ਰੂਪਨਗਰ, 12 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ ਐਸ ਨਗਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਅਗਵਾਈ ਹੇਠ ਅੱਜ “ਨਸ਼ਾ ਮੁਕਤੀ ਮੁਹਿੰਮ” ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਵਿਖੇ ਸਕੂਲ ਦੇ ਬੱਚਿਆਂ ਵੱਲੋਂ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਤੇ ਸੀ.ਜੇ.ਐਮ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਨਾਟਕ ਦਾ ਮੁੱਖ ਮੰਤਵ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ। ਸੀ.ਜੇ.ਐਮ ਨੇ ਦੱਸਿਆ ਕਿ ਰੂਪਨਗਰ ਦੇ ਨਾਲ-ਨਾਲ ਪੂਰੇ ਪੰਜਾਬ ਭਰ ਵਿੱਚ ਨਸ਼ਾ ਮੁਕਤੀ ਮੁਹਿੰਮ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਨਸ਼ਾ ਮੁਕਤੀ ਮੁਹਿੰਮ ਤਹਿਤ ਪਿੰਡਾ ਅਤੇ ਸਕੂਲਾ ਵਿੱਚ ਇਹ ਨਾਟਕ ਅਤੇ ਸੈਮੀਨਰ ਕਰਵਾਏ ਜਾ ਰਹੇ ਹਨ। ਉਨ੍ਹਾਂ ਨੁੱਕੜ ਨਾਟਕ ਕਰਨ ਵਾਲੇ ਬੱਚਿਆਂ ਦੀ ਹੌਂਸਲਾ ਅਫਜਾਈ ਵੀ ਕੀਤੀ।
ਇਸ ਮੌਕੇ ਤੇ ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਵਿਭਾਗ ਵੱਲੋਂ ਬਾਲਾ ਵਿਆਹ ਸਬੰਧੀ ਵੀ ਪੂਰੇ ਜ਼ਿਲ੍ਹੇ ਵਿੱਚ ਸੈਮੀਨਰ ਕਰਵਾਏ ਜਾ ਰਹੇ ਹਨ।
ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਅਨਿਲ ਜ਼ੋਸ਼ੀ ਅਤੇ ਸਕੂਲ ਦਾ ਸਮੂਹ ਸਟਾਫ ਹਾਜਰ ਸੀ।

