ਅੰਮ੍ਰਿਤਸਰ : ਅੰਮ੍ਰਿਤਸਰ ਦੇ ਤੇਜ ਨਗਰ ਚੌਕ ‘ਤੇ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਹੋ ਗਈ ਜਿਸ ਵਿਚ ਟੱਕਰ ਨੂੰ ਲੈ ਕੇ ਦੋ ਨੌਜਵਾਨਾਂ ਵਿਚਾਲੇ ਲੜਾਈ ਹੋਈ ਕੁੱਟਮਾਰ ਦੌਰਾਨ ਛੇ ਭੈਣਾਂ ਦੇ ਇਕਲੌਤੇ ਭਰਾ ਦੀ ਬੁਰੀ ਤਰ੍ਹਾਂ ਨਾਲ ਮੌਤ ਹੋ ਗਈ। ਝਗੜੇ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਬਾਅਦ ਬਣਿਆ ਜੰਗ ਦਾ ਮੈਦਾਨ ਇਕ ਦੀ ਮੌਤ !

