ਸ੍ਰੀ ਚਰਨ ਕੰਵਲ ਸਾਹਿਬ ਤੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਾਛੀਵਾੜਾ ਸਾਹਿਬ 14 ਨਵੰਬਰ (ਗੁਰਦੇਵ ਸੋਹਲ) ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਰਵਾਨਾ ਹੋਇਆ। ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਪੰਜ ਪਿਆਰਿਆਂ ਨੂੰ ਸਿਰੋਪੇ ਭੇਂਟ ਕੀਤੇ। ਨਗਰ ਕੀਰਤਨ ਦੇ ਸਵਾਗਤ ਲਈ ਦੁਕਾਨਦਾਰਾਂ ਵਲੋਂ ਥਾਂ-ਥਾਂ ਸਜਾਵਟੀ ਗੇਟ ਲਗਾਏ ਗਏ ਅਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਵਰਤਾਏ ਗਏ। ਇਸ ਸਮੇਂ ਜੁਝਾਰੂ ਸਿੰਘਾਂ ਵਲੋਂ ਮਾਰਸ਼ਲ ਆਰਟ ਗੱਤਕਾ ਦੇ ਕਰਤੱਬ ਦਿਖਾਏ ਗਏ। ਨਗਰ ਕੀਰਤਨ ’ਚ ਮਾਤਾ ਹਰਦੇਈ ਸਤਿਸੰਗ ਇਸਤਰੀ ਸਭਾ ਵਲੋਂ ਕੀਰਤਨ ਵੀ ਕੀਤਾ ਗਿਆ।

Be the first to comment

Leave a Reply

Your email address will not be published.


*