ਪੀ.ਆਰ.ਟੀ.ਪੀ.ਡੀ. ਬੋਰਡ ਵੱਲੋਂ ਅਹਿਮ ਮਾਸਟਰ ਪਲਾਨਾਂ ਨੂੰ ਪ੍ਰਵਾਨਗੀ, ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਮਿਲੇਗਾ ਹੁਲਾਰਾ

*ਚੰਡੀਗੜ੍ਹ, 13 ਜਨਵਰੀ:*

ਸੂਬੇ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਤਹਿਤ ਪੰਜਾਬ ਖੇਤਰੀ ਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ (ਪੀ.ਆਰ.ਟੀ.ਪੀ.ਡੀ.) ਬੋਰਡ ਦੀ ਉੱਚ-ਪੱਧਰੀ ਮੀਟਿੰਗ ਅੱਜ ਇੱਥੇ ਪੰਜਾਬ ਭਵਨ ਵਿਖੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ, ਵਾਈਸ ਚੇਅਰਮੈਨ, ਪੀ.ਆਰ.ਟੀ.ਪੀ.ਡੀ ਬੋਰਡ-ਕਮ-ਮੰਤਰੀ ਇੰਚਾਰਜ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਦੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਵਿੱਚ ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਵਿਭਾਗ ਦੇ ਮੰਤਰੀ ਇੰਚਾਰਜ ਸ੍ਰੀ ਸੰਜੀਵ ਅਰੋੜਾ ਨੇ ਸ਼ਿਰਕਤ ਕੀਤੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਇੰਚਾਰਜ ਸ੍ਰੀ ਹਰਭਜਨ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਨੇ ਆਨਲਾਈਨ ਵਿਧੀ ਰਾਹੀਂ ਮੀਟਿੰਗ ਵਿੱਚ ਹਿੱਸਾ ਲਿਆ। ਬੋਰਡ ਨੇ ਸੂਬੇ ਭਰ ਵਿੱਚ ਯੋਜਨਾਬੱਧ ਸ਼ਹਿਰੀਕਰਨ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਏਜੰਡਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ।

ਇਸ ਦੌਰਾਨ ਪੀ.ਆਰ.ਟੀ.ਪੀ.ਡੀ. ਬੋਰਡ ਨੇ ਡੇਰਾ ਬਾਬਾ ਨਾਨਕ, ਨੰਗਲ, ਬਰਨਾਲਾ ਅਤੇ ਨਾਭਾ ਦੇ ਨਵੇਂ ਮਾਸਟਰ ਪਲਾਨਾਂ ਨੂੰ ਪ੍ਰਵਾਨਗੀ ਦਿੱਤੀ। ਇਨ੍ਹਾਂ ਪ੍ਰਵਾਨਗੀਆਂ ਰਾਹੀਂ ਸਬੰਧਤ ਖੇਤਰਾਂ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਥਾਪਤ ਕੀਤੇ ਜਾਣ ਵਾਲੇ ਨਵੇਂ ਉਦਯੋਗਿਕ ਹੱਬਾਂ ਅਤੇ ਰਿਹਾਇਸ਼ੀ ਟਾਊਨਸ਼ਿਪਾਂ ਰਾਹੀਂ ਨਿਵੇਸ਼ ਦੇ ਨਵੇਂ ਰਾਹ ਖੁੱਲ੍ਹਣਗੇ, ਜਿਸ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਨਾਗਰਿਕ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿੱਚ ਸੁਧਾਰ ਹੋਵੇਗਾ।

ਬੋਰਡ ਨੇ ਸੁਰੱਖਿਆ, ਯੋਜਨਾਬੱਧ ਸੜਕ ਵਿਸਥਾਰ ਅਤੇ ਟਿਕਾਊ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਮਾਸਟਰ ਪਲਾਨਾਂ ਅਤੇ ਯੂਨੀਫਾਈਡ ਜ਼ੋਨਿੰਗ ਰੈਗੂਲੇਸ਼ਨਸ, ਖ਼ਾਸ ਕਰਕੇ ਨਿਰਧਾਰਤ ਸੜਕਾਂ ਦੇ ਨਾਲ-ਨਾਲ ਨੋ-ਕੰਸਟ੍ਰਕਸ਼ਨ ਜ਼ੋਨ ਸਬੰਧੀ ਸੋਧਾਂ ਸਮੇਤ ਹੋਰ ਮਹੱਤਵਪੂਰਨ ਏਜੰਡਿਆਂ ਨੂੰ ਵੀ ਪ੍ਰਵਾਨਗੀ ਦਿੱਤੀ।

ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸਕੱਤਰ ਸ੍ਰੀ ਵਿਕਾਸ ਗਰਗ, ਪੇਂਡੂ ਵਿਕਾਸ ਅਤੇ ਪੰਚਾਇਤ ਸਕੱਤਰ ਸ੍ਰੀ ਅਜੀਤ ਬਾਲਾ ਜੀ ਜੋਸ਼ੀ, ਸਥਾਨਕ ਸਰਕਾਰਾਂ ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ, ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਸਕੱਤਰ ਸ੍ਰੀਮਤੀ ਸੋਨਾਲੀ ਗਿਰਿ ਅਤੇ ਮੈਂਬਰ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

Leave a Reply

Your email address will not be published. Required fields are marked *