ਬਜੁਰਗਾਂ ਨੂੰ ਦਫਤਰਾਂ ਵਿਖੇ ਮਾਣ-ਸਤਿਕਾਰ ਦੇਣਾ ਸਾਡਾ ਮੁੱਢਲਾ ਫਰਜ- ਵਧੀਕ ਡਿਪਟੀ ਕਮਿਸ਼ਨਰ

ਫਾਜ਼ਿਲਕਾ 30 ਜਨਵਰੀ
ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਨੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਤੇ ਭਲਾਈ ਐਕਟ ਦੇ ਮਦੇਨਜਰ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਦਦਫਤਰਾਂ ਵਿਖੇ ਬਜੁਰਗਾਂ ਨੂੰ ਮਾਣਾ ਸਤਿਕਾਰ ਦੇਣਾ ਸਾਡਾ ਮੁੱਢਲਾ ਫਰਜ ਹੈ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਬਜ਼ੁਰਗਾਂ ਦੀ ਦੇਖਭਾਲ ਕਰਨਾ ਸਾਡੀ ਨੈਤਿਕ ਜਿੰਮੇਵਾਰੀ ਬਣਦੀ ਹੈ।
ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਫਤਰ ਵਿਖੇ ਕੰਮ ਕਰਵਾਉਣ ਆਉਣ ਵਾਲੇ ਬਜ਼ੁਰਗ ਨਾਗਰਿਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ, ਇਸ ਲਈ ਪਹਿਲ ਦੇ ਆਧਾਰ *ਤੇ ਬਿਨ੍ਹਾਂ ਕਿਸੇ ਖਜਲ-ਖੁਆਰੀ ਦੇ ਸੇਵਾਵਾਂ ਦਾ ਲਾਹਾ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਦਫਤਰਾਂ ਵਿਖੇ ਬਜ਼ੁਰਗਾਂ ਲਈ ਸਪੈਸ਼ਲ ਕਾਉਂਟਰ ਲਗਾਏ ਜਾਣ ਤਾਂ ਜੋ ਨਾਲ ਦੀ ਨਾਲ ਉਨ੍ਹਾਂ ਨੂੰ ਸੇਵਾਵਾਂ ਦਿੱਤੀਆਂ ਜਾ ਸਕਣ।
ਉਨ੍ਹਾਂ ਸਿਹਤ ਵਿਭਾਗ, ਪੁਲਿਸ ਵਿਭਾਗ, ਸਾਂਝ ਕੇਂਦਰ, ਸੇਵਾ ਕੇਂਦਰ, ਬੈਂਕਾਂ ਸਮੇਤ ਹੋਰਨਾਂ ਪਬਲਿਕ ਡਿਲਿੰਗ ਵਿਭਾਗਾਂ ਜਿਥੇ ਬਜੁਰਗਾਂ ਦਾ ਦਫਤਰੀ ਕੰਮ ਹੁੰਦਾ ਹੈ, ਤਰਜੀਹ ਦੇ ਆਧਾਰ *ਤੇ ਕੰਮ ਕੀਤੇ ਜਾਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਬਜੁਰਗਾਂ ਲਈ ਟੋਲ ਫ੍ਰੀ ਨੰਬਰ 14567 ਵੀ ਜਾਰੀ ਕੀਤਾ ਹੋਇਆ ਹੈ ਜਿਥੇ ਬਜੁਰਗ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਵੀਨ ਗੜਵਾਲ,  ਰੈਡ ਕਰਾਸ ਤੋਂ ਸੰਜੀਵ ਸੇਠੀ, ਸੀ.ਡੀ.ਪੀ.ਓ ਮੈਡਮ ਨਵਦੀਪ, ਸੇਵਾ ਕੇਂਦਰ ਤੋਂ ਕੁਨਾਲ ਤੋਂ ਇਲਾਵਾ ਹੋਰਨਾ ਵਿਭਾਗਾਂ ਦੇ ਅਧਿਕਾਰੀ ਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।

Leave a Reply

Your email address will not be published. Required fields are marked *