ਫ਼ਰੀਦਕੋਟ 3 ਅਪ੍ਰੈਲ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਿਸ਼ਕਰਮਾ ਧਰਮਸ਼ਾਲਾ, ਮੋਗਾ ਰੋਡ ਕੋਟਕਪੂਰਾ ਵਿਖੇ ਸ੍ਰੀ ਯੁਗਵੀਰ ਕੁਮਾਰ, ਸਕੱਤਰ ਮਾਰਕੀਟ ਕਮੇਟੀ ਦੀ ਮਾਤਾ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੁੱਖੀ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਸਲਾ ਦਿੱਤਾ।
ਇਸ ਤੋਂ ਇਲਾਵਾ ਸਪੀਕਰ ਸੰਧਵਾਂ ਪਿੰਡ ਬਾਹਮਣ ਵਾਲਾ, ਜ਼ਿਲ੍ਹਾ ਫ਼ਰੀਦਕੋਟ ਵਿਖੇ ਦੁਰਗਾ ਮਾਤਾ ਮੰਦਿਰ ਵਿੱਚ ਸ੍ਰੀ ਜੋਗਿੰਦਰਪਾਲ ਸ਼ਰਮਾ ਦੀ ਅੰਤਿਮ ਅਰਦਾਸ ਵਿੱਚ ਵੀ ਸ਼ਾਮਲ ਹੋਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਤੋਂ ਇਲਾਵਾ ਸਪੀਕਰ ਸੰਧਵਾਂ ਨੇ ਸਵ. ਅੰਗਰੇਜ਼ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਵੀ ਸ਼ਿਰਕਤ ਕੀਤੀ। ਉਨ੍ਹਾਂ ਗੁਰਬਾਣੀ ਕੀਰਤਨ ਸੁਣਦਿਆਂ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਹਰ ਔਖੇ ਸਮੇਂ ਵਿੱਚ ਹਿੰਮਤ ਅਤੇ ਆਤਮਿਕ ਤਾਕਤ ਬਖ਼ਸ਼ਦੀ ਹੈ।

