ਆਪ ਸਰਕਾਰ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਵਾਰਾਣਸੀ ਲਈ ਮਹੀਨਾਵਾਰ ਤੀਰਥ ਯਾਤਰਾ ਟ੍ਰੇਨਾਂ ਦਾ ਪ੍ਰਸਤਾਵ ਰੱਖਿਆ, ਆਈਆਰਸੀਟੀਸੀ ਨੂੰ ਲਿਖੀ ਚਿੱਠੀ

ਚੰਡੀਗੜ੍ਹ, 8 ਅਪ੍ਰੈਲ

 

ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ‘ ਤਹਿਤ ਪੰਜਾਬ ਤੋਂ ਵਾਰਾਣਸੀ ਤੱਕ ਟ੍ਰੇਨ ਰਾਹੀਂ ਵਿਸ਼ੇਸ਼ ਤੀਰਥ ਯਾਤਰਾ ਚਲਾਉਣ ਦਾ ਪ੍ਰਸਤਾਵ ਦਿੱਤਾ ਹੈ।

 

ਪੰਜਾਬ ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਮੁਕੰਮਲ ਤੌਰ ਤੇ ਚਲਾਉਣ ਲਈ ਇੰਡੀਅਨ ਰੇਲਵੇ ਕੇਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (ਆਈਆਰਸੀਟੀਸੀ)ਚੰਡੀਗੜ੍ਹ ਨਾਲ ਸੰਪਰਕ ਕੀਤਾ ਹੈ। ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹਰ ਮਹੀਨੇ 1000 ਤੋਂ 1200 ਸ਼ਰਧਾਲੂ ਇਸ ਧਾਰਮਿਕ ਯਾਤਰਾ ਤੇ ਜਾਣਗੇ।

 

ਉਨ੍ਹਾਂ ਕਿਹਾ ਕਿ ਇਹ ਯਾਤਰਾ ਪੰਜਾਬ ਦੇ ਇੱਕ ਨਿਰਧਾਰਤ ਸਥਾਨ ਤੋਂ ਮਹੀਨੇ ਵਿੱਚ ਇੱਕ ਵਾਰ ਚਲਾਈ ਜਾਵੇਗੀ ਅਤੇ ਇਹ ਸੇਵਾਵਾਂ ਅਪ੍ਰੈਲ ਤੋਂ ਨਵੰਬਰ ਤੱਕ ਚਲਾਉਣ ਦੀ ਯੋਜਨਾ ਹੈ। ਇੱਕ ਵਿਸ਼ੇਸ਼ ਟ੍ਰੇਨ ਦਾ ਪ੍ਰਬੰਧ ਕੀਤਾ ਜਾਵੇਗਾ ਜਿਸ ਵਿੱਚ ਰਹਿਣ-ਸਹਿਣਖਾਣ-ਪੀਣ ਅਤੇ ਵਾਰਾਣਸੀ ਵਿੱਚ ਸਥਾਨਕ ਆਵਾਜਾਈ ਸਮੇਤ ਮੁਕੰਮਲ ਸਹੂਲਤਾਂ ਦਿੱਤੀਆਂ ਜਾਣਗੀਆਂਤਾਂ ਜੋ ਸ਼ਰਧਾਲੂਆਂ ਲਈ ਇੱਕ ਆਰਾਮਦਾਇਕ ਅਤੇ ਵਧੀਆ ਪ੍ਰਬੰਧਾਂ ਵਾਲੀ ਤੀਰਥ ਯਾਤਰਾ ਨੂੰ ਯਕੀਨੀ ਬਣਾਇਆ ਜਾ ਸਕੇ।

 

ਪੰਜਾਬ ਸਰਕਾਰ ਨੇ ਆਈਆਰਸੀਟੀਸੀ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਪ੍ਰਸਤਾਵ ਦੀ ਜਾਂਚ ਕਰਕੇ ਜਲਦੀ ਤੋਂ ਜਲਦੀ ਜਵਾਬ ਦੇਣ ਤਾਂ ਜੋ ਆਪਸੀ ਸਹਿਮਤੀ ਵਾਲੀਆਂ ਸ਼ਰਤਾਂ ਤੇ ਇੱਕ ਸਮਝੌਤਾ ਪੱਤਰ  ਸਾਈਨ ਕੀਤਾ ਜਾ ਸਕੇ ਅਤੇ ਇਸ ਪਹਿਲਕਦਮੀ ਨੂੰ ਬਿਨਾਂ ਕਿਸੇ ਦੇਰੀ ਦੇ ਲਾਗੂ ਕੀਤਾ ਜਾ ਸਕੇ।

 

ਬਾਲੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਾਰਾਣਸੀ ਲਈ ਨਿਯਮਤ ਯਾਤਰਾਵਾਂ ਦਾ ਆਯੋਜਨ ਕਰਨ ਦਾ ਫੈਸਲਾ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਹ ਲੋਕਾਂ ਲਈ ਧਾਰਮਿਕ ਯਾਤਰਾਵਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Leave a Reply

Your email address will not be published. Required fields are marked *