ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮੈਸਰਜ਼ ਜੀ.ਐੱਚ. ਇਮੀਗਰੇਸ਼ਨ ਮਾਨਸਾ ਦਾ ਲਾਇਸੰਸ ਰੱਦ

ਮਾਨਸਾ, 2 ਜਨਵਰੀ
ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਦੇ ਸੈਕਸ਼ਨ 6(1) e ਤਹਿਤ ਮੈਸਰਜ਼ ਜੀ.ਐੱਚ. ਇਮੀਗਰੇਸ਼ਨ, ਵਾਰਡ ਨੰਬਰ 06, ਲਾਭ ਸਿੰਘ ਵਾਲੀ ਗਲੀ,ਨਿਊ ਕੋਰਟ ਰੋਡ, ਮਾਨਸਾ, ਤਹਿਸੀਲ ਤੇ ਜ਼ਿਲ੍ਹਾ ਮਾਨਸਾ ਦੇ ਨਾਮ ਸ੍ਰੀ ਨਿਰਵੈਰ ਸਿੰਘ ਪੁੱਤਰ ਗੁਰਮੁੱਖ ਸਿੰਘ,ਵਾਸੀ ਪਿੰਡ ਬੁਰਜ ਹਰੀ, ਤਹਿਸੀਲ ਵਾ ਜ਼ਿਲ੍ਹਾ ਮਾਨਸਾ ਦਾ ਲਾਇਸੰਸ ਨੰਬਰ 15/ਐੱਲ.ਪੀ.ਏ. ਮਿਤੀ 18.07.2019 ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਹੈ। ਐਕਟ/ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ ਇਸ ਦੇ ਖੁਦ ਜਾਂ ਇਸ ਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਲਈ ਭਰਪਾਈ ਕਰਨ ਲਈ ਸ੍ਰੀ ਨਿਰਵੈਰ ਸਿੰਘ ਪੁੱਤਰ ਗੁਰਮੁੱਖ ਸਿੰਘ ਖੁਦ ਜਿੰਮੇਵਾਰ ਹੋਵੇਗਾ।
ਹੁਕਮ ਵਿਚ ਕਿਹਾ ਗਿਆ ਹੈ ਕਿ ਇਹ ਲਾਇਸੰਸ 18 ਜੁਲਾਈ,2024 ਤੱਕ ਨਵੀਨ ਸੀ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5 ਦੇ ਨਿਯਮ 4 (4) ਵਿਚ ਦਰਸਾਇਆ ਗਿਆ ਹੈ ਕਿ ਲਾਇਸੰਸ ਰੀਨਿਊ ਕਰਵਾਉਣ ਲਈ ਬਿਨੈ ਪੱਤਰ ਲਾਇਸੰਸ ਦੀ ਮਿਆਦ ਖ਼ਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਫਾਰਮ-3 ਸਮੇਤ ਸਬੰਧਤ ਦਸਤਾਵੇਜ਼ ਪੇਸ਼ ਕੀਤੇ ਜਾਣੇ ਹੁੰਦੇ ਹਨ। ਪ੍ਰੰਤੂ ਐਕਟ/ਰੂਲਜ਼ ਅਨੁਸਾਰ ਨਿਰਧਾਰਤ ਸਮਾਂ ਖ਼ਤਮ ਹੋਣ ਦੇ ਬਾਵਜ਼ੂਦ ਲਾਇਸੰਸੀ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਦਰਖਾਸਤ ਇਸ ਦਫ਼ਤਰ ਵਿਚ ਪੇਸ਼ ਨਹੀਂ ਕੀਤੀ ਗਈ ਹੈ। ਇਸ ਸਬੰਧੀ ਲਾਇਸੰਸੀ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਪ੍ਰੰਤੂ ਲਾਇਸੰਸੀ ਵੱਲੋਂ ਕੋਈ ਜਵਾਬ/ਸੂਚਨਾ ਇਸ ਦਫ਼ਤਰ ਨੂੰ ਨਹੀਂ ਭੇਜੀ ਗਈ। ਇਸ ਤਰ੍ਹਾਂ ਇਸ ਕੇਸ ਵਿਚ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਇਜ਼ਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾ ਕੇ, ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇ ਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਦੇ ਸੈਕਸ਼ਨ 6(1) e ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।

Leave a Reply

Your email address will not be published. Required fields are marked *