ਮੋਗਾ : ਬਾਘਾ ਪੁਰਾਣਾ ‘ਚ ਨਗਰ ਕੌਂਸਲ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਲਈ ਸਾਰੀਆਂ ਪਾਰਟੀਆਂ ਦੇ ਵਰਕਰਾਂ ਵੱਲੋਂ ਫਾਰਮ ਭਰਨੇ ਪਏ ਹਨ, ਉਥੇ ਹੀ ਭਾਜਪਾ ਅਤੇ ਅਕਾਲੀ ਦਲ ਦੇ ਵਰਕਰ ਆਮ ਆਦਮੀ ਪਾਰਟੀ ‘ਤੇ ਫਾਰਮ ਨਾ ਭਰਨ ਦੇ ਦੋਸ਼ ਲਗਾ ਰਹੇ ਹਨ ਇਸ ਨੂੰ ਲੈ ਕੇ ਭਾਜਪਾ ਅਤੇ ਅਕਾਲੀ ਦਲ ਦੇ ਵਰਕਰਾਂ ਵਿੱਚ ਗੁੱਸਾ ਹੈ ਅਤੇ ਪੰਜਾਬ ਸਰਕਾਰ ਅਤੇ ਬਾਘਾ ਪੁਰਾਣਾ ਦੇ ਵਿਧਾਇਕ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਫਾਰਮ ਭਰਨੇ ਸਨ ਪਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਿਸੇ ਵੀ ਪਾਰਟੀ ਦੇ ਵਰਕਰਾਂ ਨੂੰ ਫਾਰਮ ਨਹੀਂ ਭਰਨ ਦਿੱਤੇ ਜਾ ਰਹੇ ਹਨ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ, ਨਾ ਹੀ ਸਾਡੀ ਪਾਰਟੀ ਦੇ ਵਰਕਰਾਂ ਅਤੇ ਨਾ ਹੀ ਅਕਾਲੀ ਦਲ ਦੇ ਵਰਕਰਾਂ ਨੂੰ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਚੋਣ ਲੜ ਸਕਦੇ ਹਨ। ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Be the first to comment