ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਵੱਖ-ਵੱਖ ਸਕੂਲਾਂ/ਕਾਲਜਾਂ ਤੇ ਵਿਦਿਅਕ ਅਦਾਰਿਆਂ ‘ਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਲੁਧਿਆਣਾ, 10ਦਸੰਬਰ (000) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ ਤਹਿਸੀਲ ਖੰਨਾ, ਪਾਇਲ, ਜਗਰਾਓਂ ਅਤੇ ਸਮਰਾਲਾ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਨਸ਼ਿਆਂ ਵਿਰੁੱਧ ਵੱਧ ਤੋਂ ਵੱਧ  ਨੌਜਵਾਨਾਂ ਨੂੰ ਜਾਗਰੂਕ ਕਰਨ ਲਈ  ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।

ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਕੱਲ੍ਹ ਵੀ ਵੱਖ-ਵੱਖ ਵਿਦਿਅਕ ਸੰਸਥਾਨਾ ਵਿਖੇ ਜਾ ਕੇ, ਐਸ.ਡੀ.ਜੇ.ਐਮ., ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ ਵੱਲੋਂ ਬੱਚਿਆਂ ਨੂੰ ਇਸ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ। ਇਸ ਮੁਹਿੰਮ ਸਬੰਧੀ ਬੱਚਿਆਂ ਦੁਆਰਾ ਵੱਖ-ਵੱਖ ਰੈਲੀਆਂ ਕੱਢ ਕੇ ਨਸ਼ਿਆਂ ਦੇ ਕੋਹੜ ਤੋਂ ਪਾਸਾ ਵੱਟਣ ਦਾ ਵੀ ਸੁਨੇਹਾ ਦਿੱਤਾ।

ਸਕੱਤਰ ਸੱਭਰਵਾਲ ਨੇ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਨੌਜਵਾਨ ਪੀੜ੍ਹੀ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਕੇ ਦੇਸ਼ ਦੇ ਭਵਿੱਖ ਨੂੰ ਬਚਾ ਸਕਦੀ ਹੈ। ਇਸ ਤੋਂ ਇਲਾਵਾ, ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ੍ਰੀ ਨੰਬਰ 15100 ਬਾਰੇ ਵੀ ਵੱਧ ਤੋਂ ਵੱਧ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ।

ਉਨ੍ਹਾਂ ਦੁਹਰਾਇਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ 06 ਦਸੰਬਰ, 2025 ਨੂੰ ”ਨਸ਼ਿਆਂ ਵਿਰੁੱਧ ਨੌਜਵਾਨ” ਮੁਹਿੰਮ ਦਾ ਜ਼ਿਲ੍ਹਾ ਪੱਧਰੀ ਆਗਾਜ਼ ਕੀਤਾ ਜਾ ਚੁੱਕਾ ਹੈ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ।

Leave a Reply

Your email address will not be published. Required fields are marked *

Advertisement