ਹਰਿਆਣਾ ਵਿੱਚ ਜਾਪਾਨੀ ਕੰਪਨੀ ਕਰੀਬ 4 ਹਜ਼ਾਰ ਕਰੋੜ ਦਾ ਨਿਵੇਸ਼ ਕਰਨ ਲਈ ਤਿਆਰ

ਚੰਡੀਗੜ੍ਹ, 21 ਮਾਰਚ- ਵਿਦੇਸ਼ੀ ਨਿਵੇਸ਼ਕਾਂ ਲਈ ਹਰਿਆਣਾ ਪਹਿਲੀ ਪਸੰਦ ਹੈ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਆਏ ਦਿਨ ਵਿਦੇਸ਼ੀ ਨਿਵੇਸ਼ਕ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕਰ ਰਹੇ ਹਨ। ਭਾਰਤ ਇਲੈਕਟ੍ਰੀਸਿਟੀ ਸਮਿਟ-2026 ਵਿੱਚ ਜਾਪਾਨੀ ਕੰਪਨੀ ਨੇ ਵੀ ਹਰਿਆਣਾ ਵਿੱਚ ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਇੱਛਾ ਜਤਾਈ ਹੈ।

            ਸਮਿਟ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਊਰਜਾ,ਆਵਾਸਨ ਅਤੇ ਸ਼ਹਿਰੀ ਕਾਰਜ ਮੰਤਰੀ ਸ੍ਰੀ ਮਨੋਹਰ ਲਾਲ ਦੇ ਨਾਲ ਜਾਪਾਨੀ ਕੰਪਨੀ ਟੀਡੀਕੇ ਦੇ ਵਫ਼ਦ ਨੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਵਿੱਚ ਕਰੀਬ ਹਜ਼ਾਰ ਕਰੋੜ ਰੁਪਏ ਨਿਵੇਸ਼ ਕਰਕੇ ਨਵਾਂ ਪਲਾਂਟ ਲਗਾਉਣ ਦੀ ਇੱਛਾ ਜ਼ਾਹਰ ਕੀਤੀ ਹੈ। ਕੰਪਨੀ ਇੱਥੇ ਬੈਟਰੀ ਐਨਰਜੀ ਸਟੋਰੇਜ ਸਿਸਟਮ ਯੂਨਿਟ ਸਥਾਪਿਤ ਕਰਨਾ ਚਾਹੁੰਦੀ ਹੈ। ਦੱਸ ਦੇਈਏ ਕਿ ਟੀਡੀਕੇ ਕੰਪਨੀ ਨੇ ਪਹਿਲਾਂ ਵੀ ਹਰਿਆਣਾ ਦੇ ਸੋਹਣਾ ਵਿੱਚ 180 ਏਕੜ ਵਿੱਚ ਪਲਾਂਟ ਸਥਾਪਿਤ ਕਰ ਰੱਖਿਆ ਹੈ।

ਨਿਵੇਸ਼ਕ ਨਿਰੰਤਰ ਹੋ ਰਹੇ ਸੂਬੇ ਵੱਲ ਆਕਰਸ਼ਿਤ

ਦੱਸ ਦੇਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਸੂਬਾ ਉਦਯੋਗਿਕ ਖੇਤਰ ਵਿੱਚ ਨਿਰੰਤਰ ਅੱਗੇ ਵਧ ਰਿਹਾ ਹੈ। ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਦੀਆਂ ਕੰਪਨੀਆਂ ਵੀ ਨਿਰੰਤਰ ਸੂਬੇ ਵਿੱਚ ਵੱਡਾ ਨਿਵੇਸ਼ ਕਰ ਰਹੀਆਂ ਹਨ। ਸੂਬਾ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਲਗਾਤਾਰ ਨਵੀਂਆਂ ਸਹੂਲਤਾਂ ਦੇ ਰਹੀ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਉਦਯੋਗਿਕ ਖੇਤਰ ਨੂੰ ਵਿਸ਼ੇਸ਼ ਮਹੱਤਵ ਦਿੱਤਾ ਗਿਆ ਹੈ। ਇਸ ਨਾਲ ਸੂਬੇ ਵਿੱਚ ਬਿਹਤਰ ਉਦਯੋਗਿਕ ਈਕੋਸਿਸਟਮ ਬਣਿਆ ਹੈ।

ਹਰਿਆਣਾ ਵਿੱਚ ਈਜ਼ ਆਫ ਡੂਇੰਗ ਬਿਜ਼ਨੈੱਸ‘ ਨੂੰ ਮਿਲੀ ਨਵੀਂ ਰਫ਼ਤਾਰ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਪੀਲ ਤੇ ਸੂਬੇ ਵਿੱਚ ‘ਈਜ਼ ਆਫ ਡੂਇੰਗ ਬਿਜ਼ਨੈੱਸ‘ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਇਸ ਨਾਲ ਨਿਵੇਸ਼ ਨੂੰ ਹੁਲਾਰਾ ਮਿਲਿਆ ਹੈ। ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਵੀਂ ਪਹਿਲ ਤਹਿਤ ਉਦਯੋਗ ਜਗਤ ਨਾਲ ਲਗਾਤਾਰ ਸੰਵਾਦ ਸਥਾਪਿਤ ਕੀਤਾ ਜਾ ਰਿਹਾ ਹੈਤਾਂ ਜੋ ਉਤਪਾਦਨ ਲਾਗਤਲੌਜਿਸਟਿਕਸ ਅਤੇ ਪ੍ਰਕਿਰਿਆਵਾਂ ਨਾਲ ਜੁੜੀਆਂ ਚੁਣੌਤੀਆਂ ਨੂੰ ਘੱਟ ਕੀਤਾ ਜਾ ਸਕੇ।

ਇਨ੍ਹਾਂ ਸੁਧਾਰਾਂ ਨਾਲ ਨਾ ਸਿਰਫ਼ ਨਿਵੇਸ਼ਕਾਂ ਦਾ ਭਰੋਸਾ ਵਧਿਆ ਹੈਸਗੋਂ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਵੀ ਵੱਡਾ ਲਾਭ ਮਿਲਿਆ ਹੈ। ਹਰਿਆਣਾ ਸਰਕਾਰ ਓਰਿਜਨਲ ਇਕੁਇਪਮੈਂਟ ਮੈਨੂਫੈਕਚਰਰਜ਼ (OEMs) ਦੀ ਗਲੋਬਲ ਸਪਲਾਈ ਚੇਨ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਕਾਰਜ ਕਰ ਰਹੀ ਹੈ। ਇਸ ਦੇ ਲਈ ਲੋੜੀਂਦੇ ਬੁਨਿਆਦੀ ਢਾਂਚੇਹੁਨਰ ਵਿਕਾਸ ਅਤੇ ਨੀਤੀਗਤ ਸਹਿਯੋਗ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈਜਿਸ ਨਾਲ ਹਰਿਆਣਾ ਨੂੰ ਇੱਕ ਪ੍ਰਮੁੱਖ ਮੈਨੂਫੈਕਚਰਿੰਗ ਹੱਬ ਵਜੋਂ ਸਥਾਪਿਤ ਕੀਤਾ ਜਾ ਸਕੇ। ਇਹ ਪਹਿਲ ਪ੍ਰਧਾਨ ਮੰਤਰੀ ਦੇ ਨਿਊ ਇੰਡੀਆ‘ ਦੇ ਵਿਜ਼ਨ ਦੇ ਅਨੁਸਾਰ ਹੈ, ਜਿਸ ਵਿੱਚ ਆਤਮਨਿਰਭਰਤਾ, ਉਦਯੋਗਿਕ ਵਿਕਾਸ ਅਤੇ ਵਿਸ਼ਵ ਮੁਕਾਬਲੇ ਤੇ ਵਿਸ਼ੇਸ਼ ਜੋਰ ਦਿੱਤਾ ਗਿਆ ਹੈ। ਇਨ੍ਹਾਂ ਸਾਰੇ ਕਾਰਜਾਂ ਦਾ ਤਾਲਮੇਲ ‘ਵਿਦੇਸ਼ੀ ਸਹਿਯੋਗ ਵਿਭਾਗ‘ ਵੱਲੋਂ ਕੀਤਾ ਜਾ ਰਿਹਾ ਹੈ। ਹਰਿਆਣਾ ਹੀ ਇੱਕੋ-ਇੱਕ ਅਜਿਹਾ ਰਾਜ ਹੈ ਜਿੱਥੇ ਇਹ ਵਿਦੇਸ਼ ਸਹਿਯੋਗ ਵਿਭਾਗ ਪੂਰੀ ਤਰ੍ਹਾਂ ਕਾਰਜਸ਼ੀਲ ਹੈ।

ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਪਵਨ ਚੌਧਰੀਟੀਡੀਕੇ ਬਿਜ਼ਨੈੱਸ ਦੇ ਸੀਈਓ ਫੂਮੀਓ ਸ਼ਸ਼ੀਦਾਟੀਡੀਕੇ ਐਨਰਜੀ ਤੋਂ ਹਿਦੇਆਕੀ ਸੇਕੀਟੀਡੀਕੇ ਐਨਰਜੀ ਡਿਵਾਈਸ ਤੋਂ ਤਾਕਾਹੀਰੋ ਸੁਤੋਕਾਜ਼ੁਨੋਬੂ ਮਿਆਕੇਟੀਡੀਕੇ ਪਾਵਰ ਸਪਲਾਈ ਤੋਂ ਨਾਓਕੀ ਕਾਤਾਯੋਸੇਨਿਸ਼ਾਲ ਦੇ ਚੀਫ਼ ਇਲੈਕਟ੍ਰਿਕ ਕੇਂਟਾਰੋ ਓਕਾ ਅਤੇ ਹੋਰ ਮਹਿਮਾਨ ਮੌਜੂਦ ਰਹੇ।

Leave a Reply

Your email address will not be published. Required fields are marked *