ਬੰਗਾਲ ਦੀ ਜਨਤਾ ਪਰਿਵਰਤਨ ਲਈ ਤਿਆਰ, ਭਾਜਪਾ ਸਰਕਾਰ ਬਣਨਾ ਤੈਅ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ, 8 ਅਪ੍ਰੈਲ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਅਕੁਸ਼ਲ ਵਰਕਰਾਂ ਦੀ ਘੱਟੋ-ਘੱਟ ਮਜਦੂਰੀ ਵਧਾਉਣ ਦੇ ਹਰਿਆਣਾ ਸਰਕਾਰ ਦੇ ਫੈਸਲੇ ਦਾ ਇੰਡਸਟਰੀ ਦੇ ਨੁਮਾਇੰਦਿਆਂ ਨੇ ਜ਼ੋਰਦਾਰ ਸਵਾਗਤ ਕੀਤਾ ਹੈ।

ਰੇਵਾੜੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼ ਦੇ ਪ੍ਰਧਾਨ ਕ੍ਰਿਸ਼ਨ ਯਾਦਵ ਨੇ ਮਜ਼ਦੂਰਾਂ ਦੀ ਭਲਾਈ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇਸ ਵੱਡੀ ਪਹਿਲ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ ਹੈ।

ਸ੍ਰੀ ਕ੍ਰਿਸ਼ਨ ਯਾਦਵ ਨੇ ਕਿਹਾ ਕਿ ਘੱਟੋ-ਘੱਟ ਮਜਦੂਰੀ 11,275 ਰੁਪਏ ਤੋਂ ਵਧਾ ਕੇ 15,220 ਰੁਪਏ ਕਰਨ ਦੀ ਘੋਸ਼ਣਾ ਮਜ਼ਦੂਰਾਂ ਦੀ ਵਿੱਤੀ ਸਥਿਤੀ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਵਾਧੇ ਨਾਲ ਸੂਬੇ ਭਰ ਦੇ ਲੱਖਾਂ ਮਜ਼ਦੂਰਾਂ ਨੂੰ ਸਿੱਧਾ ਫਾਇਦਾ ਹੋਵੇਗਾ ਅਤੇ ਉਨ੍ਹਾਂ ਨੂੰ ਲੋੜੀਂਦੀ ਆਰਥਿਕ ਰਾਹਤ ਮਿਲੇਗੀਜਿਸ ਨਾਲ ਉਨ੍ਹਾਂ ਦਾ ਜੀਵਨ ਪੱਧਰ ਹੋਰ ਵੀ ਬਿਹਤਰ ਹੋਵੇਗਾ।

ਉਨ੍ਹਾਂ ਕਿਹਾ ਕਿ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਮਜ਼ਦੂਰ ਵਰਗ ਦਾ ਅਹਿਮ ਰੋਲ ਹੁੰਦਾ ਹੈ। ਇਹ ਉਤਪਾਦਨਨਵੀਨਤਾ ਅਤੇ ਖਪਤ ਨੂੰ ਵਧਾਉਣ ਵਾਲਾ ਬਾਲਣ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਿਹਤਰ ਸੈਲਰੀ ਰਾਹੀਂ ਮਜ਼ਦੂਰਾਂ ਨੂੰ ਮਜ਼ਬੂਤ ਬਣਾਉਣ ਨਾਲ ਓਵਰਆਲ ਆਰਥਿਕ ਵਿਕਾਸ ਅਤੇ ਉਦਯੋਗਿਕ ਉਤਪਾਦਕਤਾ ਤੇ ਚੰਗਾ ਅਸਰ ਪਵੇਗਾ।

ਸ੍ਰੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਲਿਆ ਗਿਆ ਇਹ ਫੈਸਲਾ ਰਾਜ ਸਰਕਾਰ ਦੇ ਸਰਬਪੱਖੀ ਵਿਕਾਸ ਅਤੇ ਸਮਾਜ ਕਲਿਆਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਅਜਿਹੇ ਪ੍ਰਗਤੀਸ਼ੀਲ ਕਦਮ ਮਜ਼ਦੂਰਾਂ ਵਿੱਚ ਵਿਸ਼ਵਾਸ ਨੂੰ ਹੋਰ ਵਧਾਉਣਗੇ ਅਤੇ ਹਰਿਆਣਾ ਵਿੱਚ ਸਥਾਈ ਆਰਥਿਕ ਤਰੱਕੀ ਵਿੱਚ ਮਦਦ ਕਰਨਗੇ।

Leave a Reply

Your email address will not be published. Required fields are marked *