ਅੰਮ੍ਰਿਤਸਰ 19 ਦਸੰਬਰ 2025–
ਆਮ ਆਦਮੀ ਪਾਰਟੀ ਨੇ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਇਤਿਹਾਸਕ ਤੇ ਸ਼ਾਨਦਾਰ ਜਿੱਤ ਹਾਸਲ ਕਰਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲੋਕਾਂ ਦੇ ਭਰੋਸੇ ਨੂੰ ਮਜ਼ਬੂਤ ਕੀਤਾ ਹੈ। ਇਸ ਮੌਕੇ ‘ਤੇ ਪਾਰਟੀ ਦੇ ਅੰਮ੍ਰਿਤਸਰ ਜਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਨੇ ਸਮੂਹ ਵੋਟਰਾਂ, ਵਰਕਰਾਂ ਅਤੇ ਜੇਤੂ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ।
ਸ: ਬਰਾੜ ਨੇ ਕਿਹਾ ਕਿ ਇਹ ਜਿੱਤ ਪਾਰਟੀ ਦੀ ਇਮਾਨਦਾਰ, ਲੋਕ-ਕੇਂਦਰਿਤ ਅਤੇ ਵਿਕਾਸਮੁਖੀ ਨੀਤੀਆਂ ‘ਤੇ ਲੋਕਾਂ ਦੇ ਅਟੱਲ ਭਰੋਸੇ ਦਾ ਪ੍ਰਮਾਣ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਹਮੇਸ਼ਾਂ ਪਿੰਡਾਂ ਅਤੇ ਬਲਾਕ ਪੱਧਰ ‘ਤੇ ਸਿੱਖਿਆ, ਸਿਹਤ, ਸਾਫ਼ ਪਾਣੀ, ਸੜਕਾਂ ਅਤੇ ਰੋਜ਼ਗਾਰ ਵਰਗੇ ਮੂਲ ਮੁੱਦਿਆਂ ਨੂੰ ਤਰਜੀਹ ਦਿੱਤੀ ਹੈ, ਜਿਸਦਾ ਨਤੀਜਾ ਅੱਜ ਲੋਕਾਂ ਦੇ ਸਮਰਥਨ ਰੂਪ ਵਿੱਚ ਸਾਹਮਣੇ ਆਇਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਜੇਤੂ ਨੁਮਾਇੰਦੇ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਲੋਕਾਂ ਦੀ ਸੇਵਾ ਕਰਨਗੇ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਇਹ ਜਿੱਤ ਪੰਜਾਬ ਵਿੱਚ ਨਵੀਂ ਰਾਜਨੀਤੀ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਮਜ਼ਬੂਤ ਨੀਂਹ ਸਾਬਤ ਹੋਵੇਗੀ। ਅੰਤ ਵਿੱਚ, ਬਰਾੜ ਨੇ ਸਾਰੇ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਪਿਆਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਲੋਕਾਂ ਦੇ ਹੱਕਾਂ ਅਤੇ ਵਿਕਾਸ ਲਈ ਵਚਨਬੱਧ ਰਹੇਗੀ।

