ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਪਿੰਡ ਬੁਸ਼ਹਿਰਾ ਦੇ ਅਹਿਮ ਆਗੂ ਤੇ ਵੱਡੀ ਗਿਣਤੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮੂਨਕ/ਲਹਿਰਾ, 01 ਫਰਵਰੀ

ਹਲਕਾ ਲਹਿਰਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਬੁਸ਼ਹਿਰਾ ਦੇ ਪ੍ਰਮੁੱਖ ਆਗੂ ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਮਲਕੀਤ ਸਿੰਘ, ਕਿਸਨ ਸਿੰਘ, ਬਲਵਾਨ ਸਿੰਘ, ਦਲੀਪ ਸਿੰਘ, ਲਵਪ੍ਰੀਤ ਸਿੰਘ ਅਤੇ ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਸ਼ਾਮਲ ਹੋਏ ਆਗੂਆਂ ਤੇ ਪਰਿਵਾਰਾਂ ਦਾ ਪਾਰਟੀ ਵਿੱਚ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅੱਜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਰ ਰਹੀ ਹੈ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ।

ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਸਿੱਖਿਆ, ਸਿਹਤ, ਸੜਕਾਂ, ਬਿਜਲੀ, ਪਾਣੀ ਅਤੇ ਰੋਜ਼ਗਾਰ ਵਰਗੇ ਖੇਤਰਾਂ ਵਿੱਚ ਸਰਕਾਰ ਵੱਲੋਂ ਇਤਿਹਾਸਕ ਕਦਮ ਚੁੱਕੇ ਗਏ ਹਨ, ਜਿਸ ਕਾਰਨ ਪਿੰਡਾਂ ਅਤੇ ਸ਼ਹਿਰਾਂ ਦੋਵਾਂ ਵਿੱਚ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਪ੍ਰਤੀ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਹਲਕਾ ਲਹਿਰਾ ਦੇ ਹਰ ਪਿੰਡ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ।

ਨਵੇਂ ਸ਼ਾਮਲ ਹੋਏ ਆਗੂਆਂ ਤੇ ਪਰਿਵਾਰਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਾਫ਼-ਸੁਥਰੀ ਰਾਜਨੀਤੀ, ਇਮਾਨਦਾਰ ਨੇਤ੍ਰਿਤਵ ਅਤੇ ਵਿਕਾਸਮੁੱਖ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਨੇ ਸਿਰਫ਼ ਵਾਅਦੇ ਕੀਤੇ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਹਨਾਂ ਵਾਅਦਿਆਂ ਨੂੰ ਅਮਲ ਵਿੱਚ ਲਿਆ ਕੇ ਦਿਖਾਇਆ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਪਿੰਡ ਬੁਸ਼ਹਿਰਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰੀ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਉਣਗੇ।

ਇਸ ਮੌਕੇ ਪੀ.ਏ. ਰਾਕੇਸ਼ ਕੁਮਾਰ ਗੁਪਤਾ ਸਮੇਤ ਵੱਖ ਵੱਖ ਅਹੁਦੇਦਾਰ ਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *