
ਸ਼੍ਰੀ ਫਤਹਿਗੜ੍ਹ ਸਾਹਿਬ ( ਗਗਨਦੀਪ ਅਨੰਦਪੁਰੀ ) ਹੰਸਾਲੀ ਸਾਹਿਬ ਵਿਖੇ ਅੱਜ ਸੰਤ ਬਾਬਾ ਪਰਮਜੀਤ ਸਿੰਘ ਤੇ ਮਹਾਰਾਣੀ ਪਰਨੀਤ ਕੌਰ ਸਾਬਕਾ ਸਾਂਸਦ, ਫੌਜਾ ਸਿੰਘ ਵੱਲੋਂ ਹੰਸਾਲੀ ਰਨ 2024 ਦੇ ਸੰਬੰਧ ਚ ਪ੍ਰੈਸ ਕਾਨਫਰਸ ਕੀਤੀ ਗਈ। ਇਸ ਮੌਕੇ ਮਹਾਰਾਣੀ ਪਰਨੀਤ ਕੌਰ ਵਿਸ਼ੇਸ਼ ਤੌਰ ਉੱਤੇ ਪਹੁੰਚੇ ਜਿਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਵਾਲਿਆ, ਇੰਡੀਆ ਰਨ ਫੈਸਟੀਵਲ, ਹੰਸਾਲੀ ਸਾਹਿਬ ਟਰੱਸਟ, ਜੀਤੋ ਅਤੇ ਨਰਗਿਸ ਦੱਤ ਫਾਉਂਡੇਸ਼ਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਅਤੇ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਮਿੱਠੀ ਯਾਦ ਵਿੱਚ “ਹੰਸਾਲੀ ਰਨ 2024” ਉਪਰਾਲਾ ਕਰਵਾਇਆ ਜਾ ਰਿਹਾ। ਜਿਸ ਵਿੱਚ ਵੱਖ-ਵੱਖ ਸ਼ਹਿਰਾਂ, ਭਾਰਤ ਅਤੇ ਵਿਦੇਸ਼ਾਂ ਤੋਂ ਦੜਾਕ ਇਸ ਮੈਰਾਥਾਨ ਚ ਭਾਗ ਲੈ ਰਹੇ ਹਨ। ਉਹਨਾਂ ਕਿਹਾ ਕਿ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਸਿਹਤ ਜਰੂਰੀ ਹੈ ਇਸ ਲਈ ਲੋਕਾਂ ਨੂੰ ਵੱਧ ਤੋਂ ਵੱਧ ਇਸ ਦੌੜ ਵਿੱਚ ਭਾਗ ਲੈਣਾ ਚਾਹੀਦਾ।
Be the first to comment