਼ੋਸ਼ਣ ਅਤੇ ਲਿੰਗ ਨਾ-ਬਰਾਬਰੀ ਵਰਗੇ ਗੰਭੀਰ ਮਸਲਿਆਂ ਨੂੰ ਉਜਾਗਰ ਕਰਕੇ ਲੋਕਾਂ ਨੂੰ ਜਾਗਰੂਕ ਕਰ ਸਕਦਾ ਹੈ ਸ਼੍ਰੀਮਤੀ ਗਿੱਲ ਨੇ ਰੋਪੜ ਅਤੇ ਅੰਮ੍ਰਿਤਸਰ ਦੀਆਂ ਜੇਲ੍ਹਾਂ ਦੇ ਦੌਰੇ ਸਬੰਧੀ ਆਪਣੇ ਤਜ਼ਰਬੇ ਵੀ ਸਾਂਝੇ ਕੀਤੇ, ਜਿੱਥੇ ਉਨ੍ਹਾਂ ਨੂੰ ਅਜਿਹੇ ਨੌਜਵਾਨਾਂ ਦੇ ਮਾਮਲਿਆਂ ਦਾ ਵੀ ਪਤਾ ਲੱਗਾ ਜਿੰਨ੍ਹਾਂ ਨੇ ਢੁਕਵੇਂ ਦਸਤਾਵੇਜ਼ਾਂ ਤੋਂ ਬਿਨਾਂ ਹੀ ਨੌਕਰੀਆਂ ਪ੍ਰਾਪਤ ਕੀਤੀਆਂ ਸਨ ਅਤੇ ਹੁਣ ਖੁਦ ਨੂੰ ਕੰਪੀਆਂ ਦੇ ਧੋਖੇ ਦਾ ਸ਼ਿਕਾਰ ਮਹਿਸੂਸ ਕਰ ਰਹੇ ਹਨ ।

ਨੌਕਰੀ ਦੇ ਇਕਰਾਰਨਾਮੇ ਜਾਂ ਨਿਯੁਕਤੀ ਪੱਤਰਾਂ ਤੋਂ ਬਿਨਾਂ, ਕਰਮਚਾਰੀ ਅਕਸਰ ਹੀ ਧੱਕੇ ਦਾ ਸ਼ਿਕਾਰ ਹੋ ਜਾਂਦੇ ਹਨ । ਉਨ੍ਹਾਂ ਅਜਿਹੇ ਹਾਲਾਤਾਂ ਕਾਰਨ ਪਹਿਲਾਂ ਹੀ ਜੇਲ੍ਹਾਂ ਵਿੱਚ ਬੰਦ ਅਨੇਕਾਂ ਕੁੜੀਆਂ ਦੀ ਚਿੰਤਾਜਨਕ ਸਥਿਤੀ ਨੂੰ ਉਜਾਗਰ ਕਰਦਿਆਂ ਮੀਡੀਆ ਨੂੰ ਇਨ੍ਹਾਂ ਮੁੱਦਿਆਂ ’ਤੇ ਸਰਗਰਮੀ ਨਾਲ ਰਿਪੋਰਟ ਕਰਨ ਦੀ ਅਪੀਲ ਕੀਤੀ ਤਾਂ ਜੋ ਨੌਜਵਾਨ ਪੀੜ੍ਹੀ ਇਸ ਤੋਂ ਲਈ ਢੁਕਵਾਂ ਸਬਕ ਲੈ ਸਕੇ।

Leave a Reply

Your email address will not be published. Required fields are marked *