ਚੰਡੀਗੜ੍ਹ, 14 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਯਵਨਿਕਾ ਪਾਰਕ ਸੈਕਟਰ-5 ਤੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਨੂੰ ਸਮਰਪਿਤ ਸਮਤਾ ਮੈਰਾਥਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਦੌੜ ਸਮਾਜਿਕ ਨਿਆਂ, ਸਮਾਨਤਾ ਅਤੇ ਅਧਿਕਾਰਾਂ ਪ੍ਰਤੀ ਸਾਡੀ ਅਟੂਟ ਪ੍ਰਤੀਬੱਧਤਾ ਦਾ ਪ੍ਰਤੀਕ ਹੈ।
ਇਸ ਤੋਂ ਪਹਿਲਾਂ ਮੈਰਾਥਨ ਸਥਾਨ ‘ਤੇ ਪਹੁੰਚਣ ‘ਤੇ ਨੌਜੁਆਨਾਂ ਅਤੇ ਬੱਚਿਆਂ ਨੇ ਮੁੱਖ ਮੰਤਰੀ ਦਾ ਜੋਰਦਾਰ ਸੁਆਗਤ ਕੀਤਾ। ਮੁੱਖ ਮੰਤਰੀ ਨੇ ਵੀ ਸਨੇਹ ਨਾਲ ਲੋਕਾਂ ਦਾ ਅਭਿਵਾਦਨ ਸਵੀਕਾਰ ਕੀਤਾ। ਉਨ੍ਹਾਂ ਨੇ ਸਿਰਫ ਮੈਰਾਥਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ, ਸਗੋਂ ਪ੍ਰਤੀਭਾਗਿਆਂ ‘ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਮਨੋਬਲ ਵੀ ਵਧਾਇਆ।
ਪ੍ਰਤੀਭਾਗਿਆਂ ਨੇ ਭਾਰਤ ਮਾਤਾ ਦੀ ਜੈ ਅਤੇ ਵੰਦੇ ਮਾਤਰਮ ਦੇ ਨਾਰਿਆਂ ਨਾਲ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੇ ਹੋਏ ਤਾਊ ਦੇਵੀਲਾਲ ਖੇਡ ਸਟੇਡੀਅਮ, ਸੈਕਟਰ-3 ਤੱਕ ਮੈਰਾਥਨ ਵਿੱਚ ਉਤਸਾਹ ਨਾਲ ਹਿੱਸਾ ਲਿਆ।
ਬਾਬਾ ਸਾਹਿਬ ਦੀ 135ਵੀਂ ਜੈਯੰਤੀ ਦੀ ਬਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਸੰਘਰਸ਼, ਤਿਆਗ ਅਤੇ ਸੰਕਲਪ ਦੀ ਇੱਕ ਅਨੋਖੀ ਕਹਾਣੀ ਹੈ। ਉਨ੍ਹਾਂ ਨੇ ਆਪਣੇ ਪੂਰੇ ਜੀਵਨ ਨੂੰ ਸਮਾਜ ਦੇ ਉਸ ਵਰਗ ਦੇ ਉਤਥਾਨ ਲਈ ਸਮਰਪਿਤ ਕੀਤਾ ਜੋ ਸਦਿਆਂ ਤੋਂ ਵਾਂਝੇ ਅਤੇ ਸ਼ੋਸ਼ਿਤ ਰਿਹਾ। ਉਨ੍ਹਾਂ ਨੇ ਸਾਨੂੰ ਸਿਰਫ ਸੰਵਿਧਾਨ ਹੀ ਨਹੀਂ ਦਿੱਤਾ ਸਗੋਂ ਇੱਕ ਅਜਿਹੀ ਵਿਚਾਰਧਾਰਾ ਦੀ ਜੋ ਸਮਾਨਤਾ, ਨਿਆਂ ਅਤੇ ਭਾਈਚਾਰੇ ਦੇ ਸਿਧਾਂਤ ‘ਤੇ ਅਧਾਰਿਤ ਹਨ। ਅੱਜ ਦੀ ਇਹ ਸਮਤਾ ਮੈਰਾਥਨ ਉਸੇ ਵਿਚਾਰਧਾਰਾ ਨੂੰ ਜਨ ਜਨ ਤੱਕ ਪਹੁੰਚਾਉਣ ਦਾ ਇੱਕ ਸਸ਼ਕਤ ਮੀਡੀਅਮ ਹੈ।
ਉਨ੍ਹਾਂ ਨੇ ਕਿਹਾ ਕਿ ਇਹ ਮੈਰਾਥਨ ਸਾਨੂੰ ਇ ਸੰਦੇਸ਼ ਦਿੰਦੀ ਹੈ ਕਿ ਸਮਾਜ ਵਿੱਚ ਕਿਸੇ ਵੀ ਤਰ੍ਹਾਂ ਦਾ ਭੇਦਭਾਵ, ਅਸਮਾਨਤਾ ਜਾਂ ਅਨਿਆਂ ਮੰਜ਼ੂਰ ਨਹੀਂ ਹੈ। ਸਾਨੂੰ ਮਿਲ ਕੇ ਅਜਿਹੇ ਭਾਰਤ ਦਾ ਨਿਰਮਾਣ ਕਰਨਾ ਹੈ ਜਿੱਥੇ ਹਰ ਵਿਅਕਤੀ ਨੂੰ ਸਮਾਨ ਮੌਕੇ ਮਿਲੇ, ਹਰ ਨਾਗਰਿਕ ਨੂੰ ਸਨਮਾਨ ਮਿਲੇ ਅਤੇ ਕੋਈ ਵੀ ਵਿਅਕਤੀ ਆਪਣੇ ਅਧਿਕਾਰਾਂ ਤੋਂ ਵਾਂਝੇ ਨਾ ਰਹੇ। ਇਹੀ ਬਾਬਾ ਸਾਹਿਬ ਦਾ ਸੁਪਨਾ ਸੀ ਅਤੇ ਇਹ ਹੀ ਸਾਡੇ ਸੰਵਿਧਾਨ ਦੀ ਆਤਮਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਬਾਬਾ ਸਾਹਿਬ ਦੇ ਆਦਰਸ਼ਾਂ ਨੂੰ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ। ਅਸੀ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਯੋਜਨਾਵਾਂ ਚਲਾਈ, ਜਿਨ੍ਹਾਂ ਦਾ ਉਦੇਸ਼ ਅੰਤਮ ਪੰਕਤੀ ਵਿੱਚ ਖੜੇ ਵਿਅਕਤੀ ਤੱਕ ਵਿਕਾਸ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਭਾਵੇਂ ਸਿੱਖਿਆ ਦੇ ਖੇਤਰ ਵਿੱਚ ਸਕੋਲਰਸ਼ਿਪ ਯੋਜਨਾਵਾਂ ਹੋਣ, ਰੁਜਗਾਰ ਦੇ ਮੌਕੇ ਹੋਣ ਜਾਂ ਸਮਾਜਿਕ ਸੁਰੱਖਿਆ ਦੀ ਯੋਜਨਾਵਾਂ- ਹਰਿਆਣਾ ਸਰਕਾਰ ਹਰ ਪੱਧਰ ‘ਤੇ ਸਮਾਨਤਾ ਅਤੇ ਨਿਆਂ ਯਕੀਨੀ ਕਰਨ ਲਈ ਕੰਮ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਮੌਜ਼ੂਦਾ ਸਰਕਾਰ ਦਾ ਸਪਸ਼ਟ ਮਨੰਣਾ ਹੈ ਕਿ ਜਦੋਂ ਤੱਕ ਸਮਾਜ ਦਾ ਹਰ ਵਰਗ ਸਸ਼ਕਤ ਨਹੀਂ ਹੋਵੇਗਾ ਤਦ ਤੱਕ ਸੂਬਾ ਅਤੇ ਦੇਸ਼ ਦਾ ਸਮਗਰ ਵਿਕਾਸ ਸੰਭਵ ਨਹੀਂ ਹੈ। ਇਸ ਲਈ ਅਸੀ ਲਗਾਤਾਰ ਅਜਿਹੀ ਨੀਤੀਆਂ ਬਣਾ ਰਹੇ ਹਾਂ ਜੋ ਸਮਾਜ ਦੇ ਕਮਜੋਰ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦਾ ਕੰਮ ਕਰੇ।
ਮੁੱਖ ਮੰਤਰੀ ਨੇ ਨੌਜੁਆਨਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਤੁਸੀ ਦੇਸ਼ ਦਾ ਭਵਿੱਖ ਹੋ ਅਤੇ ਤੁਹਾਡੇ ਸਾਰਿਆਂ ਦੇ ਮੋਡਿਆਂ ‘ਤੇ ਇੱਕ ਸਸ਼ਕਤ ਅਤੇ ਸਮਨਤਾਮੂਲਕ ਸਮਾਜ ਦੇ ਨਿਰਮਾਣ ਦੀ ਜਿੰਮੇਦਾਰੀ ਹੈ। ਬਾਬਾ ਸਾਹਿਬ ਨੇ ਸਿੱਖਿਆ ਨੂੰ ਸਭ ਤੋਂ ਵੱਡਾ ਹਥਿਆਰ ਦੱਸਿਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਸਿੱਖਿਅਤ ਬਣੋ, ਸੰਗਠਿਤ ਰਹੋ ਅਤੇ ਸੰਘਰਸ਼ ਕਰੋ। ਅਸੀ ਉਨ੍ਹਾਂ ਦੇ ਇਨ੍ਹਾਂ ਸ਼ਬਦਾਂ ਨੂੰ ਆਪਣੇ ਜੀਵਨ ਵਿੱਚ ਉਤਾਰਨਾ ਹੋਵੇਗਾ। ਸਿੱਖਿਆ, ਜਾਗਰੂਕਤਾ ਅਤੇ ਏਕਤਾ ਰਾਹੀਂ ਹੀ ਅਸੀ ਸਮਾਜ ਵਿੱਚ ਸਰਗਰਮ ਬਦਲਾਵ ਲਿਆ ਸਕਦੇ ਹਾਂ।
ਮੁੱਖ ਮੰਤਰੀ ਨੇ ਬਾਬਾ ਸਾਹਿਬ ਨੂੰ ਨਮਨ ਕਰਦੇ ਹੋਏ ਲੋਕਾਂ ਨੂੰ ਉਨ੍ਹਾਂ ਦੇ ਵਿਖਾਏ ਰਸਤੇ ‘ਤੇ ਚਲਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਅਸੀ ਸਾਰੇ ਮਿਲ ਕੇ ਇੱਕ ਅਜਿਹੇ ਭਾਰਤ ਦਾ ਨਿਰਮਾਣ ਕਰੀਏ ਜੋ ਸਮਤਾ, ਨਿਆਂ ਅਤੇ ਭਾਈਚਾਰੇ ਦੇ ਮੁੱਲਾਂ ‘ਤੇ ਅਧਾਰਿਤ ਹੋਵੇ।
ਇਸ ਮੌਕੇ ‘ਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ, ਬੀਜੇਪੀ ਸੂਬਾ ਪ੍ਰਦਾਨ ਸ੍ਰੀ ਮੋਹਨ ਲਾਲ ਬਡੌਲੀ, ਰਾਜ ਸਭਾ ਸਾਂਸਦ ਸ੍ਰੀਮਤੀ ਰੇਖਾ ਸ਼ਰਮਾ, ਹਰਿਆਣਾ ਮਹਿਲਾ ਕਮੀਸ਼ਨ ਦੀ ਚੇਅਰਮੈਨ ਸ੍ਰੀਮਤੀ ਰੇਨੂ ਭਾਟਿਆ, ਵਿਧਾਨਸਭਾ ਦੇ ਸਾਬਕਾ ਸਪੀਕਰ ਸ੍ਰੀ ਗਿਆਨਚੰਦ ਗੁਪਤਾ, ਡਿਪਟੀ ਕਮੀਸ਼ਨਰ ਸ੍ਰੀ ਸਤਪਾਲ ਸ਼ਰਮਾ,ਸੂਚਨਾ ਜਨਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਨਿਦੇਸ਼ਕ ਸ੍ਰੀਮਤੀ ਵਰਸ਼ਾ ਖਾਂਗਵਾਲ, ਵਧੀਕ ਨਿਦੇਸ਼ਕ ਸ੍ਰੀ ਮਨੀਸ਼ ਲੌਹਾਨ ਸਮੇਤ ਹੋਰ ਸੀਨੀਅਰ ਅਧਿਕਾਰੀ ਅਤੇ ਮਾਣਯੋਗ ਵਿਅਕਤੀ ਮੌਜ਼ੂਦ ਸਨ।

