ਐਨ.ਡੀ.ਆਰ.ਐਫ. 7ਵੀਂ ਬਟਾਲੀਅਨ ਵੱਲੋਂ ਸਕੂਲ ਸੁਰੱਖਿਆ ਅਤੇ ਕਮਿਊਨਿਟੀ ਜਾਗਰੂਕਤਾ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਏ

ਬਰਨਾਲਾ, 18 ਜਨਵਰੀ
7ਵੀਂ ਬਟਾਲੀਅਨ ਰਾਸ਼ਟਰੀ ਆਪਦਾ ਪ੍ਰਤੀਕ੍ਰਿਆ ਬਲ (ਐੱਨ. ਡੀ. ਆਰ. ਐੱਫ਼) ਬਠਿੰਡਾ ਦੀ ਟੀਮ ਵੱਲੋਂ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਸਕੂਲ ਸੁਰੱਖਿਆ ਮੁਹਿੰਮ ਅਤੇ ਪਿੰਡ ਖੁੱਡੀ ਕਲਾਂ ਵਿੱਚ ਕਮਿਊਨਿਟੀ ਜਾਗਰੂਕਤਾ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਏ ਗਏ।
ਇਸ ਪ੍ਰੋਗਰਾਮ ਦਾ ਉਦੇਸ਼ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮਾਂ ਦੀਆਂ ਆਫ਼ਤਾਂ ਤੋਂ ਬਚਾਅ, ਸੁਰੱਖਿਆ ਦੇ ਤਰੀਕਿਆਂ, ਮੁੱਢਲੀ ਡਾਕਟਰੀ ਸਹਾਇਤਾ ਅਤੇ ਜੀਵਨ ਬਚਾਉਣ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਦੀ ਅਗਵਾਈ ਸਬ-ਇੰਸਪੈਕਟਰ ਰੇਖ ਸਿੰਘ ਮੀਨਾ ਨੇ ਕੀਤੀ।
 ਇਸ ਦੌਰਾਨ ਐਨ.ਡੀ.ਆਰ.ਐਫ. ਟੀਮ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਭੂਚਾਲ ਤੋਂ ਬਚਾਅ, ਅੱਗ ਲੱਗਣ ‘ਤੇ ਪ੍ਰਤੀਕ੍ਰਿਆ, ਬਲੀਡਿੰਗ ਕੰਟਰੋਲ, ਸੀ. ਪੀ. ਆਰ, ਐਫ਼. ਬੀ.ਏ.ਓ ਅਤੇ ਹੜਾਂ ਦੇ ਸਮੇਂ ਵਰਤੋਂ ਵਿੱਚ ਆਉਣ ਵਾਲੇ ਇੰਪ੍ਰੋਵਾਈਜ਼ਡ ਫ਼ਲੋਟਿੰਗ ਡਿਵਾਈਸ (ਆਈਐੱਫ਼ਡੀ) ਬਾਰੇ ਵਿਸਥਾਰ ਨਾਲ ਦੱਸਿਆ।
ਟੀਮ ਵੱਲੋਂ ਪ੍ਰਦਰਸ਼ਨ ਰਾਹੀਂ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਫ਼ਸਟ ਏਡ, ਸੁਰੱਖਿਅਤ ਨਿਕਾਸੀ ਪ੍ਰਕਿਰਿਆ (ਇਵੈਕੂਏਸ਼ਨ ਡ੍ਰਿਲ) ਅਤੇ ਆਪਦਾ ਦੇ ਸਮੇਂ ਜ਼ਰੂਰੀ ਸਾਵਧਾਨੀਆਂ ਦੀ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਟੀਮ ਵੱਲੋਂ ਐੱਨ. ਡੀ. ਆਰ. ਐੱਫ਼. ਦੇ ਮੋਬਾਈਲ ਐਪਸ — ਸਚੇਤ, ਮੇਘਦੂਤ, ਦਾਮਿਨੀ ਅਤੇ ਭੂਕੰਪ — ਦੇ ਵਰਤੋਂ ਬਾਰੇ ਵੀ ਜਾਗਰੂਕ ਕੀਤਾ ਗਿਆ। ਤਾਂ ਜੋ ਇਨ੍ਹਾਂ ਤਕਨੀਕਾਂ ਦੀ ਮਦਦ ਨਾਲ ਸਮੇਂ ਸਿਰ ਆਪਦਾ ਦੀ ਚੇਤਾਵਨੀ ਪ੍ਰਾਪਤ ਕਰਕੇ ਜਨ-ਧਨ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ।
ਇਸੇ ਤਰਾਂ ਐਨ. ਡੀ. ਆਰ. ਐੱਫ਼ ਦੀ ਟੀਮ ਵੱਲੋਂ ਪਿੰਡ ਖੁੱਡੀ ਕਲਾਂ ਵਿਖੇ ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ।
ਜਿਸ ਤਹਿਤ ਪਿੰਡ ਵਾਸੀਆਂ ਨੂੰ ਵੱਖ ਵੱਖ ਆਪਦਾਵਾਂ ਤੋਂ ਬਚਾਅ, ਸੁਰੱਖਿਆ ਦੇ ਤਰੀਕੇ, ਮੁੱਢਲੀ ਡਾਕਟਰੀ ਸਹਾਇਤਾ ਅਤੇ ਜੀਵਨ ਰੱਖਿਆ ਤਕਨੀਕਾਂ ਦੀ ਜਾਣਕਾਰੀ ਦਿੱਤੀ ਗਈ।

Leave a Reply

Your email address will not be published. Required fields are marked *