ਜ਼ਿਲ੍ਹਾ ਪ੍ਰਸ਼ਾਸਨ ਸਹੂਲਤਾਂ ਮੁਹਈਆ ਕਰਾਉਣ ਲਈ ਵਚਨਬੱਧ, ਲੋਕ ਵੀ ਦੇਣ ਸਹਿਯੋਗ: ਹਰਪ੍ਰੀਤ ਸਿੰਘ

ਬਰਨਾਲਾ, 11 ਫਰਵਰੀ
ਬਰਨਾਲਾ ਸ਼ਹਿਰ ਵਿੱਚ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਤੇ ਟ੍ਰੈਫ਼ਿਕ ਪੁਲੀਸ ਅਧਿਕਾਰੀਆਂ ਨੂੰ ਵੱਧ ਟ੍ਰੈਫ਼ਿਕ ਵਾਲੇ ਖੇਤਰਾਂ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਸਹਾਇਕ ਕਮਿਸ਼ਨਰ ਨਗਰ ਨਿਗਮ ਨੂੰ ਅੰਡਰ ਬ੍ਰਿਜ ਤੋਂ ਅੱਗੇ ਨਵੇਂ ਸਿਨੇਮੇ ਕੋਲ ਲਾਈਟਾਂ ਸਬੰਧੀ ਅਤੇ ਜੌੜੇ ਪੰਪਾਂ ਤੋਂ ਸ਼ਕਤੀ ਕਲਾਂ ਮੰਦਰ ਨੇੜੇ ਰੇਲਵੇ ਸਟੇਸ਼ਨ ਤੱਕ ਡੀਵਾਈਡਰ ਸਬੰਧੀ ਐਸਟੀਮੇਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਮਾਰਕੀਟ ਕਮੇਟੀ ਨੂੰ ਗੱਡਾਖਾਨਾ ਚੌਕ ਦੀ ਪਾਰਕਿੰਗ ਨੂੰ ਹੋਰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ।
ਓਨ੍ਹਾਂ ਵੱਖ ਵੱਖ ਵਿਦਿਅਕ ਅਦਾਰਿਆਂ ਨੇੜੇ ਟ੍ਰੈਫ਼ਿਕ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਬੈਰੀਕੇਡਿੰਗ/ਸਪੀਡ ਬਰੇਕਰ ਬਣਾਉਣ ਸਬੰਧੀ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਉਨ੍ਹਾਂ ਨਗਰ ਨਿਗਮ ਅਤੇ ਟ੍ਰੈਫਿਕ ਪੁਲੀਸ ਨੂੰ ਟ੍ਰੈਫ਼ਿਕ ਨੇਮਾਂ ਦੀ ਪਾਲਣਾ ਕਰਵਾਉਣ, ਸਮੇਂ ਸਮੇਂ ‘ਤੇ ਸਬੰਧਤ ਧਿਰਾਂ ਨਾਲ ਮੀਟਿੰਗ ਕਰਨ ਅਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਟ੍ਰੈਫ਼ਿਕ ਮਸਲੇ ਦੇ ਹੱਲ ਲਈ ਲੋਕ ਵੀ ਪੂਰਾ ਸਹਿਯੋਗ ਦੇਣ।
ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਤੋਂ ਇਲਾਵਾ ਨਗਰ ਨਿਗਮ, ਟ੍ਰੈਫ਼ਿਕ ਪੁਲਿਸ ਤੋਂ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *