ਫ਼ਤਹਿਗੜ੍ਹ ਸਾਹਿਬ (ਗਗਨਦੀਪ ਸਿੰਘ ਅਨੰਦਪੁਰੀ ) ਸਿੱਖ ਪੰਥ ਦੀ ਮਹਾਨ ਹਸਤੀ ਦੀਵਾਨ ਟੋਡਰ ਮੱਲ ਜੀ ਦੀ ਜਹਾਜ਼ ਹਵੇਲੀ ਨੂੰ ਉਸਾਰਨ ਦੇ ਲਈ ਦੀਵਾਨ ਟੋਡਰ ਮੱਲ ਵਿਰਾਸਤ ਫਾਊਂਡੇਸ਼ਨ ਪੰਜਾਬ ਪੱਬਾਂ ਭਾਰ ਹੈ, ਉਹਨਾਂ ਵੱਲੋਂ ਦੀਵਾਨ ਟੋਡਰ ਮੱਲ ਜੀ ਦੀ ਵਿਰਾਸਤ ਦੀ ਪੁਰਾਣੀ ਦਿੱਖ ਬਹਾਲ ਕਰਨ ਦੇ ਲਈ ਇਸ ਹਵੇਲੀ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ,
ਅਜਿਹੇ ਵਿੱਚ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਵੀ ਦਿੱਤਾ ਜਾ ਰਿਹਾ ਹੈ। ਕਾਰਜ ਨੂੰ ਪੂਰਾ ਕਰਨ ਦੇ ਲਈ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਦੀਵਾਨ ਟੋਡਰ ਮੱਲ ਜੀ ਦੀ ਜਹਾਜ਼ ਹਵੇਲੀ ਵਿਖੇ ਦੀਵਾਨ ਟੋਡਰ ਮੱਲ ਵਿਰਾਸਤ ਫਾਊਂਡੇਸ਼ਨ ਪੰਜਾਬ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਮੌਕੇ ਦਾ ਜਾਇਜ਼ਾ ਲਿਆ ਗਿਆ।
ਸਾਡੇ ਰਹਿਬਰਾਂ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਜਿੱਥੇ ਇਤਿਹਾਸ ਦੇ ਵਿੱਚ ਦਰਜ ਹਨ, ਉਥੇ ਹੀ ਸਾਨੂੰ ਉਹਨਾਂ ਦੀਆਂ ਨਿਸ਼ਾਨੀਆਂ ਨੂੰ ਵੀ ਸੰਭਾਲ ਕੇ ਰੱਖਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੀ ਨੌਜਵਾਨ ਪੀੜੀ ਨੂੰ ਇਸ ਬਾਰੇ ਜਾਗਰੂਕ ਕਰ ਸਕੀਏ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਕਾਰਜ ਨੂੰ ਪੂਰਾ ਕਰਨ ਦੇ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ, ਇਸ ਵਿਰਾਸਤੀ ਸਥਾਨ ਨੂੰ ਹੋਰ ਆਕਰਸ਼ਿਤ ਬਣਾਉਣ ਦੇ ਲਈ ਖੁੱਲੇ ਡੁੱਲੇ ਰਸਤੇ ਵੀ ਬਣਾਏ ਜਾਣਗੇ।

Be the first to comment