2036 ਓਲੰਪਿਕ ਵਿੱਚ ਕੁਸ਼ਤੀ ‘ਚ ਵੱਜੇਗਾ ਹਰਿਆਣਾ ਦੇ ਪਹਿਲਵਾਨਾਂ ਦਾ ਡੰਕਾ – ਖੇਡ ਰਾਜ ਮੰਤਰੀ ਗੌਰਵ ਗੌਤਮ

ਚੰਡੀਗੜ੍ਹ, 3 ਅਪ੍ਰੈਲ- ਹਰਿਆਣਾ ਦੇ ਖੇਡ ਰਾਜ ਮੰਤਰੀ ਸ਼੍ਰੀ ਗੌਰਵ ਗੌਤਮ ਨੇ ਕਿਹਾ ਕਿ ਹਰਿਆਣਾ ਦੀ ਪਛਾਣ ਦੇਸ਼ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਕੁਸ਼ਤੀ ਕਾਰਨ ਹੈ। ਅਜਿਹੇ ਵਿੱਚ ਇਹ ਜ਼ਰੂਰੀ ਹੈ ਕਿ ਇਸ ਖੇਡ ਵਿੱਚ ਲਗਾਤਾਰ ਸੁਧਾਰ ਕੀਤਾ ਜਾਵੇ ਅਤੇ ਖਿਡਾਰੀਆਂ ਨੂੰ ਬਿਹਤਰ ਪ੍ਰਦਰਸ਼ਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਲ 2036 ਦੀਆਂ ਓਲੰਪਿਕ ਖੇਡਾਂ ਵਿੱਚ ਕੁਸ਼ਤੀ ਵਿੱਚ ਹਰਿਆਣਾ ਦੇ ਪਹਿਲਵਾਨਾਂ ਦਾ ਡੰਕਾ ਵੱਜੇਗਾ।

ਮੰਤਰੀ ਅੱਜ ਪਲਵਲ ਦੇ ਲੋਕ ਨਿਰਮਾਣ ਵਿਭਾਗ ਦੇ ਰੇਸਟ ਹਾਊਸ ਵਿੱਚ ਕੁਸ਼ਤੀ ਖੇਡ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਆਯੋਜਿਤ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਨੂੰ ਸੰਬੋਧਿਤ ਕਰ ਰਹੇ ਸਨ। ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਸਿਰਫ਼ ਸਹੂਲਤਾਂ ਪ੍ਰਦਾਨ ਕਰਨਾ ਹੀ ਨਹੀਂਸਗੋਂ ਉਨ੍ਹਾਂ ਸਹੂਲਤਾਂ ਦੀ ਸਹੀ ਵਰਤੋਂ ਯਕੀਨੀ ਬਣਾਉਣਾ ਵੀ ਹੈਤਾਂ ਜੋ ਖਿਡਾਰੀਆਂ ਨੂੰ ਉਸ ਦਾ ਅਸਲ ਲਾਭ ਮਿਲ ਸਕੇ।

ਉਨ੍ਹਾਂ ਨੇ ਕੋਚਾਂ ਦੀ ਭੂਮਿਕਾ ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਕਿਹਾ ਕਿ ਕੋਚਾਂ ਲਈ ਸਿਰਫ਼ ਹਾਜ਼ਰੀ ਦਰਜ ਕਰਵਾਉਣਾ ਅਤੇ ਆਮ ਸਿਖਲਾਈ ਦੇਣਾ ਕਾਫ਼ੀ ਨਹੀਂ ਹੈਸਗੋਂ ਨਤੀਜਾ-ਅਧਾਰਿਤ ਕਾਰਜਸ਼ੈਲੀ ਅਪਣਾਉਣੀ ਹੋਵੇਗੀ। ਹਰ ਕੋਚ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਉਸ ਦੀ ਸਿਖਲਾਈ ਨਾਲ ਖਿਡਾਰੀਆਂ ਦੇ ਪ੍ਰਦਰਸ਼ਨ ਵਿੱਚ ਸੁਧਾਰ ਨਜ਼ਰ ਆਵੇ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੋਚਾਂ ਅਤੇ ਖਿਡਾਰੀਆਂ ਨੂੰ ਲੋੜੀਂਦੇ ਸਾਧਨਆਧੁਨਿਕ ਸਹੂਲਤਾਂ ਅਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਅਜਿਹੇ ਚ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਕੰਮ ਪ੍ਰਤੀ ਗੰਭੀਰ ਰਹਿਣ ਅਤੇ ਬਿਹਤਰ ਨਤੀਜੇ ਦੇਣ ਦਾ ਯਤਨ ਕਰਨ।

ਖੇਡ ਰਾਜ ਮੰਤਰੀ ਨੇ ਕਿਹਾ ਕਿ ਇਹ ਖੇਡ ਰਾਜ ਦੇ ਮਾਣ ਨਾਲ ਜੁੜੀ ਹੋਈ ਹੈ ਅਤੇ ਇਸ ਨੂੰ ਹੋਰ ਉਚਾਈਆਂ ਤੱਕ ਲੈ ਕੇ ਜਾਣਾ ਸਾਡਾ ਸਾਰਿਆਂ ਦਾ ਸਾਂਝਾ ਟੀਚਾ ਹੋਣਾ ਚਾਹੀਦਾ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਜੇਕਰ ਕੋਚ ਅਤੇ ਖਿਡਾਰੀ ਮਿਲ ਕੇ ਟੀਚਾ ਮਿੱਥਣ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਤਾਂ ਹਰਿਆਣਾ ਦੇ ਖਿਡਾਰੀ ਅੰਤਰਰਾਸ਼ਟਰੀ ਮੰਚ ਤੇ ਹੋਰ ਵੱਡੀ ਸਫਲਤਾ ਹਾਸਲ ਕਰਨਗੇ।

ਮੀਟਿੰਗ ਦੌਰਾਨ ਖਿਡਾਰੀਆਂ ਅਤੇ ਕੋਚਾਂ ਨੇ ਵੀ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਵੱਖ-ਵੱਖ ਸੁਝਾਅ ਪੇਸ਼ ਕੀਤੇ। ਇਨ੍ਹਾਂ ਵਿੱਚ ਸਿਖਲਾਈ ਢਾਂਚੇ ਨੂੰ ਮਜ਼ਬੂਤ ਕਰਨਪੇਂਡੂ ਖੇਤਰਾਂ ਵਿੱਚ ਖੇਡ ਸਹੂਲਤਾਂ ਵਧਾਉਣਪ੍ਰਤਿਭਾ ਦੀ ਸਮੇਂ ਸਿਰ ਪਛਾਣ ਕਰਨ ਅਤੇ ਖਿਡਾਰੀਆਂ ਨੂੰ ਨਿਰੰਤਰ ਮਾਰਗਦਰਸ਼ਨ ਦੇਣ ਵਰਗੇ ਮੁੱਦੇ ਪ੍ਰਮੁੱਖ ਰਹੇ।

ਮੀਟਿੰਗ ਵਿੱਚ ਪਦਮ ਸ਼੍ਰੀਖੇਡ ਰਤਨ ਅਤੇ ਅਰਜੁਨ ਐਵਾਰਡ ਨਾਲ ਸਨਮਾਨਿਤ ਪਹਿਲਵਾਨ ਯੋਗੇਸ਼ਵਰ ਦੱਤਹਰਿਆਣਾ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਰਮੇਸ਼ ਬੋਹਰਖੇਡ ਵਿਭਾਗ ਹਰਿਆਣਾ ਦੇ ਡਿਪਟੀ ਡਾਇਰੈਕਟਰ ਰਾਮਮੇਹਰ ਸਿੰਘ ਅਤੇ ਓਲੰਪਿਕਅੰਤਰਰਾਸ਼ਟਰੀ ਤੇ ਰਾਸ਼ਟਰੀ ਪੱਧਰ ਦੇ ਐਵਾਰਡੀ ਖਿਡਾਰੀਇਨਾਮ ਜੇਤੂ ਪਹਿਲਵਾਨ ਅਤੇ ਵਿਭਾਗ ਵਿੱਚ ਕਾਰਜਸ਼ੀਲ ਸਾਰੇ ਕੁਸ਼ਤੀ ਕੋਚਾਂ ਨੇ ਹਿੱਸਾ ਲਿਆ।

Leave a Reply

Your email address will not be published. Required fields are marked *