ਡੈਸਕ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਿਲਾਵਾਂ ਬਾਰੇ ਦਿੱਤੇ ਆਪਣੇ ਬਿਆਨ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ ਤੇ ਜੇ ਕਿਸੇ ਦੀ ਭਾਵਨਾ ਨੂੰ ਠੇਸ ਪੁੱਜੀ ਹੈ ਤਾਂ ਮੈਂ ਇਸ ਲਈ ਮੁਆਫ਼ੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਉਸ ਦਿਨ ਮੈਂ ਤਾਂ ਸਿਰਫ਼ ਸੁਣਿਆ ਸੁਣਾਇਆ ਚੁਟਕਲਾ ਹੀ ਬੋਲਿਆ ਸੀ। ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੂੰ ਅੱਜ ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ ਕਰਨ ਪੇਸ਼ ਹੋਣ ਲਈ ਹੁਕਮ ਜਾਰੀ ਕੀਤਾ ਗਿਆ ਸੀ ਪਰ ਉਹ ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ।

Be the first to comment