ਸਪੀਕਰ ਵਲੋਂ ਹਲਕੇ ਦੇ ਵੱਖ -ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ

ਕੋਟਕਪੂਰਾ 28 ਦਸੰਬਰ  (  )
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ  ਅੱਜ ਆਪਣੇ ਹਲਕੇ ਦੇ ਵੱਖ -ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ।
ਉਨ੍ਹਾਂ ਜੈਤੋ ਰੋਡ, ਸਾਹਮਣੇ ਰਿਸ਼ੀ ਪਬਲਿਕ ਸਕੂਲ ਕੋਟਕਪੂਰਾ ਵਿਖੇ ਸ਼੍ਰੀ ਬਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਰੱਖੇ ਗਏ ਸਹਿਜ ਪਾਠ ਦੇ ਭੋਗ ਅਤੇ ਗਿਆਨੀ ਜੈਲ ਸਿੰਘ ਮਾਰਕਿਟ ਨੇੜੇ ਬਾਬਾ ਜੀਵਨ ਸਿੰਘ ਗੇਟ ਕੋਟਕਪੂਰਾ ਵਿਖੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿਚ ਲਗਾਏ ਲੰਗਰ ਵਿਚ ਸ਼ਿਰਕਤ ਕੀਤੀ। ਇਸ ਤੋਂ ਤੁਰੰਤ ਬਾਅਦ ਉਹ ਕੋਠੇ ਗੱਜਣ ਸਿੰਘ ਦੇ ਕਮਿਊਨਿਟੀ ਸੈਂਟਰ ਵਿਚ ਰੱਖੇ ਪਾਠ ਦੇ ਭੋਗ ਵਿਚ ਸ਼ਾਮਿਲ ਹੋਏ ਅਤੇ ਆਈਆਂ ਸੰਗਤਾਂ ਨੂੰ ਰੱਬ ਦੇ ਨਾਮ ਨਾਲ ਜੁੜਨ ਲਈ ਕਿਹਾ ਅਤੇ ਰਾਗੀ ਸਿੰਘਾ ਵਲੋਂ ਕੀਤੇ ਗਏ ਕੀਰਤਨ ਦਾ ਆਨੰਦ ਮਾਣਿਆ।
ਸਪੀਕਰ ਸੰਧਵਾ ਵਲੋਂ ਕਰ ਭਲਾ ਹੋ ਭਲਾ ਪ੍ਰੈਸ ਕਲੱਬ ਕੋਟਕਪੂਰਾ ਅਤੇ ਅਲਾਇੰਸ ਕਲੱਬ ਕੋਟਕਪੂਰਾ ਵੱਲੋਂ ਦਸਮੇਸ਼ ਪਿਤਾ ਦੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲਗਾਏ ਗਏ ਲੰਗਰ ਵਿੱਚ ਵੀ ਸ਼ਮੂਲੀਅਤ ਕੀਤੀ ਅਤੇ ਲੰਗਰ ਵਿਚ ਸੇਵਾ ਨਿਭਾਈ। ਇਸੇ ਤਰ੍ਹਾਂ ਉਨ੍ਹਾਂ ਨੇ ਵਾਰਡ ਨੰਬਰ 26 ਕੋਟਕਪੂਰਾ ਦੇ ਹੁਕਮੀ ਨਾਥ ਡੇਰਾ ਵਿਖੇ ਕਰਵਾਏ  ਨਗਰ ਕੀਰਤਨ ਵਿਚ ਹਾਜ਼ਰੀ ਲਵਾਈ ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਆਮ ਲੋਕਾਂ ਦੇ ਦੁੱਖ ਸੁੱਖ ਵਿਚ ਸ਼ਰੀਕ ਹੁੰਦੇ ਹੋਏ ਗੁਰਦੁਆਰਾ ਸਾਹਿਬ ਮਾਤਾ ਦਇਆ ਕੌਰ ਜੀ ਪਿੰਡ ਵਿਖੇ ਸ਼੍ਰੀਮਤੀ ਵਿਦਿਆ ਵੰਤੀ ਦੇ ਪਾਠ ਦੇ ਭੋਗ, ਬਜਰੰਗ ਭਵਨ ਨਜਦੀਕ ਰਾਮ ਬਾਗ ਕੋਟਕਪੂਰਾ ਵਿਖੇ ਸ਼੍ਰੀ ਸ਼ਾਮ ਲਾਲ ਮਿੱਤਲ ਦੇ ਭੋਗ  ਅਤੇ ਸ਼੍ਰੀ ਰਾਧਾ ਕ੍ਰਿਸ਼ਨ ਧਾਮ ਫਰੀਦਕੋਟ ਵਿਚ ਸ਼ਾਮਿਲ ਹੋਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆ ਉਨ੍ਹਾਂ ਕਿਹਾ ਕਿ ਕਿਸੇ ਜੀਅ ਦਾ ਪਰਿਵਾਰ ਵਿੱਚੋਂ ਅਚਾਨਕ ਚਲੇ ਜਾਣਾ ਪਰਿਵਾਰ/ਸਮਾਜ ਲਈ ਬਹੁਤ ਵੱਡਾ ਘਾਟਾ ਹੁੰਦਾ ਹੈ, ਜੋ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।  ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਦੇ ਨਾਲ ਲਾਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Leave a Reply

Your email address will not be published. Required fields are marked *