ਲਗਾਤਾਰ ਖੇਤੀ ਹੀ ਭਵਿੱਖ ਦੀ ਖ਼ੁਸ਼ਹਾਲੀ ਦਾ ਆਧਾਰ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ, 23 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਵਿੱਚ ਆਯੋਜਿਤ ਖ਼ਰੀਫ਼ ਖੇਤੀ ਮੇਲਾ-2026 ਦਾ ਸ਼ੁਰੂਆਤ ਕਰਦਿਆਂ ਕਿਸਾਨਾਂਵਿਗਿਆਨੀਆਂ ਅਤੇ ਨਵਾਂਚਾਰ ਨੂੰ ਇੱਕ ਮੰਚ ਤੇ ਲਿਆਉਣ ਦੀ ਪਹਿਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਿਸਾਰ ਦੀ ਮਿੱਟੀ ਮਿਹਨਤਪਸ਼ੂ ਧਨ ਦੀ ਖ਼ੁਸ਼ਹਾਲੀ ਅਤੇ ਵੀਰ ਸੈਨਿਕਾਂ ਦੀਆਂ ਕੁਰਬਾਨੀਆਂ ਦੀ ਗਵਾਹੀ ਦਿੰਦੀ ਹੈ। ਰਾਖੀਗੜ੍ਹੀ ਸਾਡੀ ਪ੍ਰਾਚੀਨ ਸਭਿਅਤਾ ਦਾ ਮਾਣ ਹੈਜਦਕਿ ਅਗਰੋਹਾ ਦੀ ਧਰਤੀ ਮਹਾਰਾਜਾ ਅਗਰਸੇਨ ਦੇ ਸਮਾਜਿਕ ਸਦਭਾਵਨਾ ਅਤੇ ਵਪਾਰਕ ਸ਼ਾਨ ਦੀ ਕਹਾਣੀ ਕਹਿੰਦੀ ਹੈ। ਖੇਤੀ ਮੇਲੇ ਵਿੱਚ ਪਹੁੰਚਣ ਤੇ ਸਭ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦੀ ਦਿਵਸ ਦੇ ਮੌਕੇ ਤੇ ਅਮਰ ਸ਼ਹੀਦ ਭਗਤ ਸਿੰਘਰਾਜਗੁਰੂ ਅਤੇ ਸੁਖਦੇਵ ਦੀਆਂ ਮੂਰਤੀਆਂ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਮੁੱਖ ਮੰਤਰੀ ਨੇ ਯੂਨੀਵਰਸਿਟੀ ਦੇ ਵਿਸਥਾਰ ਸਿੱਖਿਆ ਵਿਭਾਗਕਪਾਹ ਸੈਕਸ਼ਨ, ਤਿਲਹਣ ਵਿਭਾਗ ਸਮੇਤ ਹੋਰ ਵਿਭਾਗਾਂ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਪ੍ਰਕਾਸ਼ਿਤ ਕੀਤੀਆਂ ਗਈਆਂ ਪੁਸਤਕਾਂ ਵੀ ਰਿਲੀਜ਼ ਕੀਤੀਆਂ। ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਸ੍ਰੀ ਬੀ.ਆਰ. ਕੰਬੋਜ ਨੇ ਖੇਤੀ ਮੇਲੇ ਵਿੱਚ ਪਹੁੰਚਣ ਤੇ ਮੁੱਖ ਮੰਤਰੀ ਨੂੰ ਯਾਦਗਾਰੀ ਚਿੰਨ੍ਹ ਵਜੋਂ ਖ਼ੁਸ਼ਹਾਲ ਕਿਸਾਨੀ ਦਾ ਪ੍ਰਤੀਕ ਹਲ‘ ਵੀ ਭੇਟ ਕੀਤਾ।

ਉਨ੍ਹਾਂ ਕਿਹਾ ਕਿ ਅੱਜ ਨਵਰਾਤਰੀ ਦੇ ਪਾਵਨ ਮੌਕੇ ਤੇ ਮਾਂ ਸਕੰਦਮਾਤਾ ਦੀ ਅਰਾਧਨਾ ਅਤੇ ਸ਼ਹੀਦ ਭਗਤ ਸਿੰਘਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਦਾ ਸੰਯੋਗ ਸਾਨੂੰ ਤਿਆਗਤਪੱਸਿਆ ਅਤੇ ਸਮਰਪਣ ਦਾ ਸੰਦੇਸ਼ ਦਿੰਦਾ ਹੈ। ਇਸੇ ਭਾਵਨਾ ਨਾਲ ਖੇਤੀ ਮੇਲੇ ਦਾ ਆਯੋਜਨ ਕੀਤਾ ਗਿਆ ਹੈਜੋ “ਟਿਕਾਊ ਖੇਤੀ-ਖ਼ੁਸ਼ਹਾਲੀ ਦੀ ਰਾਹ” ਵਿਸ਼ੇ ਤੇ ਅਧਾਰਿਤ ਹੈ।

ਉਨ੍ਹਾਂ ਕਿਹਾ ਕਿ ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਇਹ ਮੇਲਾ ਕਿਸਾਨਾਂ ਦੀ ਮਿਹਨਤ ਅਤੇ ਵਿਗਿਆਨੀਆਂ ਦੀ ਦੂਰਅੰਦੇਸ਼ੀ ਦਾ ਪ੍ਰਤੀਕ ਹੈ। ਯੂਨੀਵਰਸਿਟੀ ਨੇ ਉੱਨਤ ਬੀਜਜਲ ਸੰਭਾਲਮਿੱਟੀ ਦੀ ਸਿਹਤ ਅਤੇ ਜਲਵਾਯੂ-ਸਮਾਰਟ ਖੇਤੀ ਦੇ ਖੇਤਰ ਵਿੱਚ ਮਹੱਤਵਪੂਰਨ ਕਾਰਜ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਭਿਵਾਨੀ ਜ਼ਿਲ੍ਹੇ ਦੇ ਗੋਕੁਲਪੁਰਾ ਵਿੱਚ 64 ਏਕੜ ਵਿੱਚ 11.67 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਪੌਸ਼ਟਿਕ ਅਨਾਜ ਖੋਜ ਕੇਂਦਰ ਦਾ ਵੀ ਉਦਘਾਟਨ ਕੀਤਾ ਗਿਆ ਹੈ। ਇਹ ਕੇਂਦਰ ਮੋਟੇ ਅਨਾਜਾਂ ਦੀਆਂ ਬੀਮਾਰੀਆਂ ਅਤੇ ਕੀੜੇ-ਮਕੌੜਿਆਂ ਪ੍ਰਤੀ ਰੋਧਕ ਕਿਸਮਾਂ ਦੇ ਵਿਕਾਸਮਿਲਟਸ (ਮੋਟੇ ਅਨਾਜ) ਦੇ ਆਟੇ ਦੀ ਸੈਲਫ ਲਾਈਫ ਵਧਾਉਣ ਦੇ ਨਾਲ-ਨਾਲ ਉਤਪਾਦਕਾਂ ਲਈ ਬਾਜ਼ਾਰ ਸੰਪਰਕ ਸਥਾਪਿਤ ਕਰੇਗਾ ਅਤੇ ਉੱਨਤ ਕਿਸਮਾਂ ਦੇ ਵਿਕਾਸ ਅਤੇ ਵੈਲਯੂ ਐਡੀਸ਼ਨ (ਮੁੱਲ ਵਾਧੇ) ਨੂੰ ਪ੍ਰੋਤਸਾਹਨ ਕਰਨ ਦੀ ਦਿਸ਼ਾ ਵਿੱਚ ਵੀ ਕੰਮ ਕਰੇਗਾ। ਇਹ ਕੇਂਦਰ ਮਿਲਟਸ ਉਤਪਾਦਾਂ ਦੀ ਪ੍ਰੋਸੈਸਿੰਗ ਅਤੇ ਵੈਲਯੂ ਐਡੀਸ਼ਨ ਦੀਆਂ ਆਧੁਨਿਕ ਤਕਨੀਕਾਂ ਵੀ ਵਿਕਸਿਤ ਕਰੇਗਾ।

ਉਨ੍ਹਾਂ ਖੇਤੀ ਮੇਲੇ ਵਿੱਚ 42 ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾਜਿਨ੍ਹਾਂ ਵਿੱਚ 21 ਮਹਿਲਾ ਕਿਸਾਨ ਵੀ ਸ਼ਾਮਲ ਸਨ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀ ਪ੍ਰਗਤੀ ਦਾ ਪ੍ਰੇਰਨਾ ਸਰੋਤ ਦੱਸਿਆ। ਉਨ੍ਹਾਂ ਕਿਹਾ ਕਿ ਹਰਿਆਣਾ ਅੱਜ ਦੇਸ਼ ਦੇ ਅਨਾਜ ਭੰਡਾਰ ਵਿੱਚ ਦੂਜਾ ਸਭ ਤੋਂ ਵੱਡਾ ਯੋਗਦਾਨ ਪਾਉਣ ਵਾਲਾ ਸੂਬਾ ਬਣ ਚੁੱਕਾ ਹੈ। ਇਹ ਕਿਸਾਨਾਂ ਦੀ ਮਿਹਨਤਵਿਗਿਆਨੀਆਂ ਦੀ ਖੋਜ ਅਤੇ ਸਰਕਾਰ ਦੀਆਂ ਨੀਤੀਆਂ ਦਾ ਨਤੀਜਾ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਕਸਿਤ ਭਾਰਤ-2047 ਦੇ ਵਿਜ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਿਸਾਨ ਇਸ ਟੀਚੇ ਦੇ ਅਧਾਰ ਥੰਮ੍ਹ ਹਨ। ਡਬਲ ਇੰਜਣ ਸਰਕਾਰ ਕਿਸਾਨਾਂ ਨੂੰ ਸਸ਼ਕਤ ਬਣਾਉਣ ਲਈ ਖੇਤੀ ਨੂੰ ਲਾਭਕਾਰੀ ਉੱਦਮ ਵਿੱਚ ਬਦਲਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਖੇਤੀਬਾੜੀ ਖੇਤਰ ਦੀਆਂ ਚੁਣੌਤੀਆਂ ਜਿਵੇਂ ਕਿ ਡਿੱਗਦਾ ਪਾਣੀ ਦਾ ਪੱਧਰਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਕਮੀ ਅਤੇ ਜਲਵਾਯੂ ਤਬਦੀਲੀ ਦਾ ਜ਼ਿਕਰ ਕਰਦਿਆਂ ਆਧੁਨਿਕ ਅਤੇ ਟਿਕਾਊ ਖੇਤੀ ਅਪਣਾਉਣ ਤੇ ਜ਼ੋਰ ਦਿੱਤਾ। ਡਰਿੱਪ ਅਤੇ ਸਪ੍ਰਿੰਕਲਰ ਸਿੰਚਾਈਕੁਦਰਤੀ ਅਤੇ ਜੈਵਿਕ ਖੇਤੀਅਤੇ ਆਧੁਨਿਕ ਖੇਤੀ ਯੰਤਰਾਂ ਦੀ ਵਰਤੋਂ ਨੂੰ ਸਮੇਂ ਦੀ ਲੋੜ ਦੱਸਿਆ।

ਮੁੱਖ ਮੰਤਰੀ ਨੇ ਫ਼ਸਲ ਵਿਵਿਧੀਕਰਣ ਅਤੇ ਮੇਰਾ ਪਾਣੀ-ਮੇਰੀ ਵਿਰਾਸਤ‘ ਯੋਜਨਾ ਦਾ ਜ਼ਿਕਰ ਕੀਤਾਜਿਸ ਤਹਿਤ ਕਿਸਾਨਾਂ ਨੂੰ ਵੈਕਲਪਿਕ ਫ਼ਸਲਾਂ ਅਪਣਾਉਣ ਤੇ ਹਜ਼ਾਰ ਰੁਪਏ ਪ੍ਰਤੀ ਏਕੜ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 2.20 ਲੱਖ ਏਕੜ ਰਕਬੇ ਵਿੱਚ ਇਸ ਯੋਜਨਾ ਤਹਿਤ 157 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਮਾਈਕਰੋ ਇਰੀਗੇਸ਼ਨ ਤਕਨੀਕਾਂ ਤੇ 85 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਜਲ ਸੰਭਾਲ ਲਈ ਮੀਂਹ ਦੇ ਪਾਣੀ ਦੀ ਸੰਭਾਲ ਨੂੰ ਪ੍ਰੋਤਸਾਹਨ ਦਿੱਤਾ ਜਾ ਰਿਹਾ ਹੈ। ਕਿਸਾਨਾਂ ਨੂੰ ਤਲਾਬ ਬਣਾਉਣ ਲਈ ਵੀ 85 ਫ਼ੀਸਦੀ ਤੱਕ ਦੀ ਗ੍ਰਾਂਟ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਝੋਨੇ ਅਤੇ ਕਣਕ ਦੇ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਬਾਹਰ ਨਿਕਲਣ ਲਈ ਕਿਸਾਨਾਂ ਨੂੰ ਅਪੀਲ ਕੀਤੀ, ਨਾਲ ਹੀ ਰਾਸ਼ਟਰੀ ਖੇਤੀ ਵਿਕਾਸ ਯੋਜਨਾ ਲਈ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਦਾਲਾਂ ਦੀਆਂ ਫ਼ਸਲਾਂ ਲਈ 16 ਕਰੋੜ 66 ਲੱਖ ਰੁਪਏ ਅਤੇ ਤਿਲਹਣ ਦੀਆਂ ਫ਼ਸਲਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਲੱਖ ਤੋਂ ਵੱਧ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਵਰਤਮਾਨ ਵਿੱਚ ਸੂਬੇ ਵਿੱਚ 24 ਫ਼ਸਲਾਂ ਦੀ ਖ਼ਰੀਦ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਕੀਤੀ ਜਾ ਰਹੀ ਹੈ ਅਤੇ ਈ-ਖ਼ਰੀਦ ਪੋਰਟਲ ਰਾਹੀਂ 12 ਲੱਖ ਕਿਸਾਨਾਂ ਨੂੰ 1.64 ਲੱਖ ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਫ਼ਸਲ ਖ਼ਰੀਦ ਦੀ ਅਦਾਇਗੀ ਹੁਣ 48 ਘੰਟਿਆਂ ਦੇ ਅੰਦਰ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ‘ ਯੋਜਨਾ ਤਹਿਤ 20 ਲੱਖ ਕਿਸਾਨਾਂ ਨੂੰ 7,562 ਕਰੋੜ ਰੁਪਏ ਅਤੇ ਫ਼ਸਲੀ ਬੀਮੇ ਤਹਿਤ 16,160 ਕਰੋੜ ਰੁਪਏ ਦੇ ਕਲੇਮ ਦੀ ਰਾਸ਼ੀ ਵੀ ਦਿੱਤੀ ਗਈ ਹੈ। ਬਾਗ਼ਬਾਨੀ ਖੇਤਰ ਨੂੰ ਪ੍ਰੋਤਸਾਹਨ ਕਰਨ ਲਈ ਭਾਵਾਂਤਰ ਭਰਪਾਈ ਯੋਜਨਾ‘ ਤਹਿਤ 35 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 157 ਕਰੋੜ ਰੁਪਏ ਦੀ ਰਾਸ਼ੀ ਭਾਵਾਂਤਰ ਭਰਪਾਈ ਵਜੋਂ ਦਿੱਤੀ ਗਈ ਹੈ।

ਮੁੱਖ ਮੰਤਰੀ ਬਾਗ਼ਬਾਨੀ ਬੀਮਾ ਯੋਜਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੌਸਮ ਦੀਆਂ ਅਨਿਸ਼ਚਿਤਤਾਵਾਂ ਤੋਂ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਯੋਜਨਾ ਤਹਿਤ 21 ਫ਼ਸਲਾਂ ਕਵਰ ਕੀਤੀਆਂ ਜਾਂਦੀਆਂ ਹਨ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਖੇਤੀ ਵਿੱਚ ਡਰੋਨਆਰਟੀਫਿਸ਼ੀਅਲ ਇੰਟੈਲੀਜੈਂਸ (AI) ਅਤੇ ਡਿਜੀਟਲ ਤਕਨੀਕਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਗਰੀ-ਸਟਾਰਟਅੱਪ ਅਤੇ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਅਪਾਰ ਸੰਭਾਵਨਾਵਾਂ ਹਨ।

ਬਜਟ ਵਿੱਚ ਲਏ ਗਏ ਫ਼ੈਸਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਲੱਖ 40 ਹਜ਼ਾਰ ਏਕੜ ਖਾਰਾ ਅਤੇ ਖ਼ਾਰੀ ਜ਼ਮੀਨ ਨੂੰ ਖੇਤੀ ਯੋਗ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਸਰਕਾਰ ਨੇ ਮੇਰਾ ਪਾਣੀ-ਮੇਰੀ ਵਿਰਾਸਤ‘ ਯੋਜਨਾ ਤਹਿਤ ਹਜ਼ਾਰ ਰੁਪਏ ਪ੍ਰਤੀ ਏਕੜ ਵਾਧੂ ਬੋਨਸ ਦੇਣ ਦਾ ਫ਼ੈਸਲਾ ਕੀਤਾ ਹੈ। ਮੇਰੀ ਫ਼ਸਲ ਮੇਰਾ ਬਿਊਰਾ‘ ਪੋਰਟਲ ਨਾਲ ਜੁੜੇ ਕਿਸਾਨਾਂ ਨੂੰ ਜੈਵਿਕ ਖਾਦ ਤੇ 80 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸੇ ਤਰ੍ਹਾਂ ਪੀ.ਐਮ. ਕੁਸੁਮ (PM-KUSUM) ਯੋਜਨਾ ਤਹਿਤ 35 ਹਜ਼ਾਰ ਨਵੇਂ ਸੌਰ ਊਰਜਾ ਪੰਪ ਲਗਾਏ ਜਾਣਗੇ। ਸਰਕਾਰ ਨੇ ਇੱਕ ਮਹੱਤਵਪੂਰਨ ਪਹਿਲ ਕਰਦਿਆਂ ਖੇਤੀਬਾੜੀ ਖੇਤਰ ਦੀ ਬਿਜਲੀ ਸਪਲਾਈ ਵਿਵਸਥਾ ਲਈ ਐਗਰੀ ਡਿਸਕੌਮ‘ ਬਣਾਉਣ ਦੀ ਵੀ ਘੋਸ਼ਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੁਦਰਤੀ ਖੇਤੀ ਲਈ ਹਜ਼ਾਰ ਏਕੜ ਦਾ ਇੱਕ ਸਮਾਰਟ ਐਗਰੀਕਲਚਰ ਕਲੱਸਟਰ‘ ਬਣਾਇਆ ਜਾਵੇਗਾ। ਇਸ ਵਿੱਚ ਜੇਕਰ ਕਿਸਾਨਾਂ ਨੂੰ ਕਿਸੇ ਕਿਸਮ ਦਾ ਕੋਈ ਨੁਕਸਾਨ ਹੁੰਦਾ ਹੈਤਾਂ ਉਸ ਦੀ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇਗੀ।

ਇਸੇ ਤਰ੍ਹਾਂ ਕਿਸਾਨਾਂ ਨੂੰ ਇਕਲ ਅੱਖ ਵਿਧੀ ਨਾਲ ਗੰਨੇ ਦੀ ਬਿਜਾਈ ਕਰਨ ਤੇ ਹਜ਼ਾਰ ਪ੍ਰਤੀ ਏਕੜ ਦੀ ਰਾਸ਼ੀ ਨੂੰ ਵਧਾ ਕੇ ਹੁਣ ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦਾ ਵੀ ਫ਼ੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੇਲੇ ਵਿੱਚ ਉਪਲਬਧ ਨਵੀਆਂ ਤਕਨੀਕਾਂ ਅਤੇ ਜਾਣਕਾਰੀ ਦਾ ਲਾਭ ਉਠਾ ਕੇ ਆਪਣੀ ਆਮਦਨ ਵਧਾਉਣ ਅਤੇ ਟਿਕਾਊ ਖੇਤੀ ਵੱਲ ਕਦਮ ਵਧਾਉਣ। ਖੇਤੀ ਮੇਲੇ ਦੌਰਾਨ ਮੁੱਖ ਮੰਤਰੀ ਨੇ ਮੇਲੇ ਵਿੱਚ ਲਗਾਈਆਂ ਗਈਆਂ ਵੱਖ-ਵੱਖ ਸਟਾਲਾਂ ਦਾ ਨਿਰੀਖਣ ਵੀ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਖੇਤੀ ਵਿੱਚ ਕੀਟਨਾਸ਼ਕਾਂ ਅਤੇ ਬਹੁਤ ਜ਼ਿਆਦਾ ਖਾਦ ਦੀ ਵਰਤੋਂ ਦੇ ਨਾਲ-ਨਾਲ ਪਾਣੀ ਦੀ ਅੰਨ੍ਹੇਵਾਹ ਵਰਤੋਂ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਅਸੀਂ ਸਮੇਂ ਸਿਰ ਬਦਲਵੇਂ ਉਪਾਅ ਨਾ ਕੀਤੇ ਤਾਂ ਸਾਡੀਆਂ ਜ਼ਮੀਨਾਂ ਬੰਜਰ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਦੇਸ਼ ਹੋਣ ਦੇ ਬਾਵਜੂਦ ਸਾਨੂੰ ਕਈ ਕਿਸਮਾਂ ਦੀਆਂ ਦਾਲਾਂ ਅਤੇ ਖਾਦ ਬਾਹਰੋਂ ਮੰਗਵਾਉਣੀ ਪੈਂਦੀ ਹੈ। ਸਾਨੂੰ ਖੇਤੀ ਦੇ ਮਾਮਲੇ ਵਿੱਚ ਆਤਮ-ਨਿਰਭਰ ਹੋਣਾ ਪਵੇਗਾ। ਇਸ ਦੇ ਲਈ ਕਣਕਝੋਨੇ ਦੀ ਖੇਤੀ ਤੋਂ ਇਲਾਵਾ ਦਾਲਾਂ ਅਤੇ ਹੋਰ ਫ਼ਸਲਾਂ ਤੇ ਵੀ ਧਿਆਨ ਦੇਣਾ ਹੋਵੇਗਾ। ਗੋਬਰ ਗੈਸ ਪਲਾਂਟ ਅਤੇ ਸੋਲਰ ਪਲਾਂਟ ਦੀ ਪਹਿਲ ਕਰਕੇ ਅਸੀਂ ਨਾ ਸਿਰਫ਼ ਆਪਣੇ ਆਪ ਨੂੰ ਸਗੋਂ ਦੇਸ਼ ਨੂੰ ਵੀ ਆਤਮ-ਨਿਰਭਰ ਬਣਾ ਸਕਦੇ ਹਾਂ।

ਐਚ.ਏ.ਯੂ. ਦੇ ਵਾਈਸ ਚਾਂਸਲਰ ਪ੍ਰੋਫੈਸਰ ਸ੍ਰੀ ਬੀ.ਆਰ. ਕੰਬੋਜ ਨੇ ਮੇਲੇ ਦੇ ਥੀਮ ਟਿਕਾਊ ਖੇਤੀ-ਖ਼ੁਸ਼ਹਾਲੀ ਦੀ ਰਾਹ‘ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਬਦਲਦੇ ਸਮੇਂ ਅਤੇ ਜਲਵਾਯੂ ਹਾਲਾਤਾਂ ਦਰਮਿਆਨ ਟਿਕਾਊ ਖੇਤੀ ਕਿਸਾਨਾਂ ਦੀ ਖ਼ੁਸ਼ਹਾਲੀ ਦਾ ਮਜ਼ਬੂਤ ਅਧਾਰ ਬਣ ਕੇ ਉੱਭਰ ਰਹੀ ਹੈ। ਜੇਕਰ ਕਿਸਾਨ ਆਧੁਨਿਕ ਖੇਤੀ ਦੇ ਨਾਲ-ਨਾਲ ਕੁਦਰਤੀ ਸਰੋਤਾਂ ਦੀ ਵਰਤੋਂ ਕਰੇ ਤਾਂ ਨਾ ਸਿਰਫ਼ ਉਤਪਾਦਨ ਵਧੇਗਾ ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵੀ ਲੰਬੇ ਸਮੇਂ ਤੱਕ ਬਣੀ ਰਹੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਵੀਆਂ ਤਕਨੀਕਾਂ ਅਤੇ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਉਠਾਉਂਦੇ ਹੋਏ ਟਿਕਾਊ ਖੇਤੀ ਵੱਲ ਕਦਮ ਵਧਾਉਣ ਤਾਂ ਜੋ ਖੇਤੀਬਾੜੀ ਖੇਤਰ ਵਿੱਚ ਸਥਾਈ ਵਿਕਾਸ ਅਤੇ ਖ਼ੁਸ਼ਹਾਲੀ ਯਕੀਨੀ ਹੋ ਸਕੇ।

ਨਲਵਾ ਤੋਂ ਵਿਧਾਇਕ ਸ੍ਰੀ ਰਣਧੀਰ ਪਨਿਹਾਰ ਨੇ ਮੁੱਖ ਮੰਤਰੀ ਅਤੇ ਹੋਰ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਰਣਬੀਰ ਸਿੰਘ ਗੰਗਵਾਸਾਬਕਾ ਕੈਬਨਿਟ ਮੰਤਰੀ ਡਾ: ਕਮਲ ਗੁਪਤਾਵਿਧਾਇਕ ਸ੍ਰੀਮਤੀ ਸਾਵਿਤਰੀ ਜਿੰਦਲਵਿਧਾਇਕ ਸ੍ਰੀ ਵਿਨੋਦ ਭਿਆਨਾਭਾਜਪਾ ਸੂਬਾ ਮਹਾਮੰਤਰੀ ਸ੍ਰੀ ਸੁਰਿੰਦਰ ਪੂਨੀਆਲੁਵਾਸ (LUVAS) ਦੇ ਵਾਈਸ ਚਾਂਸਲਰ ਡਾ: ਵਿਨੋਦ ਕੁਮਾਰਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਪੰਕਜ ਅਗਰਵਾਲ ਸਮੇਤ ਕਈ ਹੋਰ ਮਾਣਯੋਗ ਵਿਅਕਤੀ ਤੇ  ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Leave a Reply

Your email address will not be published. Required fields are marked *