ਇਸ ਮੌਕੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ, ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ, ਐੱਸ.ਡੀ.ਐੱਮ. ਅਨੁਪ੍ਰੀਤ ਕੌਰ ਰੰਧਾਵਾ ਅਤੇ ਸਿਮਰਜੀਤ ਸਿੰਘ ਚੇਅਰਮੈਨ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਮੌਜੂਦ ਸਨ।
ਇਸ ਮੌਕੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ, ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ, ਇਸੇ ਕੜੀ ਤਹਿਤ ਵੱਖ-ਵੱਖ ਵਿਭਾਗ ਮਿਲਜੁਲ ਕੇ ਕੰਮ ਕਰ ਰਹੇ ਹਨ ਤਾਂ ਜੋ ਪ੍ਰਕਿਰਿਆਵਾਂ ਨੂੰ ਸਧਾਰਿਆ ਜਾ ਸਕੇ ਅਤੇ ਸਮਾਂਬੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਇਸ ਮੌਕੇ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ‘ਪੰਜਾਬ ਟਰੇਡ ਕਮਿਸ਼ਨ’ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਰਕਾਰ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਹਰ ਸਮੱਸਿਆ ਪਹਿਲ ਦੇ ਆਧਾਰ ‘ਤੇ ਹੱਲ ਕੀਤੀ ਜਾਵੇਗੀ।
ਇਸ ਮੌਕੇ ਸਿਮਰਜੀਤ ਸਿੰਘ ਚੇਅਰਮੈਨ ਟ੍ਰੇਡਰਸ ਕਮਿਸ਼ਨ ਗੁਰਦਾਸਪੁਰ ਨੇ ਕਿਹਾ ਕਿ
ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਵਪਾਰਕ ਮਾਹੌਲ ਨੂੰ ਹੋਰ ਸੁਗਮ ਅਤੇ ਪਾਰਦਰਸ਼ੀ ਬਣਾਉਣਾ ਹੈ। ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਵਪਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਸੰਵਾਦ ਮਜ਼ਬੂਤ ਹੋ ਰਿਹਾ ਹੈ, ਜਿਸ ਨਾਲ ਵਪਾਰਕ ਗਤੀਵਿਧੀਆਂ ਨੂੰ ਨਵਾਂ ਉਤਸ਼ਾਹ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਅੱਜ ਉਹਨਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਵਪਾਰ ਕਮਿਸ਼ਨ ਹਰ ਹਾਲਾਤ ਵਿੱਚ ਵਪਾਰੀ ਵਰਗ ਦੇ ਨਾਲ ਖੜਾ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮੀਟਿੰਗ ਦੌਰਾਨ ਅਧਿਕਾਰੀਆਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਜੀ.ਐਸ.ਟੀ, ਬਿਜਲੀ ਸਪਲਾਈ, ਮਜ਼ਦੂਰੀ ਆਦਿ ਨਾਲ ਸੰਬੰਧਿਤ ਮੁੱਦਿਆਂ ਦਾ ਸਮਰੱਥ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ।
ਇਸ ਮੌਕੇ ਵਪਾਰੀਆਂ ਤੇ ਦੁਕਾਨਦਾਰਾਂ ਨੇ ਇਸ ਪਹਿਲ ਦੀ ਸਰਾਹਨਾ ਕੀਤੀ ਅਤੇ ਸੇਵਾਵਾਂ ਵਿੱਚ ਸੁਧਾਰ ਅਤੇ ਪ੍ਰਕਿਰਿਆਵਾਂ ਵਿੱਚ ਦੇਰੀ ਘਟਾਉਣ ਲਈ ਆਪਣੇ ਸੁਝਾਅ ਵੀ ਸਾਂਝੇ ਕੀਤੇ।
ਇਸ ਮੌਕੇ ਸੁਭਾਸ਼ ਚੰਦਰ ਏ.ਆਰ.ਟੀ.ਓ. ਗੁਰਦਾਸਪੁਰ, ਰਘੁਬੀਰ ਸਿੰਘ ਖਾਲਸਾ ਚੇਅਰਮੈਨ ਵਾਪਾਰ ਮੰਡਲ ਗੁਰਦਾਸਪੁਰ, ਰਜਿੰਦਰ ਨੰਦਾ ਚੇਅਰਮੈਨ ਐਕਸਾਈਜ਼ ਐਂਡ ਟੈਕਸੇਸ਼ਨ ਗੁਰਦਾਸਪੁਰ,ਮੈਂਬਰ ਬਿਕਰਮਜੀਤ ਸਿੰਘ ਸੋਢੀ, ਗੁਰਪ੍ਰੀਤ ਸਿੰਘ,ਹਰਜਿੰਦਰ ਸਿੰਘ, ਜਸਬੀਰ ਸਿੰਘ,ਰਜਿੰਦਰ ਨਯੀਅਰ, ਜਗਜੀਤ ਸਿੰਘ ਪਿੰਟਾ ਜਿਲਾ ਜਨਰਲ ਸਕਤਰ, ਅਸ਼ੋਕ ਮਹਾਜਨ ਪ੍ਰਧਾਨ ਮਾਰਕੀਟ ਕਮੇਟੀ ,ਆਸ਼ੂ ਸਕੱਤਰ ਸੋਸ਼ਲ ਮੀਡੀਆ ਵਿੰਗ, ਮਾਝਾ ਜ਼ੋਨ, ਅਰੁਣ ਕੁਮਾਰ ਈ.ਓ. ਨਗਰ ਕੌਂਸਲ, ਭੁਪਿੰਦਰ ਸਿੰਘ ਕਲੇਰ,ਐੱਸ.ਡੀ.ਓ.ਪੀ.ਐੱਸ.ਪੀ.ਸੀ.ਐੱ

