ਜਨਤਾ ਦੇ ਫ਼ਤਵੇ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਤੇ ਮੋਹਰ ਲਗਾਈ – ਡਾ. ਜਮੀਲ ਉਲ ਰਹਿਮਾਨ

ਮਾਲੇਰਕੋਟਲਾ, 21 ਦਸੰਬਰ :

               ਬਲਾਕ ਮਾਲੇਰਕੋਟਲਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਜੇਤੂ ਰਹੇ ਉਮੀਦਵਾਰਾਂ ਦੇ ਸਨਮਾਨ ਲਈ ਅੱਜ ਸਥਾਨਕ ਐਮ.ਐਲ.ਏ ਦਫ਼ਤਰ ਵਿਖੇ ਇੱਕ ਸ਼ਾਨਦਾਰ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੀ ਅਗਵਾਈ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਲ ਰਹਿਮਾਨ ਨੇ ਕੀਤੀ।

             ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਲ ਰਹਿਮਾਨ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਵਿਅਕਤੀਆਂ ਦੀ ਨਹੀਂ, ਸਗੋਂ ਆਮ ਆਦਮੀ ਪਾਰਟੀ ਦੀ ਸੋਚ, ਨੀਤੀਆਂ ਅਤੇ ਲੋਕ-ਹਿਤੈਸ਼ੀ ਕਾਰਜਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਜਨਤਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਰਾਹੀਂ ਸਪੱਸ਼ਟ ਫ਼ਤਵਾ ਦੇ ਕੇ ਪੰਜਾਬ ਵਿੱਚ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਆਪਣੇ ਭਰੋਸੇ ਦੀ ਮੋਹਰ ਲਗਾਈ ਹੈ।

          ਵਿਧਾਇਕ ਨੇ ਕਿਹਾ ਕਿ ਇਹ ਭਰੋਸਾ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਇਮਾਨਦਾਰ, ਲੋਕ-ਪੱਖੀ ਅਤੇ ਪਾਰਦਰਸ਼ੀ ਸਰਕਾਰ ਦੀ ਕਾਰਗੁਜ਼ਾਰੀ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ, ਸਿਹਤ, ਮੁਫ਼ਤ ਬਿਜਲੀ, ਪਿੰਡਾਂ ਦੇ ਵਿਕਾਸ, ਸਾਫ਼ ਪਾਣੀ ਅਤੇ ਬੁਨਿਆਦੀ ਢਾਂਚੇ ਵਿੱਚ ਕੀਤੇ ਗਏ ਇਤਿਹਾਸਕ ਕੰਮਾਂ ਨੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਇਆ ਹੈ, ਜਿਸਦਾ ਪ੍ਰਤੀਬਿੰਬ ਇਹ ਚੋਣ ਨਤੀਜੇ ਹਨ।

           ਡਾ. ਜਮੀਲ ਉਲ ਰਹਿਮਾਨ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਦੂਰਦਰਸ਼ੀ ਅਗਵਾਈ, ਇਮਾਨਦਾਰ ਰਾਜਨੀਤੀ ਦੀ ਸੋਚ ਅਤੇ ਆਮ ਆਦਮੀ ਨੂੰ ਕੇਂਦਰ ਵਿੱਚ ਰੱਖ ਕੇ ਕੀਤੀ ਜਾ ਰਹੀ ਰਾਜਨੀਤੀ ਨੇ ਅੱਜ ਦੇਸ਼ ਭਰ ਵਿੱਚ ਆਮ ਆਦਮੀ ਪਾਰਟੀ ਨੂੰ ਇੱਕ ਮਜ਼ਬੂਤ ਵਿਕਲਪ ਵਜੋਂ ਸਥਾਪਿਤ ਕੀਤਾ ਹੈ।

             ਸਨਮਾਨ ਸਮਾਰੋਹ ਦੌਰਾਨ ਵਿਧਾਇਕ ਨੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਜਨਤਾ ਵੱਲੋਂ ਦਿੱਤੇ ਭਰੋਸੇ ’ਤੇ ਖਰੇ ਉਤਰਦੇ ਹੋਏ ਪਿੰਡਾਂ ਅਤੇ ਬਲਾਕ ਦੇ ਸਰਵਾਂਗੀਣ ਵਿਕਾਸ, ਲੋਕਾਂ ਦੀਆਂ ਮੁਸ਼ਕਲਾਂ ਦੇ ਤੁਰੰਤ ਹੱਲ ਅਤੇ ਸਰਕਾਰ ਦੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਇਮਾਨਦਾਰੀ ਨਾਲ ਲਾਗੂ ਕਰਨ।

              ਉਨ੍ਹਾਂ ਅੰਤ ਵਿੱਚ ਪਾਰਟੀ ਦੇ ਸਾਰੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਸਾਂਝੀ ਮਿਹਨਤ, ਇਕਜੁਟਤਾ ਅਤੇ ਲੋਕਾਂ ਨਾਲ ਮਜ਼ਬੂਤ ਸੰਪਰਕ ਦਾ ਨਤੀਜਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਮਾਲੇਰਕੋਟਲਾ ਅਤੇ ਪੰਜਾਬ ਦੇ ਵਿਕਾਸ ਲਈ ਹੋਰ ਵੀ ਜੋਸ਼ ਨਾਲ ਕੰਮ ਕਰਦੀ ਰਹੇਗੀ।

                        ਇਸ ਮੌਕੇ ਡਾ.ਜਮੀਲ ਉਰ ਰਹਿਮਾਨ ਦੀ ਧਰਮਪਤਨੀ ਫਰਿਆਲ ਰਹਿਮਾਨ , ਕੋਆਰਡੀਨੇਟਰ ਯੂਥ ਵਿੰਗ ਹਲਕਾ ਮਾਲੇਰਕੋਟਲਾ ਏ.ਕੇ.ਵਾਈ. ਮੂਨਿਸ ਰਹਿਮਾਨ, ਬਲਾਕ ਪ੍ਰਧਾਨ ਅਸਲਮ ਭੱਟੀ,ਸਾਬਰ ਰਤਨ,ਚਰਨਜੀਤ ਸਿੰਘ ਚੀਮਾ, ਗੁਰਮੀਤ ਸਿੰਘ, ਜੁਗਿੰਦਰ ਸਿੰਘ ਜੌਗਾ, ਜ਼ਿਲਾ ਪ੍ਰੀਸ਼ਦ ਹਰੀਪਾਲ ਸਿੰਘ, ਕੁਲਦੀਪ ਕੌਰ, ਜਗਮੋਹਣ ਸਿੰਘ ਫੌਜੇਵਾਲ, ਬਲਾਕ ਸੰਮਤੀ ਤੋਂ ਜੇਤੂ ਸੰਤੋਖ ਸਿੰਘ, ਸਾਈਦਾ ਪਰਵੀਨ ਤੱਖੜ, ਮਾਸਟਰ ਮੇਜਰ ਸਿੰਘ, ਕੁਲਵੀਰ ਸਿੰਘ ਨੌਦਰਾਣੀ, ਅਜਮੇਰ ਸਿੰਘ, ਯਾਦਵਿੰਦਰ ਸਿੰਘ, ਲਖਵੀਰ ਕੌਰ, ਦਲਜੀਤ ਸਿੰਘ, ਮਨਜੀਤ ਸਿੰਘ ਭੂਦਨ, ਮੁਹੰਮਦ ਇਕਬਾਲ, ਹਾਜੀ ਰਮਜਾਨ, ਕਾਊਂਸਲਰ ਯੁਨਿਸ ਭੋਲਾ, ਅਸਰਫ ਅਬਦੁੱਲਾ, ਮੁਹੰਮਦ ਨਜੀਰ, ਹਾਜੀ ਅਖਤਰ, ਇਕਬਾਲ ਫੋਜੀ, ਯਾਸਰ ਅਰਫਾਤ, ਯਾਸਿਨ ਨੇਸਤੀ  ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ ।

Leave a Reply

Your email address will not be published. Required fields are marked *