ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਪੰਚਕੂਲਾ, ਬਰਵਾਲਾ ਅਤੇ ਰਾਏਪੁਰ ਰਾਣੀ ਅਨਾਜ ਮੰਡੀਆਂ ਦਾ ਕੀਤਾ ਦੌਰਾ

ਚੰਡੀਗੜ੍ਹ, 4 ਅਪ੍ਰੈਲ – ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਸ਼ਨੀਵਾਰ ਨੂੰ ਪੰਚਕੂਲਾਬਰਵਾਲਾ ਅਤੇ ਰਾਏਪੁਰ ਰਾਣੀ ਅਨਾਜ ਮੰਡੀਆਂ ਦਾ ਦੌਰਾ ਕਰਕੇ ਹਾੜੀ ਸੀਜ਼ਨ 2026-27 ਲਈ ਕਣਕ ਅਤੇ ਸਰ੍ਹੋਂ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਮੰਤਰੀ ਨੇ ਮੰਡੀਆਂ ਵਿੱਚ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂਫਸਲ ਦੀ ਤਸਦੀਕ ਪ੍ਰਕਿਰਿਆਬਿਜਲੀਪਾਣੀਸਾਫ਼-ਸਫ਼ਾਈ ਅਤੇ ਬਾਇਓਮੈਟ੍ਰਿਕ ਪ੍ਰਣਾਲੀ ਸਮੇਤ ਸਾਰੀਆਂ ਵਿਵਸਥਾਵਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ। ਜ਼ਿਲ੍ਹੇ ਦੀਆਂ ਪੰਚਕੂਲਾਬਰਵਾਲਾ ਅਤੇ ਰਾਏਪੁਰ ਰਾਣੀ ਮੰਡੀਆਂ ਵਿੱਚ ਅਨਾਜ ਦੀ ਖਰੀਦ ਦਾ ਕੰਮ ਰਾਜ ਖਰੀਦ ਏਜੰਸੀ ਹੈਫੇਡ ਅਤੇ ਹਰਿਆਣਾ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ ਕੀਤਾ ਜਾ ਰਿਹਾ ਹੈ।

ਹਰਿਆਣਾ ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2585 ਰੁਪਏ ਪ੍ਰਤੀ ਕੁਇੰਟਲ ਅਤੇ ਸਰ੍ਹੋਂ ਦਾ 6200 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਪੱਖੀ ਸਰਕਾਰ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਸਖ਼ਤ ਨਿਰਦੇਸ਼ ਹਨ ਕਿ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਇਸੇ ਮਕਸਦ ਲਈ ਸਾਰੀਆਂ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚਾਰੂ ਅਤੇ ਨਿਰਵਿਘਨ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੀਆਂ ਤਿੰਨੋਂ ਮੰਡੀਆਂ ਵਿੱਚ ਕਾਫੀ ਬਾਰਦਾਨੇ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ ਅਤੇ ਫਸਲ ਆਉਂਦੇ ਹੀ ਚੁਕਾਈ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਨਾਲ ਹੀਉਨ੍ਹਾਂ ਕਿਸਾਨਾਂ ਨੂੰ ਫਸਲ ਦੀ ਖਰੀਦ ਦੇ 72 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਦੱਸਿਆ ਕਿ ਰਬੀ ਦੀ ਖਰੀਦ ਸੀਜ਼ਨ 2026 ਦੌਰਾਨ ਕਿਸਾਨਾਂ ਨੂੰ ਸਹੂਲਤ ਦੇਣਸਮੇਂ ਦੀ ਬਚਤ ਕਰਨ ਅਤੇ ਖਰੀਦ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਵਿਵਸਥਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ ਫ਼ਸਲ ਟਰੈਕਟਰ-ਟਰਾਲੀ ਤੋਂ ਇਲਾਵਾ ਹੋਰ ਰਵਾਇਤੀ ਸਾਧਨਾਂ ਜਿਵੇਂ ਬੈਲਗੱਡੀ ਆਦਿ ਰਾਹੀਂ ਵੀ ਮੰਡੀ ਵਿੱਚ ਲਿਆ ਸਕਦੇ ਹਨ। ਜੇਕਰ ਟਰੈਕਟਰ-ਟਰਾਲੀ ਤੇ ਨੰਬਰ ਪਲੇਟ ਨਹੀਂ ਹੈਤਾਂ ਕਿਸਾਨ ਟਰੈਕਟਰ ਤੇ ਪੇਂਟ ਨਾਲ ਟਰੈਕਟਰ ਦਾ ਨੰਬਰ ਲਿਖ ਕੇ ਜਾਂ ਕਾਗਜ਼/ਪੇਪਰ ਸਟਿੱਕਰ ਤੇ ਰਜਿਸਟ੍ਰੇਸ਼ਨ ਨੰਬਰ ਲਿਖ ਕੇ ਮੰਡੀ ਵਿੱਚ ਫ਼ਸਲ ਲਿਆ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਗੇਟ ਪਾਸ ਕਟਵਾਉਣ ਲਈ ਇੰਤਜ਼ਾਰ ਨਾ ਕਰਨਾ ਪਵੇਇਸ ਲਈ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ਰਾਹੀਂ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਇਸ ਵਿਵਸਥਾ ਤਹਿਤ ਕਿਸਾਨ 24 ਘੰਟੇ ਆਪਣੀ ਫ਼ਸਲ ਵੇਚਣ ਲਈ ਮੰਡੀ ਵਿੱਚ ਲਿਆ ਸਕਦੇ ਹਨ। ਮੇਰੀ ਫ਼ਸਲ ਮੇਰਾ ਬਿਓਰਾ‘ ਪੋਰਟਲ ਤੇ ਰਜਿਸਟ੍ਰੇਸ਼ਨ ਕਿਸਾਨ ਖੁਦਜ਼ਮੀਨ ਦਾ ਮਾਲਕ ਜਾਂ ਉਹ ਵਿਅਕਤੀ ਜੋ ਜ਼ਮੀਨ ਠੇਕੇ ਤੇ ਲੈ ਕੇ ਖੇਤੀ ਕਰ ਰਿਹਾ ਹੋਵੇ- ਤਿੰਨਾਂ ਵਿੱਚੋਂ ਕੋਈ ਵੀ ਕਰ ਸਕਦਾ ਹੈ। ਕਿਸਾਨ/ਜ਼ਮੀਨ ਮਾਲਕ/ਪਟੇਦਾਰ ਕਿਸਾਨ ਆਪਣੇ ਨਾਮਜ਼ਦ ਵਿਅਕਤੀਆਂ ਨੂੰ ਵੀ ਪੋਰਟਲ ਤੇ ਰਜਿਸਟਰ ਕਰ ਸਕਦਾ ਹੈ।

Leave a Reply

Your email address will not be published. Required fields are marked *