ਮਹਿਮ ਵਿੱਚ ਮੁੱਖ ਮੰਤਰੀ ਨੇ 202.77 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ

ਚੰਡੀਗੜ੍ਹ, 5 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਮਹਿਮ (ਰੋਹਤਕ) ਵਿੱਚ ਆਯੋਜਿਤ ਧੰਨਵਾਦ ਅਤੇ ਵਿਕਾਸ ਰੈਲੀ ਵਿੱਚ 202.77 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ 231.25 ਲੱਖ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸਿੰਚਾਈ ਵਿਭਾਗ ਦੇ 118.84 ਕਰੋੜ ਰੁਪਏ ਦੇ ਅਤੇ ਜਨ ਸਿਹਤ ਵਿਭਾਗ ਦੇ 80 ਕਰੋੜ 88 ਲੱਖ 14 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਿੰਡ ਸੁੰਦਰਪੁਰ ਵਿੱਚ 74.04 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਕੂਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਜਨਤਾ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਮਹਿਮ ਵਿੱਚ ਇਨ੍ਹਾਂ ਪ੍ਰੋਜੈਕਟਾਂ ਰਾਹੀਂ ਸਥਾਨਕ ਲੋਕਾਂ ਨੂੰ ਬਿਹਤਰ ਜੀਵਨ ਪੱਧਰ ਅਤੇ ਬੁਨਿਆਦੀ ਸਹੂਲਤਾਂ ਉਪਲਬਧ ਹੋਣਗੀਆਂ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜਿਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਹੈਉਨ੍ਹਾਂ ਵਿੱਚ 155.14 ਲੱਖ ਰੁਪਏ ਦੀ ਲਾਗਤ ਨਾਲ ਟਾਊਨ ਪਾਰਕ ਦਾ ਨਵੀਨੀਕਰਨ ਅਤੇ 76.11 ਲੱਖ ਰੁਪਏ ਦੀ ਲਾਗਤ ਨਾਲ ਮਹਿਮ ਦੇ ਵਾਰਡ-ਵਿੱਚ ਸੈਣੀ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਸ਼ਾਮਲ ਹੈ।

ਉੱਥੇ ਹੀ ਮੁੱਖ ਮੰਤਰੀ ਵੱਲੋਂ ਸਿੰਚਾਈ ਅਤੇ ਜਲ ਸਰੋਤ ਵਿਭਾਗ ਰਾਹੀਂ 8947 ਲੱਖ ਰੁਪਏ ਦੀ ਲਾਗਤ ਨਾਲ ਭਿਵਾਨੀ ਸਬ-ਬ੍ਰਾਂਚ ਦੀ ਰੀਮਾਡਲਿੰਗ ਅਤੇ ਮਹਿਮ ਵਿੱਚ ਹੜ੍ਹ ਕੰਟਰੋਲ ਤੇ ਸੁਰੱਖਿਆ ਲਈ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਉਨ੍ਹਾਂ ਵਿੱਚ 496 ਲੱਖ ਰੁਪਏ ਦੀ ਲਾਗਤ ਨਾਲ ਮਹਿਮ ਡਰੇਨ ਤੇ ਰੀਟੇਨਿੰਗ ਵਾਲ। 1238 ਲੱਖ ਰੁਪਏ ਦੀ ਲਾਗਤ ਨਾਲ ਜ਼ਮੀਨਦੋਜ਼ ਪਾਈਪਲਾਈਨ (ਭੈਣੀ ਸੁਰਜਨਭੈਣੀ ਚੰਦਰਪਾਲਸਮੈਣ) ਦੀ ਉਸਾਰੀ। 267 ਲੱਖ ਰੁਪਏ ਦੀ ਲਾਗਤ ਨਾਲ ਭੈਣੀ ਮਾਤੋ ਤੋਂ ਜੂਈ ਫੀਡਰ ਪਾਈਪਲਾਈਨ। 106 ਲੱਖ ਰੁਪਏ ਦੀ ਲਾਗਤ ਨਾਲ ਬਹਿਲਬਾ ਲਿੰਕ ਡਰੇਨ ਪਾਈਪਲਾਈਨ। 237 ਲੱਖ ਰੁਪਏ ਦੀ ਲਾਗਤ ਨਾਲ ਸਮੈਣ ਤੋਂ ਜੂਈ ਫੀਡਰ ਪਾਈਪਲਾਈਨ। 319 ਲੱਖ ਰੁਪਏ ਦੀ ਲਾਗਤ ਨਾਲ ਮੋਖਰਾ ਖੇੜੀ ਆਰ.ਸੀ.ਸੀ. ਸੁਰੱਖਿਆ ਕੰਧ। 139 ਲੱਖ ਰੁਪਏ ਦੀ ਲਾਗਤ ਨਾਲ ਸਮੈਣ ਸੋਲਰ ਸਬਮਰਸੀਬਲ ਪੰਪ। 135 ਲੱਖ ਰੁਪਏ ਦੀ ਲਾਗਤ ਨਾਲ ਫਰਮਾਣਾ ਖਾਸ ਤੋਂ ਕਰਸੋਲ ਮਾਈਨਰ ਪਾਈਪਲਾਈਨ ਦੀ ਉਸਾਰੀ ਦਾ ਕੰਮ ਸ਼ਾਮਲ ਹੈ।

ਮੁੱਖ ਮੰਤਰੀ ਨੇ ਮਹਿਮ ਸ਼ਹਿਰ ਵਿੱਚ ਪੰਪਿੰਗ ਸਟੇਸ਼ਨ ਦੇ ਮਜ਼ਬੂਤੀਕਰਨ ਦੀ ਨੀਂਹ ਵੀ ਰੱਖੀ। ਇਸ ਪ੍ਰੋਜੈਕਟ ਤੇ 8088.14 ਲੱਖ ਰੁਪਏ ਦੀ ਲਾਗਤ ਆਵੇਗੀ। ਮੁੱਖ ਮੰਤਰੀ ਨੇ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਜੀ.ਪੀ.ਐਸ. ਸੁੰਦਰਪੁਰ ਸਕੂਲ ਦੀ ਇਮਾਰਤ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆਜਿਸ ਤੇ 74.04 ਲੱਖ ਰੁਪਏ ਦੀ ਲਾਗਤ ਆਵੇਗੀ।

Leave a Reply

Your email address will not be published. Required fields are marked *