editor – Riyasat News

ਅਜਨਾਲਾ ਸ਼ਹਿਰ ‘ਚ 1.21 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਾਫ ਸਫਾਈ ਦਾ ਵਿਕਾਸ ਕਾਰਜ 15 ਅਗਸਤ ਤੱਕ ਹੋਵੇਗਾ ਮੁਕੰਮਲ-ਧਾਲੀਵਾਲ
ਅੰਮ੍ਰਿਤਸਰ/ਅਜਨਾਲਾ, 14 ਅਪ੍ਰੈਲ()- ਅੱਜ ਵਿਸਾਖੀ ਦਿਹਾੜੇ ਦੀਆਂ ਅਜਨਾਲਾ ਸ਼ਹਿਰੀਆਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ , ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਸ਼ਹਿਰ ‘ਚ ਹੀ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਸਫਾਈ ਦੀ ਪੈਦਾ ਹੋਈ ਸਮੱਸਿਆ ਨੂੰ ਹੱਲ ਕਰਨ ਲਈ 1.21 ਕਰੋੜ ਰੁਪਏ ਦੇ ਖਰਚੇ ਨਾਲ ਮੁਕੰਮਲ ਕੀਤੀ ਜਾਣ ਵਾਲੀ ਸੀਵਰੇਜ ਸਫਾਈ ਮੁਹਿੰਮ ਦਾ ਹਰੀ ਝੰਡੀ ਵਿਖਾ ਕੇ ਪੂਰੇ ਜੋਸ਼ੋ ਖਰੋਸ਼ ਨਾਲ ਆਗਾਜ਼ ਕੀਤਾ। ਸ. ਧਾਲੀਵਾਲ ਨੇ ਇਸ ਸਫਾਈ ਮੁਹਿੰਮ ਵਿਕਾਸ ਕਾਰਜ ਦੇ ਉਦਘਾਟਨ ਮੌਕੇ ਅਜਨਾਲਾ ਸ਼ਹਿਰੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਅੱਜ ਤੋਂ ਸੀਵਰੇਜ ਸਾਫ ਸਫਾਈ ਦੀ ਮੁਹਿੰਮ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਕੋਲੋਂ ਸ਼ੁਰੂ ਕਰਵਾਈ ਗਈ ਹੈ, ਜੋ ਨਿਰਧਾਰਿਤ ਸਮੇਂ ‘ਚ 15 ਅਗਸਤ ਤੱਕ ਮੁਕੰਮਲ ਕਰਨ ਲਈ ਸੀਵਰੇਜ ਬੋਰਡ ਅਧਿਕਾਰੀਆਂ ਤੇ ਠੇਕੇਦਾਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਆਧੁਨਿਕ ਮਸ਼ੀਨਾਂ ਦੀ ਵਰਤੋਂ ਨਾਲ ਸੀਵਰੇਜ ਸਾਫ ਸਫਾਈ ਦੀ ਮੁਹਿੰਮ ਨੇਪੜੇ ਚਾੜੇ ਜਾਣ ਪਿੱਛੋਂ ਭਵਿੱਖ ਵਿੱਚ ਸ਼ਹਿਰੀਆਂ ਨੂੰ ਅਜਿਹੀ ਗੰਭੀਰ ਸੀਵਰੇਜ ਸਮੱਸਿਆ ਨਾਲ ਜੂਝਣਾ ਨਹੀਂ ਪਵੇਗਾ। ਸ. ਧਾਲੀਵਾਲ ਨੇ ਪ੍ਰਗਟਾਵਾ ਕੀਤਾ ਕਿ ਅਜਨਾਲਾ ਸ਼ਹਿਰ ‘ਚ ਪਾਏ ਗਏ 52 ਕਿਲੋਮੀਟਰ ਲੰਮੇ ਘੇਰੇ ‘ਚ ਸੀਵਰੇਜ ਦੀ ਪਿਛਲੇ 20 ਸਾਲਾਂ ਤੋਂ ਸਾਬਕਾ ਸਰਕਾਰਾਂ ਦੇ ਕਾਰਜਕਾਲ ‘ਚ ਇਕ ਵਾਰ ਵੀ ਸਫਾਈ ਨਹੀਂ ਕਰਵਾਈ ਗਈ। ਜਿਸ ਦੇ ਨਤੀਜੇ ਵਜੋਂ ਸ਼ਹਿਰ ਦੀਆਂ ਗਲੀਆਂ ‘ਚ ਸੀਵਰੇਜ ਦਾ ਗੰਦਾ ਪਾਣੀ ਖੁੱਲੇ ਆਮ ਫੈਲਣ ਦੇ ਮੱਦੇਨਜ਼ਰ ਗੰਦਗੀ ਦੀਆਂ ਕਈ ਤਰਾਂ ਦੀਆਂ ਬਿਮਾਰੀਆਂ ਤੋਂ ਸ਼ਹਿਰੀ ਪੀੜਤ ਹੋ ਰਹੇ ਸਨ। ਸ਼ਹਿਰੀਆਂ ਨੂੰ ਦਰਪੇਸ਼ ਇਸ ਪ੍ਰਮੁੱਖ ਸਮੱਸਿਆ ਨੂੰ ਹੱਲ ਕਰਵਾਉਣ ਲਈ ਉਨ੍ਹਾਂ ਵਲੋਂ ਕਾਫੀ ਜੱਦੋ ਜਹਿਦ ਕਰਨੀ ਪਈ ਕਿਉਂਕਿ ਸਾਬਕਾ ਸਰਕਾਰਾਂ ਵਲੋਂ ਸੀਵਰੇਜ ਸਫਾਈ ਦੀ ਤਾਣੀ ‘ਚ ਕਈ ਤਰਾਂ ਦੀਆਂ ਉਲਝਣਾ ਪੈਦਾ ਕੀਤੀਆਂ ਹੋਈਆਂ ਸਨ। ਅਤੇ ਬਰਸਾਤਾਂ ਦੇ ਦਿਨਾਂ ‘ਚ ਅਕਸਰ ਹੀ ਸੀਵਰੇਜ ਦੀਆਂ ਲਾਈਨਾਂ ਜਾਮ ਹੋ ਜਾਣ ਕਾਰਣ ਵੱਡੀ ਪੱਧਰ ਤੇ ਸ਼ਹਿਰੀ ਲੋਕ ਇਸ ਭਖਦੀ ਸਮੱਸਿਆ ਦਾ ਹੱਲ ਕਰਵਾਉਣ ਲਈ ਉਨ੍ਹਾਂ(ਸ. ਧਾਲੀਵਾਲ) ਤੱਕ ਸਿੱਧੀ ਜਾਂ ਫਿਰ ਨਗਰ ਪੰਚਾਇਤ ਪ੍ਰਸ਼ਾਸ਼ਨ ਕੋਲ ਪਹੁੰਚ ਬਣਾਉਂਦੇ ਸਨ। ਮੌਕੇ ਤੇ ਮੌਜੂਦ ਸੀਵਰੇਜ ਬੋਰਡ ਦੇ ਇੰਜੀਨੀਅਰ ਗੁਰਭੇਜ ਸਿੰਘ ਨੇ ਵਿਧਾਇਕ ਸ. ਧਾਲੀਵਾਲ ਨੂੰ ਜਨਤਕ ਤੌਰ ਤੇ ਭਰੋਸਾ ਦਿੱਤਾ ਕਿ ਸੀਵਰੇਜ ਸਫਾਈ ਮੁਹਿੰਮ ‘ਚ ਪੂਰੀ ਤਰਾਂ ਪਾਰਦਰਸ਼ਤਾ ਰੱਖਦਿਆਂ ਠੇਕੇਦਾਰ ਨੂੰ ਵੀ ਕੋਈ ਕੋਤਾਹੀ ਨਹੀਂ ਵਰਤਣ ਦਿੱਤੀ ਜਾਵੇਗੀ। ਇਸ ਮੌਕੇ ਤੇ ਖੁਸ਼ਪਾਲ ਸਿੰਘ ਧਾਲੀਵਾਲ, ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਭੱਟੀ ਜਸਪਾਲ ਸਿੰਘ ਢਿਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ , ਬਲਜਿੰਦਰ ਮਾਹਲ, ਸ਼ਿਵ ਚਾਹਲ, ਕੌਂਸਲਰ ਅਵਿਨਾਸ਼,ਓਡਵੋਕੇਟ ਸੰਦੀਪ ਕੌਸ਼ਲ ਗੱਟੂ, ਸੁੱਖ ਨਿੱਜਰ, ਪ੍ਰਧਾਨ , ਕੌਂਸਲਰ , ਸਰਗਰਮ ਸ਼ਹਿਰੀ ਵਲੰਟੀਅਰ, ਤੋਂ ਇਲਾਵਾ ਸੀਵਰੇਜ ਬੋਰਡ ਦੇ ਐਸਡੀਓ ਪ੍ਰਦੀਪ ਜੈਨ, ਤੇ ਨਗਰ ਪੰਚਾਇਤ ਅਜਨਾਲਾ ਦੇ ਕਾਰਜ ਸਾਧਕ ਅਫਸਰ ਦਿਨੇਸ਼ ਸੂਰੀ ਆਦਿ ਅਮਲਾ ਮੌਜੂਦ ਸੀ। ਇਸ ਤੋਂ ਪਹਿਲ ਮੁੱਖ ਬੁਲਾਰੇ ਤੇ ਵਿਧਾਇਕ ਸ. ਧਾਲੀਵਾਲ ਨੇ ਸਥਾਨਕ ਸ਼ਹਿਰ ‘ਚ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਨਤਮਸਤਕ ਹੋ ਕੇ ਸੰਗਤਾਂ ਨੂੰ ਜਿੱਥੇ ਖਾਲਸਾ ਸਾਜਨਾ ਦਿਵਸ ਦੀ ਲੱਖ ਲੱਖ ਵਧਾਈ ਪੇਸ਼ ਕੀਤੀ, ਉਥੇ ਸੰਗਤਾਂ ‘ਚ ਮੌਜੂਦ  ਧਾਰਮਿਕ ਸਿੱਖ ਸੰਸਥਾਵਾਂ ਦੇ ਨੁਮਾਇੰਦੀਆਂ ਤੇ ਗੁਰਦੁਆਰਾਂ ਕਮੇਟੀ ਦੇ ਆਹੁਦੇਦਾਰਾਂ ਨੂੰ ਬੀਤੇ ਕੱਲ ਪੰਜਾਬ ਵਿਧਾਨ ਸਭਾ ਦੇ ਬੁਲਏ ਗਏ ਵਿਸ਼ੇਸ਼ ਇਜਲਾਸ ‘ਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਉੱਦਮ ਨਾਲ ਜਾਗਤ ਜੋਤਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਨੂੰਨ ‘ਚ ਸੋਧ ਕਰਕੇ ਬੇਅਦਬੀ ਦੇ ਦੋਸ਼ੀਆਂ ਲਈ ਭਾਰੀ ਜੁਰਮਾਨਿਆਂ ਤੇ ਜ਼ੇਲਾਂ ‘ਚ ਤਾ ਉਮਰ ਕੈਦ (ਲਗਭਗ ਫਾਂਸੀ ਵਰਗੀ ਸਜ਼ਾ) ਦੀ ਵਿਵਸਥਾ ਕਰਕੇ ਬੇਅਦਬੀਆਂ ਲਈ ਜਿੰਮੇਵਾਰ ਦੋਸ਼ੀਆਂ ਨਾਲ ਹੀ ਸਾਜਿਸ਼ ਘਾੜਿਆਂ ਤੇ ਕਸਟੋਡੀਅਨ ਨੂੰ ਵੀ ਬਰਾਬਰ ਦੋਸ਼ਾਂ ਦੇ ਕਟਹਿਰੇ ‘ਚ ਲਿਆਉਣ ਦੀ ਵਿਵਸਥਾ ਕੀਤੀ ਗਈ। ਜਿਸ ਦੇ ਮੱਦੇਨਜ਼ਰ ਬੇਅਦਬੀਆਂ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਠੱਲ ਪਵੇਗੀ।

ਵਿਧਾਇਕ ਗਰੇਵਾਲ ਵੱਲੋਂ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ 132ਵੇਂ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ
ਲੁਧਿਆਣਾ, 14 ਅਪ੍ਰੈਲ (000) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅੱਜ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਹਾੜੇ ਮੌਕੇ ਸਥਾਨਕ ਜਲੰਧਰ ਬਾਈ ਪਾਸ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ।

ਵਿਧਾਇਕ ਗਰੇਵਾਲ ਨੇ ਜਲੰਧਰ ਬਾਈਪਾਸ ਵਿਖੇ ਡਾ.ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ’ਤੇ ਸ਼ਰਦਾ ਦੇ ਫੁੱਲ ਭੇਂਟ ਕੀਤੇ ਜਿੱਥੇ ਉਨ੍ਹਾਂ ਦੇ ਨਾਲ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਤੋਂ ਇਲਾਵਾ ਸਮੂਹ ਕੌਂਸਲਰ ਸਾਹਿਬਾਨ, ਸਮੂਹ ਵਾਰਡ ਇੰਚਾਰਜ ਅਤੇ ‘ਆਪ’ ਵਲੰਟੀਅਰ ਵੀ ਮੌਜੂਦ ਸਨ।

ਵਿਧਾਇਕ ਗਰੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇ ਸੁਪਨੇ ਵਜੋਂ ਬਰਾਬਰੀ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਇੱਕ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਇੱਕ ਡਾ. ਅੰਬੇਡਕਰ ਜੀ ਦੀ ਮਿਹਨਤ, ਲਗਨ ਅਤੇ ਦੂਰਦ੍ਰਿਸ਼ਟੀ ਦਾ ਨਤੀਜਾ ਹੈ ਅਤੇ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ ਕਮਜ਼ੋਰ ਵਰਗਾਂ ਦੇ ਨੇਤਾ ਸਨ, ਬਲਕਿ ਉਹ ਪੂਰੀ ਮਨੁੱਖਤਾ ਦੇ ਹਿੱਤਕਾਰੀ ਸਨ।

ਉਨ੍ਹਾਂ ਅਪੀਲ ਕੀਤੀ ਕਿ ਲੋਕ ਜਾਤੀ, ਰੰਗ ਅਤੇ ਜਾਤੀ ਦੇ ਛੋਟੇ ਨਜ਼ਰੀਏ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰੀ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਯਤਨ ਕਰਨ ਜੋਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 135 ਵਾਂ ਜਨਮ ਦਿਨ ਸ੍ਰੀ ਗੁਰੂ ਰਵਿਦਾਸ ਮੰਦਿਰ ਪੀਰ ਗੁਰਾਇਆ ਫਾਜਿਲਕਾ ਵਿਖੇ ਮਨਾਇਆ ਗਿਆ
ਫਾਜ਼ਿਲਕਾ 14 ਅਪ੍ਰੈਲ

ਭਾਰਤ ਦੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 135 ਵਾਂ ਜਨਮ ਦਿਨ ਸ੍ਰੀ ਗੁਰੂ ਰਵਿਦਾਸ ਮੰਦਿਰ ਪੀਰ ਗੁਰਾਇਆ ਫਾਜਿਲਕਾ ਵਿਖੇ ਪ੍ਰਧਾਨ ਸ੍ਰੀ. ਨੋਰੰਗ ਲਾਲ ਅਤੇ  ਭੀਮ ਸੈਨ ਸੋਲੀਆਂ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਇਸ ਮੋਕੇ ਤੇ ਬਾਬਾ ਸਾਹਿਬ ਜੀ ਦੀ ਮੂਰਤੀ ਪਸੁਪ ਮਾਲਾ ਅਰਪਿਤ ਕੀਤੀ ਗਈ ਤੇ ਫੁੱਲਾਂ ਦੀ ਬਰਸਾਤ ਕੀਤੀ ਗਈ ਤੇ ਆਈਆਂ ਸੰਗਤਾਂ ਵਿਚ ਲਡੂਆਂ ਦਾ ਪ੍ਰਸਾਦ ਵਰਤਾਇਆ ਗਿਆ | ਇਸ ਮੌਕੇ ਦੋ ਮਿੰਟ ਦਾ ਮੌਨ ਧਾਰਿਆ ਗਿਆ ਅਤੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਡਾ. ਗੁਰਚਰਨ ਸਿੰਘ, ਸ. ਚਰਨ ਸਿੰਘ ਏ ਐੰਸ ਆਈ ਅਤੇ ਓਮ ਪ੍ਰਕਾਰ ਨੇ ਬਾਬਾ ਸਾਹਿਬ ਦੀਾਂ ਸਮਾਜ ਪ੍ਰਤੀ ਨਾਰੀ ਸ਼ਕਤੀ ਪ੍ਰਤੀ ਅਤੇ ਭਾਰਤ ਦੇ ਹਰ ਨਾਗਿਰਿਕ ਨੂੰ ਬਰਾਬਰ ਦਾ ਅਧਿਕਾਰਾਂ ਬਾਰੇ ਜਾਣੂੰ ਕਰਵਾਇਆ ਗਿਆ।

ਡਾ. ਬੀ.ਆਰ. ਅੰਬੇਡਕਰ ਵੱਲੋਂ ਲਿਆ ਸੁਪਨਾ ਸਾਕਾਰ ਕਰਨ ਲਈ ਰਲਕੇ ਹੰਭਲਾ ਮਾਰਨ ਦੀ ਲੋੜ : ਚੇਅਰਮੈਨ ਦਲਵੀਰ ਸਿੰਘ ਢਿੱਲੋਂ
ਧੂਰੀ, 14 ਅਪ੍ਰੈਲ:

ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿਖੇ ਕਰਵਾਏ ਸਮਾਗਮ ਦੌਰਾਨ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ ਵੀ ਮੌਜੂਦ ਸਨ।

ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਜੋ ਸੁਪਨਾ ਲਿਆ ਸੀ, ਉਸਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਰਲਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਸਾਡੇ ਰੋਲ ਮਾਡਲ ਹਨ, ਉਨ੍ਹਾਂ ਦੀ ਸੋਚ ‘ਤੇ ਪਹਿਰਾ ਦੇਕੇ ਅਤੇ ਦਿੱਤੇ ਸਿਧਾਂਤ, ਪੜੋ, ਜੁੜੋ ਤੇ ਸੰਘਰਸ਼ ਕਰੋ ‘ਤੇ ਚਲਦਿਆਂ ਹੀ ਸਮਾਜ ਨੂੰ ਤਰੱਕੀ ਦੀ ਰਾਹ ‘ਤੇ ਲਿਜਾਇਆ ਜਾ ਸਕਦਾ ਹੈ।

ਇਸ ਮੌਕੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਡਾ. ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਦਫ਼ਤਰਾਂ ਵਿੱਚ ਇਨ੍ਹਾਂ ਦੀਆਂ ਤਸਵੀਰਾਂ ਲਗਾਉਣ ਦਾ ਉਦੇਸ਼ ਉਨ੍ਹਾਂ ਦੇ ਯੋਗਦਾਨ ਨੂੰ ਸਦਾ ਯਾਦ ਰੱਖਣਾ ਅਤੇ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨਾ ਹੈ।

ਇਸ ਮੌਕੇ ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਬੀਰ ਭਾਨ, ਡਾਇਰੈਕਟਰ ਸਮਾਲ ਸਕੇਲ ਇੰਡਸਟਰੀ ਅਨਿਲ ਮਿੱਤਲ, ਡਾਇਰੈਕਟਰ ਜਸਪਾਲ ਸਿੰਘ ਭੁੱਲਰ, ਐਡਵੋਕੇਟ ਹੈਪੀ ਗਰਗ, ਇੰਚਾਰਜ ਮਹਿਲਾ ਵਿੰਗ ਨਵਜੋਤ ਕੌਰ, ਰਮਨਦੀਪ ਕੌਰ, ਹਰਵਿੰਦਰ ਕੌਰ, ਗੁਰਪ੍ਰੀਤ ਕੌਰ ਅਤੇ ਜਸਵਿੰਦਰ ਕੌਰ ਸਮੇਤ ਵੱਡੀ ਗਿਣਤੀ ਲੋਕ ਮੌਜੂਦ ਸਨ।

ਮੁੱਖ ਮੰਤਰੀ ਨੇ ਪੰਚਕੂਲਾ ਵਿੱਚ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਨੂੰ ਸਮਰਪਿਤ ਸਮਤਾ ਮੈਰਾਥਨ ਨੂੰ ਵਿਖਾਈ ਹਰੀ ਝੰਡੀ
ਚੰਡੀਗੜ੍ਹ, 14 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਯਵਨਿਕਾ ਪਾਰਕ ਸੈਕਟਰ-5 ਤੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਨੂੰ ਸਮਰਪਿਤ ਸਮਤਾ ਮੈਰਾਥਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਦੌੜ ਸਮਾਜਿਕ ਨਿਆਂ, ਸਮਾਨਤਾ ਅਤੇ ਅਧਿਕਾਰਾਂ ਪ੍ਰਤੀ ਸਾਡੀ ਅਟੂਟ ਪ੍ਰਤੀਬੱਧਤਾ ਦਾ ਪ੍ਰਤੀਕ ਹੈ।

ਇਸ ਤੋਂ ਪਹਿਲਾਂ ਮੈਰਾਥਨ ਸਥਾਨ ‘ਤੇ ਪਹੁੰਚਣ ‘ਤੇ ਨੌਜੁਆਨਾਂ ਅਤੇ ਬੱਚਿਆਂ ਨੇ ਮੁੱਖ ਮੰਤਰੀ ਦਾ ਜੋਰਦਾਰ ਸੁਆਗਤ ਕੀਤਾ। ਮੁੱਖ ਮੰਤਰੀ ਨੇ ਵੀ ਸਨੇਹ ਨਾਲ ਲੋਕਾਂ ਦਾ ਅਭਿਵਾਦਨ ਸਵੀਕਾਰ ਕੀਤਾ। ਉਨ੍ਹਾਂ ਨੇ ਸਿਰਫ ਮੈਰਾਥਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ, ਸਗੋਂ ਪ੍ਰਤੀਭਾਗਿਆਂ ‘ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਮਨੋਬਲ ਵੀ ਵਧਾਇਆ।

ਪ੍ਰਤੀਭਾਗਿਆਂ ਨੇ ਭਾਰਤ ਮਾਤਾ ਦੀ ਜੈ ਅਤੇ ਵੰਦੇ ਮਾਤਰਮ ਦੇ ਨਾਰਿਆਂ ਨਾਲ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੇ ਹੋਏ ਤਾਊ ਦੇਵੀਲਾਲ ਖੇਡ ਸਟੇਡੀਅਮ, ਸੈਕਟਰ-3 ਤੱਕ ਮੈਰਾਥਨ ਵਿੱਚ ਉਤਸਾਹ ਨਾਲ ਹਿੱਸਾ ਲਿਆ।

ਬਾਬਾ ਸਾਹਿਬ ਦੀ 135ਵੀਂ ਜੈਯੰਤੀ ਦੀ ਬਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਸੰਘਰਸ਼, ਤਿਆਗ ਅਤੇ ਸੰਕਲਪ ਦੀ ਇੱਕ ਅਨੋਖੀ ਕਹਾਣੀ ਹੈ। ਉਨ੍ਹਾਂ ਨੇ ਆਪਣੇ ਪੂਰੇ ਜੀਵਨ ਨੂੰ ਸਮਾਜ ਦੇ ਉਸ ਵਰਗ ਦੇ ਉਤਥਾਨ ਲਈ ਸਮਰਪਿਤ ਕੀਤਾ ਜੋ ਸਦਿਆਂ ਤੋਂ ਵਾਂਝੇ ਅਤੇ ਸ਼ੋਸ਼ਿਤ ਰਿਹਾ। ਉਨ੍ਹਾਂ ਨੇ ਸਾਨੂੰ ਸਿਰਫ  ਸੰਵਿਧਾਨ ਹੀ ਨਹੀਂ ਦਿੱਤਾ ਸਗੋਂ ਇੱਕ ਅਜਿਹੀ ਵਿਚਾਰਧਾਰਾ ਦੀ ਜੋ ਸਮਾਨਤਾ, ਨਿਆਂ ਅਤੇ ਭਾਈਚਾਰੇ ਦੇ ਸਿਧਾਂਤ ‘ਤੇ ਅਧਾਰਿਤ ਹਨ। ਅੱਜ ਦੀ ਇਹ ਸਮਤਾ ਮੈਰਾਥਨ ਉਸੇ ਵਿਚਾਰਧਾਰਾ ਨੂੰ ਜਨ ਜਨ ਤੱਕ ਪਹੁੰਚਾਉਣ ਦਾ ਇੱਕ ਸਸ਼ਕਤ ਮੀਡੀਅਮ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਮੈਰਾਥਨ ਸਾਨੂੰ ਇ ਸੰਦੇਸ਼ ਦਿੰਦੀ ਹੈ ਕਿ ਸਮਾਜ ਵਿੱਚ ਕਿਸੇ ਵੀ ਤਰ੍ਹਾਂ ਦਾ ਭੇਦਭਾਵ, ਅਸਮਾਨਤਾ ਜਾਂ ਅਨਿਆਂ ਮੰਜ਼ੂਰ ਨਹੀਂ ਹੈ। ਸਾਨੂੰ ਮਿਲ ਕੇ ਅਜਿਹੇ ਭਾਰਤ ਦਾ ਨਿਰਮਾਣ ਕਰਨਾ ਹੈ ਜਿੱਥੇ ਹਰ ਵਿਅਕਤੀ ਨੂੰ ਸਮਾਨ ਮੌਕੇ ਮਿਲੇ, ਹਰ ਨਾਗਰਿਕ ਨੂੰ ਸਨਮਾਨ ਮਿਲੇ ਅਤੇ ਕੋਈ ਵੀ ਵਿਅਕਤੀ ਆਪਣੇ ਅਧਿਕਾਰਾਂ ਤੋਂ ਵਾਂਝੇ ਨਾ ਰਹੇ। ਇਹੀ ਬਾਬਾ ਸਾਹਿਬ ਦਾ ਸੁਪਨਾ ਸੀ ਅਤੇ ਇਹ ਹੀ ਸਾਡੇ ਸੰਵਿਧਾਨ ਦੀ ਆਤਮਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਬਾਬਾ ਸਾਹਿਬ ਦੇ ਆਦਰਸ਼ਾਂ ਨੂੰ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ। ਅਸੀ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਯੋਜਨਾਵਾਂ ਚਲਾਈ, ਜਿਨ੍ਹਾਂ ਦਾ ਉਦੇਸ਼ ਅੰਤਮ ਪੰਕਤੀ ਵਿੱਚ ਖੜੇ ਵਿਅਕਤੀ ਤੱਕ ਵਿਕਾਸ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਭਾਵੇਂ ਸਿੱਖਿਆ ਦੇ ਖੇਤਰ ਵਿੱਚ ਸਕੋਲਰਸ਼ਿਪ ਯੋਜਨਾਵਾਂ ਹੋਣ, ਰੁਜਗਾਰ ਦੇ ਮੌਕੇ ਹੋਣ ਜਾਂ ਸਮਾਜਿਕ ਸੁਰੱਖਿਆ ਦੀ ਯੋਜਨਾਵਾਂ- ਹਰਿਆਣਾ ਸਰਕਾਰ ਹਰ ਪੱਧਰ ‘ਤੇ ਸਮਾਨਤਾ ਅਤੇ ਨਿਆਂ ਯਕੀਨੀ ਕਰਨ ਲਈ ਕੰਮ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਮੌਜ਼ੂਦਾ ਸਰਕਾਰ ਦਾ ਸਪਸ਼ਟ ਮਨੰਣਾ ਹੈ ਕਿ ਜਦੋਂ ਤੱਕ ਸਮਾਜ ਦਾ ਹਰ ਵਰਗ ਸਸ਼ਕਤ ਨਹੀਂ ਹੋਵੇਗਾ ਤਦ ਤੱਕ ਸੂਬਾ ਅਤੇ ਦੇਸ਼ ਦਾ ਸਮਗਰ ਵਿਕਾਸ ਸੰਭਵ ਨਹੀਂ ਹੈ। ਇਸ ਲਈ ਅਸੀ ਲਗਾਤਾਰ ਅਜਿਹੀ ਨੀਤੀਆਂ ਬਣਾ ਰਹੇ ਹਾਂ ਜੋ ਸਮਾਜ ਦੇ ਕਮਜੋਰ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦਾ ਕੰਮ ਕਰੇ।

ਮੁੱਖ ਮੰਤਰੀ ਨੇ ਨੌਜੁਆਨਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਤੁਸੀ ਦੇਸ਼ ਦਾ ਭਵਿੱਖ ਹੋ ਅਤੇ ਤੁਹਾਡੇ ਸਾਰਿਆਂ ਦੇ ਮੋਡਿਆਂ ‘ਤੇ ਇੱਕ ਸਸ਼ਕਤ ਅਤੇ ਸਮਨਤਾਮੂਲਕ ਸਮਾਜ ਦੇ ਨਿਰਮਾਣ ਦੀ ਜਿੰਮੇਦਾਰੀ ਹੈ।  ਬਾਬਾ ਸਾਹਿਬ ਨੇ ਸਿੱਖਿਆ ਨੂੰ ਸਭ ਤੋਂ  ਵੱਡਾ ਹਥਿਆਰ ਦੱਸਿਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਸਿੱਖਿਅਤ ਬਣੋ, ਸੰਗਠਿਤ ਰਹੋ ਅਤੇ ਸੰਘਰਸ਼ ਕਰੋ। ਅਸੀ ਉਨ੍ਹਾਂ ਦੇ ਇਨ੍ਹਾਂ ਸ਼ਬਦਾਂ ਨੂੰ ਆਪਣੇ ਜੀਵਨ ਵਿੱਚ ਉਤਾਰਨਾ ਹੋਵੇਗਾ।  ਸਿੱਖਿਆ, ਜਾਗਰੂਕਤਾ ਅਤੇ ਏਕਤਾ ਰਾਹੀਂ ਹੀ ਅਸੀ ਸਮਾਜ ਵਿੱਚ ਸਰਗਰਮ ਬਦਲਾਵ ਲਿਆ ਸਕਦੇ ਹਾਂ।

ਮੁੱਖ ਮੰਤਰੀ ਨੇ ਬਾਬਾ ਸਾਹਿਬ ਨੂੰ ਨਮਨ ਕਰਦੇ ਹੋਏ ਲੋਕਾਂ ਨੂੰ ਉਨ੍ਹਾਂ ਦੇ ਵਿਖਾਏ ਰਸਤੇ ‘ਤੇ ਚਲਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਅਸੀ ਸਾਰੇ ਮਿਲ ਕੇ ਇੱਕ ਅਜਿਹੇ ਭਾਰਤ ਦਾ ਨਿਰਮਾਣ ਕਰੀਏ ਜੋ ਸਮਤਾ, ਨਿਆਂ ਅਤੇ ਭਾਈਚਾਰੇ ਦੇ ਮੁੱਲਾਂ ‘ਤੇ ਅਧਾਰਿਤ ਹੋਵੇ।

ਇਸ ਮੌਕੇ ‘ਤੇ ਸਮਾਜਿਕ ਨਿਆਂ ਅਤੇ  ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ, ਬੀਜੇਪੀ ਸੂਬਾ ਪ੍ਰਦਾਨ ਸ੍ਰੀ ਮੋਹਨ ਲਾਲ ਬਡੌਲੀ, ਰਾਜ ਸਭਾ ਸਾਂਸਦ ਸ੍ਰੀਮਤੀ ਰੇਖਾ ਸ਼ਰਮਾ, ਹਰਿਆਣਾ ਮਹਿਲਾ ਕਮੀਸ਼ਨ ਦੀ ਚੇਅਰਮੈਨ ਸ੍ਰੀਮਤੀ ਰੇਨੂ ਭਾਟਿਆ, ਵਿਧਾਨਸਭਾ ਦੇ ਸਾਬਕਾ ਸਪੀਕਰ ਸ੍ਰੀ ਗਿਆਨਚੰਦ ਗੁਪਤਾ, ਡਿਪਟੀ ਕਮੀਸ਼ਨਰ ਸ੍ਰੀ ਸਤਪਾਲ ਸ਼ਰਮਾ,ਸੂਚਨਾ ਜਨਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਨਿਦੇਸ਼ਕ ਸ੍ਰੀਮਤੀ ਵਰਸ਼ਾ ਖਾਂਗਵਾਲ, ਵਧੀਕ ਨਿਦੇਸ਼ਕ ਸ੍ਰੀ ਮਨੀਸ਼ ਲੌਹਾਨ ਸਮੇਤ ਹੋਰ ਸੀਨੀਅਰ ਅਧਿਕਾਰੀ ਅਤੇ ਮਾਣਯੋਗ ਵਿਅਕਤੀ ਮੌਜ਼ੂਦ ਸਨ।

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਭਟਕੀ ਹੋਈ ਮਨੁੱਖਤਾ ਨੂੰ ਜੀਵਨ ਦਾ ਸੱਚਾ ਰਸਤਾ ਦਿਖਾਇਆ- ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 14 ਅਪ੍ਰੈਲ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਆਪਣੇ ਸਮੇਂ ਵਿੱਚ ਭਟਕੀ ਹੋਈ ਮਨੁੱਖਤਾ ਨੂੰ ਜੀਵਨ ਦਾ ਸੱਚਾ ਰਸਤਾ ਦਿਖਾਇਆ ਸੀ, ਅਜਿਹੇ ਵਿੱਚ ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਸਹੇਜਣ ਦੀ ਜ਼ਿੰਮੇਵਾਰੀ ਸਾਡੇ ਸਾਰਿਆਂ ਦੀ ਹੈ। ਮੁੱਖ ਮੰਤਰੀ ਅੱਜ ਪੰਚਕੂਲਾ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ 135ਵੀਂ ਜਯੰਤੀ ਦੇ ਮੌਕੇ ‘ਤੇ ਆਯੋਜਿਤ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ।

ਸ੍ਰੀ ਨਾਇਬ ਸਿੰਘ ਸੈਣੀ ਨੇ ਡਾ. ਭੀਮ ਰਾਓ ਅੰਬੇਡਕਰ ਦੀ ਜਨਮ ਵਰ੍ਹੇਗੰਢ ਦੀ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਸ ਸਾਲ ਬਾਬਾ ਸਾਹਿਬ ਦੀ ਜਯੰਤੀ ਨੂੰ 13 ਅਪ੍ਰੈਲ ਤੋਂ 20 ਅਪ੍ਰੈਲ ਤੱਕ ‘ਸਮਾਜਿਕ ਨਿਆਂ ਹਫ਼ਤੇ‘ ਵਜੋਂ ਮਨਾ ਰਹੇ ਹਾਂ। ਇਸ ਮੁਹਿੰਮ ਦਾ ਮੁੱਖ ਉਦੇਸ਼ ਬਾਬਾ ਸਾਹਿਬ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਹਫ਼ਤੇ ਦੀ ਸ਼ੁਰੂਆਤ ਸਵੱਛਤਾ ਅਭਿਆਨ ਨਾਲ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਦਾ ਸੁਪਨਾ ਅਜਿਹਾ ਸਮਾਜ ਸੀ, ਜਿੱਥੇ ਕਿਸੇ ਵਿਅਕਤੀ ਦੀ ਪਛਾਣ ਉਸਦੀ ਜਾਤ ਨਾਲ ਨਹੀਂ, ਸਗੋਂ ਉਸਦੀ ਯੋਗਤਾ ਅਤੇ ਉਸਦੇ ਕਰਮਾਂ ਨਾਲ ਹੋਵੇ। ਅਸੀਂ ਉਸੇ ਦਿਸ਼ਾ ਵਿੱਚ ਅੱਗੇ ਵਧ ਰਹੇ ਹਾਂ। ਇਸ ਸਮਾਜਿਕ ਨਿਆਂ ਹਫ਼ਤੇ ਰਾਹੀਂ ਅਸੀਂ ਉਨ੍ਹਾਂ ਦੇ ਵਿਚਾਰਾਂ ਨੂੰ ਜਨ-ਜਨ ਤੱਕ ਪਹੁੰਚਾਉਣ, ਸਮਾਜ ਦੇ ਆਖਰੀ ਵਿਅਕਤੀ ਤੱਕ ਨਿਆਂ ਯਕੀਨੀ ਬਣਾਉਣ ਅਤੇ ਸਮਾਨਤਾ ਦੇ ਉਨ੍ਹਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹਾਂ।

ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਮਹਾਨ ਸਮਾਜ ਸੁਧਾਰਕ ਸਨ। ਉਨ੍ਹਾਂ ਨੇ ਜਾਤ-ਪਾਤ, ਛੂਤ-ਛਾਤ, ਅਸਮਾਨਤਾ, ਅਨਿਆਂ ਅਤੇ ਸ਼ੋਸ਼ਣ ਵਿਰੁੱਧ ਸੰਘਰਸ਼ ਕੀਤਾ। ਉਹ ਦੱਬੇ-ਪਿਛੜੇ ਲੋਕਾਂ ਦੀ ਆਵਾਜ਼ ਸਨ। ਇੱਕ ਗਰੀਬ ਪਰਿਵਾਰ ਵਿੱਚ ਜਨਮੇ ਬਾਬਾ ਸਾਹਿਬ ਨੇ ਇਹ ਸਾਬਤ ਕਰ ਦਿੱਤਾ ਕਿ ਦ੍ਰਿੜ ਇਰਾਦੇ, ਮਿਹਨਤ ਅਤੇ ਹਿੰਮਤ ਨਾਲ ਮਨੁੱਖ ਔਖੇ ਤੋਂ ਔਖੇ ਟੀਚੇ ਨੂੰ ਵੀ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਦਾ ਜੀਵਨ ਸੰਘਰਸ਼ਾਂ ਨਾਲ ਭਰਿਆ ਹੋਇਆ ਸੀ, ਪਰ ਉਨ੍ਹਾਂ ਨੇ ਉੱਚ ਮਨੋਬਲ ਨਾਲ ਜੀਵਨ ਦੀ ਹਰ ਰੁਕਾਵਟ ਨੂੰ ਪਾਰ ਕੀਤਾ। ਉਹ ਇੱਕ ਉੱਘੇ ਲੇਖਕ, ਯਸ਼ਸਵੀ ਬੁਲਾਰੇ, ਮਹਾਨ ਕਾਨੂੰਨਦਾਨ ਅਤੇ ਅਰਥ ਸ਼ਾਸਤਰੀ ਸਨ। ਉਹ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਕਿਹਾ ਕਿ ਦੇਸ਼ ਪ੍ਰਤੀ ਉਨ੍ਹਾਂ ਦੀਆਂ ਮਹਾਨ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ‘ਭਾਰਤ ਰਤਨ‘ ਦੇ ਸਰਵਉੱਚ ਸਨਮਾਨ ਨਾਲ ਨਿਵਾਜਿਆ ਗਿਆ। ਉਨ੍ਹਾਂ ਦਾ ਸਾਧਨਾਪੂਰਨ ਜੀਵਨ ਸਾਡੇ ਸਾਰਿਆਂ ਲਈ ਆਦਰਸ਼ ਹੈ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਡਾ. ਅੰਬੇਡਕਰ ਸਮਾਜ ਦੇ ਪਿਛੜੇਪਣ ਅਤੇ ਅਸਮਾਨਤਾ ਨੂੰ ਦੂਰ ਕਰਨ ਦਾ ਸਭ ਤੋਂ ਕਾਰਗਰ ਉਪਾਅ ਸਿੱਖਿਆ ਨੂੰ ਮੰਨਦੇ ਸਨ। ਜਦੋਂ ਉਨ੍ਹਾਂ ਨੇ ‘ਪੜ੍ਹੋ, ਇੱਕ ਹੋ ਜਾਓ ਅਤੇ ਸੰਘਰਸ਼ ਕਰੋ‘ ਦਾ ਨਾਅਰਾ ਦਿੱਤਾ ਸੀ, ਤਾਂ ਉਹ ਜਾਣਦੇ ਸਨ ਕਿ ਸਿੱਖਿਆ ਹੀ ਸ਼ੋਸ਼ਿਤਾਂ ਨੂੰ ਸ਼ੋਸ਼ਣ ਤੋਂ ਬਚਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੂੰ ਇਹ ਗੱਲ ਜਨ-ਜਨ ਤੱਕ ਪਹੁੰਚਾਉਣ ਲਈ ਲੰਬੇ ਸਮੇਂ ਤੱਕ ਯਤਨ ਕਰਨੇ ਪਏ ਕਿ ਆਤਮ-ਸਨਮਾਨ, ਬਰਾਬਰ ਅਧਿਕਾਰ ਅਤੇ ਸਮਾਜਿਕ ਨਿਆਂ ਸਿਰਫ ਮੰਗਣ ਨਾਲ ਨਹੀਂ ਮਿਲਦੇ, ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਪਹਿਲਾਂ ਆਪਣੇ ਆਪ ਨੂੰ ਇਸ ਦੇ ਯੋਗ ਬਣਾਉਣਾ ਪੈਂਦਾ ਹੈ ਅਤੇ ਇਸ ਲਈ ਸਿੱਖਿਅਤ ਹੋਣਾ ਪਹਿਲੀ ਸ਼ਰਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਸਿਰਫ ਵਾਂਝੇ ਵਰਗਾਂ ਦੇ ਹੀ ਨਹੀਂ, ਸਗੋਂ ਔਰਤਾਂ ਦੀ ਸਥਿਤੀ ਵਿੱਚ ਸੁਧਾਰ ਲਿਆਉਣ ਦੇ ਵੀ ਪੱਖਧਰ ਸਨ। ਉਹ ਇਸਤਰੀ ਸਿੱਖਿਆ ਦੇ ਕੱਟੜ ਸਮਰਥਕ ਸਨ। ਉਨ੍ਹਾਂ ਦਾ ਵਿਚਾਰ ਸੀ ਕਿ ਸਿੱਖਿਆ ਹੀ ਉਨ੍ਹਾਂ ਨੂੰ ਆਤਮ-ਨਿਰਭਰ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਪਵਿੱਤਰ ਅਵਸਰ ਬਾਬਾ ਸਾਹਿਬ ਦੇ ਜੀਵਨ ਦਰਸ਼ਨ ਨੂੰ ਯਾਦ ਕਰਨ ਅਤੇ ਉਨ੍ਹਾਂ ਦੇ ਦਿਖਾਏ ਰਸਤੇ ‘ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਇਸ ਦੇ ਨਾਲ ਹੀ, ਇਹ ਇੱਕ ਸੱਚ ਨੂੰ ਸਾਹਮਣੇ ਲਿਆਉਣ ਦਾ ਦਿਨ ਵੀ ਹੈ। ਬਾਬਾ ਸਾਹਿਬ ਵਰਗੇ ਮਹਾਨਾਇਕ, ਜਿਨ੍ਹਾਂ ਨੇ ਭਾਰਤ ਦਾ ਸੰਵਿਧਾਨ ਬਣਾਇਆ, ਉਨ੍ਹਾਂ ਨੂੰ ਉਸੇ ਦੌਰ ਦੀ ਸੱਤਾਧਾਰੀ ਕਾਂਗਰਸ ਪਾਰਟੀ ਨੇ ਵਾਰ-ਵਾਰ ਸਿਆਸੀ ਅਣਦੇਖੀ ਅਤੇ ਅਪਮਾਨ ਦਾ ਸ਼ਿਕਾਰ ਬਣਾਇਆ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਲ 1946 ਵਿੱਚ ਜਦੋਂ ਸੰਵਿਧਾਨ ਸਭਾ ਦਾ ਗਠਨ ਹੋ ਰਿਹਾ ਸੀ, ਉਦੋਂ ਕਾਂਗਰਸ ਨੇ ਉਨ੍ਹਾਂ ਨੂੰ ਉੱਥੇ ਪਹੁੰਚਣ ਤੋਂ ਰੋਕਣ ਦੀ ਹਰ ਸੰਭਵ ਕੋਸ਼ਿਸ਼ ਕੀਤੀ। ਪਰ, ਬਾਬਾ ਸਾਹਿਬ ਆਪਣੀ ਪ੍ਰਤਿਭਾ ਅਤੇ ਸੰਘਰਸ਼ ਦੇ ਬਲ ‘ਤੇ ਉੱਥੇ ਪਹੁੰਚੇ। ਫਿਰ ਵੀ, ਉਨ੍ਹਾਂ ਨੂੰ ਕਦੇ ਵੀ ਕਾਂਗਰਸ ਨੇ ਦਿਲੋਂ ਸਵੀਕਾਰ ਨਹੀਂ ਕੀਤਾ। ਖੁਦ ਬਾਬਾ ਸਾਹਿਬ ਨੇ ਕਿਹਾ ਸੀ ਕਿ ਉਹ ਕਾਂਗਰਸ ਦੇ ਵਿਰੋਧੀ ਖੇਮੇ ਤੋਂ ਆਉਂਦੇ ਹਨ ਅਤੇ ਕਾਂਗਰਸੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਕਦੇ ਆਪਣਾ ਨਹੀਂ ਮੰਨਿਆ।

ਉਨ੍ਹਾਂ ਦੋਸ਼ ਲਾਇਆ ਕਿ ਇਹ ਵਿਡੰਬਨਾ ਹੀ ਸੀ ਕਿ ਦੇਸ਼ ਦੇ ਕਾਨੂੰਨ ਮੰਤਰੀ ਹੁੰਦਿਆਂ ਵੀ ਉਨ੍ਹਾਂ ਨੂੰ ਮਹੱਤਵਪੂਰਨ ਫੈਸਲਿਆਂ ਅਤੇ ਕਮੇਟੀਆਂ ਤੋਂ ਦੂਰ ਰੱਖਿਆ ਗਿਆ। ਵਿਦੇਸ਼ ਨੀਤੀ, ਰੱਖਿਆ ਅਤੇ ਰਾਸ਼ਟਰੀ ਮਹੱਤਵ ਦੇ ਮੁੱਦਿਆਂ ‘ਤੇ ਉਨ੍ਹਾਂ ਦੀ ਭੂਮਿਕਾ ਸੀਮਤ ਕਰ ਦਿੱਤੀ ਗਈ। ਅਨੁਸੂਚਿਤ ਜਾਤੀਆਂ ਅਤੇ ਪਿਛੜੀਆਂ ਸ਼੍ਰੇਣੀਆਂ ਦੇ ਅਧਿਕਾਰਾਂ ਲਈ ਕਮਿਸ਼ਨ ਬਣਾਉਣ ਦੀ ਉਨ੍ਹਾਂ ਦੀ ਮੰਗ ਨੂੰ ਵੀ ਕਾਂਗਰਸ ਸਰਕਾਰ ਨੇ ਗੰਭੀਰਤਾ ਨਾਲ ਨਹੀਂ ਲਿਆ। ਸਭ ਤੋਂ ਵੱਡਾ ਅਨਿਆਂ ਉਦੋਂ ਹੋਇਆ, ਜਦੋਂ ਉਨ੍ਹਾਂ ਦੇ ਜੀਵਨ ਦੇ ਸਭ ਤੋਂ ਕ੍ਰਾਂਤੀਕਾਰੀ ਸਮਾਜਿਕ ਸੁਧਾਰ, ‘ਹਿੰਦੂ ਕੋਡ ਬਿੱਲ‘ ਨੂੰ ਕਾਂਗਰਸ ਨੇ ਜਾਣਬੁੱਝ ਕੇ ਲਟਕਾਇਆ, ਕਮਜ਼ੋਰ ਕੀਤਾ ਅਤੇ ਅੰਤ ਵਿੱਚ ਠੰਡੇ ਬਸਤੇ ਵਿੱਚ ਪਾ ਦਿੱਤਾ। ਵਾਰ-ਵਾਰ ਭਰੋਸਾ ਦੇ ਕੇ ਵੀ ਇਸ ਨੂੰ ਲਾਗੂ ਨਾ ਕਰਨਾ, ਬਾਬਾ ਸਾਹਿਬ ਨਾਲ ਸਭ ਤੋਂ ਵੱਡਾ ਵਿਸ਼ਵਾਸਘਾਤ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸਾਲ 1951 ਵਿੱਚ ਬਾਬਾ ਸਾਹਿਬ ਨੂੰ ਮੰਤਰੀ ਮੰਡਲ ਛੱਡਣ ਲਈ ਮਜਬੂਰ ਹੋਣਾ ਪਿਆ। ਉਸ ਸਮੇਂ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦਾ ਅਸਤੀਫਾ ਕਿਸੇ ਅਹੁਦੇ ਦੀ ਲਾਲਸਾ ਦਾ ਨਹੀਂ, ਸਗੋਂ ਸਿਧਾਂਤਾਂ ਨਾਲ ਸਮਝੌਤਾ ਨਾ ਕਰਨ ਦਾ ਨਤੀਜਾ ਹੈ। ਇਹ ਕਾਂਗਰਸ ਦੀ ਉਸ ਸੋਚ ਦੀ ਹਾਰ ਸੀ, ਜੋ ਸਮਾਜਿਕ ਨਿਆਂ ਦੇ ਨਾਂ ‘ਤੇ ਰਾਜਨੀਤੀ ਕਰਦੀ ਰਹੀ। ਉਨ੍ਹਾਂ ਕਾਂਗਰਸੀ ਆਗੂਆਂ ‘ਤੇ ਦੋਸ਼ ਲਾਇਆ ਕਿ ਅੱਜ ਵੀ ਉਨ੍ਹਾਂ ਦਾ ਅਪਮਾਨ ਕਰਨ ਵਾਲੇ ਲੋਕ ਉਨ੍ਹਾਂ ਦੀ ਲਿਖੀ ਸੰਵਿਧਾਨ ਦੀ ਕਿਤਾਬ ਨੂੰ ਛਾਤੀ ਨਾਲ ਲਾਈ ਘੁੰਮ ਰਹੇ ਹਨ ਅਤੇ ਕਹਿ ਰਹੇ ਹਨ ਕਿ ਸੰਵਿਧਾਨ ਖ਼ਤਰੇ ਵਿੱਚ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੇ ਦਿਖਾਏ ਰਸਤੇ ‘ਤੇ ਚੱਲਦੇ ਹੋਏ ਸਾਡੀ ਸਰਕਾਰ ਦਾ ਮੂਲ ਫਲਸਫਾ ‘ਅੰਤੋਦਿਆ‘ ਹੈ। ਇਸੇ ਭਾਵਨਾ ਨੂੰ ਦੇਸ਼ ਦੇ ਯਸ਼ਸਵੀ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਪ੍ਰਯਾਸ‘ ਦੇ ਮਹਾਮੰਤਰ ਵਿੱਚ ਪਰੋਇਆ ਹੈ। ਇਸੇ ਮੂਲ ਮੰਤਰ ‘ਤੇ ਚੱਲਦੇ ਹੋਏ ਅਸੀਂ ਸਮਾਜ ਦੇ ਹਰ ਵਰਗ ਦੇ ਉਥਾਨ ਲਈ ਅਨੇਕਾਂ ਯੋਜਨਾਵਾਂ ਅਤੇ ਨੀਤੀਆਂ ਲਾਗੂ ਕੀਤੀਆਂ ਹਨ। ਰਾਜ ਸਰਕਾਰ ਨੇ ਅਨੁਸੂਚਿਤ ਜਾਤੀਆਂ ਵਿੱਚ ਹੁਣ ਤੱਕ ਵਾਂਝੇ ਰਹਿ ਗਏ ਲੋਕਾਂ ਨੂੰ ਉਨ੍ਹਾਂ ਦਾ ਹੱਕ ਦਿੱਤਾ ਹੈ। ਉਨ੍ਹਾਂ ਨੇ ਅਨੁਸੂਚਿਤ ਜਾਤੀ ਵਰਗ ਲਈ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਕੌਸ਼ਿਕ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਨਮਨ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਸਾਨੂੰ ਸਾਰਿਆਂ ਨੂੰ ਸੰਵਿਧਾਨ ਵਿੱਚ ਬਰਾਬਰੀ ਦਾ ਅਧਿਕਾਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਪਾਰਟੀ ਬਾਬਾ ਸਾਹਿਬ ਦੀ ਜਯੰਤੀ ਨੂੰ 13 ਅਪ੍ਰੈਲ ਤੋਂ 20 ਅਪ੍ਰੈਲ ਤੱਕ “ਸਮਾਜਿਕ ਨਿਆਂ ਹਫ਼ਤੇ” ਵਜੋਂ ਮਨਾ ਰਹੀ ਹੈ। ਇਸ ਦੌਰਾਨ ਪਿੰਡ-ਪਿੰਡ ਜਾ ਕੇ ਡਾ. ਭੀਮ ਰਾਓ ਅੰਬੇਡਕਰ ਵੱਲੋਂ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਇਸ ਮੌਕੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ, ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਸਹਿਕਾਰਤਾ ਮੰਤਰੀ ਸ੍ਰੀ ਅਰਵਿੰਦ ਸ਼ਰਮਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ, ਸਮਾਜਿਕ ਨਿਆਂ, ਸ਼ਕਤੀਕਰਨ, ਅਨੁਸੂਚਿਤ ਅਤੇ ਪਿਛੜਾ ਵਰਗ ਭਲਾਈ ਅਤੇ ਅੰਤੋਦਿਆ ਮੰਤਰੀ ਸ੍ਰੀ ਕ੍ਰਿਸ਼ਨ ਬੇਦੀ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ, ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਤੋਂ ਇਲਾਵਾ ਕਈ ਵਿਧਾਇਕ ਅਤੇ ਭਾਜਪਾ ਦੇ ਸੀਨੀਅਰ ਅਹੁਦੇਦਾਰ ਮੌਜੂੰਦ ਸਨ।

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਸ਼੍ਰੀ ਮੁਕਤਸਰ ਸਾਹਿਬ, 14 ਅਪ੍ਰੈਲ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਦਾ ਜ਼ੋਰਦਾਰ ਸਮਰਥਨ ਕੀਤਾ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜਾਂ ਬੇਅਦਬੀ ਦੀ ਕੋਸ਼ਿਸ਼ ਲਈ ਉਮਰ ਕੈਦ ਅਤੇ 25 ਲੱਖ ਤੱਕ ਦੇ ਭਾਰੀ ਜੁਰਮਾਨੇ ਦੀ ਵਿਵਸਥਾ ਹੈ।

ਸ. ਖੁੱਡੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗਿਆਨ ਦੀ ਸਦੀਵੀਂ ਜੋਤ ਦੱਸਦਿਆਂ ਉਨ੍ਹਾਂ ਪ੍ਰਤੀ ਸਿੱਖ ਭਾਈਚਾਰੇ ਦੇ ਡੂੰਘੇ ਸਤਿਕਾਰ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਮਰਿਆਦਾ ਅਤੇ ਸਤਿਕਾਰ ਦੇ ਬਾਵਜੂਦ ਵਾਰ-ਵਾਰ ਬੇਅਦਬੀ ਦੀਆਂ ਘਟਨਾਵਾਂ ‘ਤੇ ਦੁੱਖ ਪ੍ਰਗਟ ਕੀਤਾ।

ਬੇਅਦਬੀ ਦੇ ਅਣਸੁਲਝੇ ਮਾਮਲਿਆਂ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ 1986 ਵੇਲੇ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਚੇਤੇ ਕੀਤਾ, ਜਦੋਂ ਅਖੌਤੀ ਪੰਥਕ ਸਰਕਾਰ ਸੱਤਾ ਵਿੱਚ ਸੀ। ਉਨ੍ਹਾਂ ਨੇ ਇਸ ਗੱਲ ‘ਤੇ ਡੂੰਘੀ ਨਾਰਾਜ਼ਗੀ ਜ਼ਾਹਰ ਕੀਤੀ ਕਿ ਇਸ ਸਬੰਧੀ ਜਸਟਿਸ ਗੁਰਨਾਮ ਸਿੰਘ ਰਿਪੋਰਟ ਨੂੰ ਅਣਡਿੱਠਾ ਕਰਕੇ ਪਤਾ ਨਹੀਂ ਕਿਹੜੇ ਖੱਲ-ਖੂੰਜੇ ਵਿੱਚ ਦਫ਼ਨਾ ਦਿੱਤਾ ਗਿਆ।

ਪਿਛਲੀਆਂ ਸਰਕਾਰਾਂ ਦੀ ਤਿੱਖੀ ਆਲੋਚਨਾ ਕਰਦਿਆਂ ਸ. ਖੁੱਡੀਆਂ ਨੇ ਦੋਸ਼ ਲਾਇਆ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸ਼ਾਮਲ ਜਾਂ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਬਾਅਦ ਵਿੱਚ ਅਖੌਤੀ ਪੰਥਕ ਸਰਕਾਰ ਵੱਲੋਂ ਵੱਡੇ ਅਹੁਦੇ ਦੇ ਕੇ ਨਿਵਾਜਿਆ ਗਿਆ। ਇਸ ਤੋਂ ਵੱਧ ਸ਼ਰਮਨਾਕ ਕੀ ਹੋ ਸਕਦਾ ਹੈ? 1986 ਦੀ ਘਟਨਾ ਲਈ ਜ਼ਿੰਮੇਵਾਰ ਇੱਕ ਆਈ.ਏ.ਐਸ. ਅਤੇ ਇੱਕ ਆਈ.ਪੀ.ਐਸ. ਅਧਿਕਾਰੀ ਨੂੰ ਵੱਡੇ ਅਹੁਦੇ ਦਿੱਤੇ ਗਏ। ਅਕਾਲੀ ਦਲ ਦੀ ਸਰਕਾਰ ਵੇਲੇ ਅਜਿਹੇ ਲੋਕਾਂ ਨੂੰ ਹਮੇਸ਼ਾ ਬਚਾ ਕੇ ਰੱਖਿਆ ਗਿਆ।

ਇਸ ਤੋਂ ਬਾਅਦ ਖੇਤੀਬਾੜੀ ਮੰਤਰੀ ਨੇ 2015 ਵਿੱਚ ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਚੋਰੀ ਕੀਤੇ ਗਏ ਅਤੇ ਬੇਅਦਬੀ ਕੀਤੀ ਗਈ। ਜਦੋਂ ਸੰਗਤ ਇਸ ਦੇ ਵਿਰੋਧ ਵਿੱਚ ਸੜਕਾਂ ‘ਤੇ ਉਤਰੀ ਤਾਂ ਤਤਕਾਲੀ ਉਪ ਮੁੱਖ ਮੰਤਰੀ ਨੇ ਸੜਕਾਂ ਨੂੰ ਖਾਲੀ ਕਰਵਾਈਆਂ ਅਤੇ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਈ ਗਈ। ਬਾਅਦ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਅਹੁਦੇ ਦੇ ਕੇ ਇਨਾਮ ਦਿੱਤਾ ਗਿਆ। ਬੇਅਦਬੀ ਦੀਆਂ ਇਹ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਗੁਰੂ ਨਾਨਕ ਨਾਮ ਲੇਵਾ ਸੰਗਤ  ਲਈ ਨਾ-ਬਰਦਾਸ਼ਤਯੋਗ ਹਨ। ਇਹਨਾਂ ਘਟਨਾਵਾਂ ਨੇ ਨਾ ਸਿਰਫ਼ ਸਿੱਖਾਂ ਸਗੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਆਸਥਾ ਰੱਖਣ ਵਾਲੇ ਵਿਸ਼ਵ ਭਰ ਵਿੱਚ ਵੱਸਦੇ  ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ।”

ਉਨ੍ਹਾਂ ਕਿਹਾ, “ਪਹਿਲਾਂ ਸਜ਼ਾ ਬਹੁਤ ਘੱਟ ਸੀ। ਦੋਸ਼ੀਆਂ ਨੂੰ ਆਸਾਨੀ ਨਾਲ ਜ਼ਮਾਨਤ ਮਿਲ ਜਾਂਦੀ ਸੀ। ਕਿਸੇ ਨੇ ਵੀ ਕਾਨੂੰਨ ਨੂੰ ਗੰਭੀਰਤਾ ਨਾਲ ਨਹੀਂ ਲਿਆ। ਹੁਣ ਇਸ ਮਾਮਲੇ ਵਿੱਚ ਉਮਰ ਕੈਦ ਅਤੇ 25 ਲੱਖ ਰੁਪਏ ਦੇ ਜੁਰਮਾਨੇ ਲਗਾਏ ਜਾਣਗੇ ਜਿਸ ਨਾਲ ਹੁਣ ਬੁਰੇ ਇਰਾਦੇ ਰੱਖਣ ਵਾਲੇ ਦੋ ਵਾਰ ਸੋਚਣਗੇ। ਇਸ ਕਾਨੂੰਨ ਦਾ ਡਰ ਸਾਡੇ ਗੁਰੂ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰੇਗਾ।”

ਆਨਲਾਈਨ ਅਤੇ ਸੋਸ਼ਲ ਮੀਡੀਆ ‘ਤੇ ਗੁਰਬਾਣੀ ਦੇ ਸ਼ਬਦਾਂ ਨੂੰ ਜਾਣਬੁੱਝ ਕੇ ਤੋੜ-ਮਰੋੜ ਕੇ ਪੇਸ਼ ਕਰਨ ਉੱਤੇ ਚਿੰਤਾ ਪ੍ਰਗਟ ਕਰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਜਦੋਂ ਵੀ ਗੁਰੂ ਸਾਹਿਬ ਦੇ ਕਿਸੇ ਸ਼ਬਦ ਨੂੰ ਤੋੜਿਆ-ਮਰੋੜਿਆ ਜਾਂਦਾ ਹੈ ਤਾਂ ਲੱਖਾਂ ਲੋਕਾਂ ਦੀ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਦੀ ਹੈ। ਅਜਿਹੇ ਕੰਮ ਭਾਈਚਾਰਕ ਸ਼ਾਂਤੀ ਅਤੇ ਸਦਭਾਵਨਾ ਨੂੰ ਵੀ ਭੰਗ ਕਰਦੇ ਹਨ। ਇਹ ਕਾਨੂੰਨ ਨਫ਼ਰਤ ਭਰੀਆਂ ਇਹਨਾਂ ਘਟਨਾਵਾਂ ‘ਤੇ ਰੋਕ ਲਗਾਏਗਾ।” ਉਨ੍ਹਾਂ ਨੇ ਪੂਰੇ ਸਦਨ ਨੂੰ ਇਸ ਕਾਨੂੰਨ ਨੂੰ ਸਰਬਸੰਮਤੀ ਨਾਲ ਪਾਸ ਕਰਨ ਦੀ ਅਪੀਲ ਕੀਤੀ ਕਿਉਂਕਿ ਸਾਂਝਾ ਵਿਸ਼ਵਾਸ, ਸ਼ਾਂਤੀ ਅਤੇ ਪੰਜਾਬ ਦੀ ਸਦਭਾਵਨਾ ਅਤੇ ਸ਼ਾਂਤੀ ਇਸ ‘ਤੇ ਨਿਰਭਰ ਕਰਦੀ ਹੈ। ਇਹ ਕਾਨੂੰਨ ਪੰਜਾਬ ਵਿੱਚ ਨਿਆਂ, ਸ਼ਾਂਤੀ ਅਤੇ ਇਨਸਾਫ਼ ਦਾ ਇੱਕ ਨਵਾਂ ਅਧਿਆਇ ਲਿਖੇਗਾ।

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਰੂਪਨਗਰ, 14 ਅਪ੍ਰੈਲ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੇ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੇ ਪੱਧਰ ਉੱਤੇ ਵਿੱਤੀ ਰਾਹਤ ਮਿਲ ਰਹੀ ਹੈ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ੍ਰੀ ਦਿਨੇਸ਼ ਚੱਢਾ, ਐੱਸ.ਐੱਸ.ਪੀ. ਸ. ਮਨਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਸਿਹਤ ਯੋਜਨਾ ਆਮ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ ਤਾਂ ਜੋ ਆਰਥਿਕ ਪੱਖੋਂ ਲੋੜਵੰਦ ਪਰਿਵਾਰ ਵੀ ਮੈਡੀਕਲ ਐਂਮਰਜੈਂਸੀ ਹਾਲਾਤਾਂ ਵਿੱਚ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਦਾ ਇਲਾਜ ਕਰਵਾਉਣ ਲਈ ਸਮਰੱਥ ਬਣ ਸਕਣ।

ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦਾ ਨਿਰੀਖਣ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਕਾਰਡ ਬਣਾਉਣ ਵਿੱਚ ਪੂਰੇ ਸੂਬੇ ਦੇ ਜ਼ਿਲ੍ਹਿਆਂ ਵਿੱਚ ਮੋਹਰੀ ਹੈ। ਪਰ ਅਜੇ ਵੀ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਲੋੜ ਹੈ ਤਾਂ ਜੋ ਲੋੜ ਪੈਣ ਉੱਤੇ ਆਮ ਨਾਗਰਿਕ ਆਪਣਾ ਇਲਾਜ ਕਰਵਾ ਸਕੇ।

ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਕਾਰਡ ਬਣਾਉਣ ਦੀ ਅਪੀਲ ਕੀਤੀ ਅਤੇ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਜਾਗਰੂਕ ਅਤੇ ਸਹਿਯੋਗ ਕਰਨ ਲਈ ਆਪਣਾ ਯੋਗਦਾਨ ਪਾਉਣ ਲਈ ਕਿਹਾ।

ਉਨ੍ਹਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਜਾਣਕਾਰੀ ਲੈਂਦਿਆਂ ਕਿਹਾ ਕਿ ਸਿਹਤ ਵਿਭਾਗ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜ਼ਾਂ ਦਾ ਮਿਆਰੀ ਇਲਾਜ ਕਰਨਾ ਯਕੀਨੀ ਬਣਾਉਣ ਅਤੇ ਸਰਕਾਰੀ ਹਸਪਤਾਲਾਂ ਵਿੱਚ ਹਰ ਤਰ੍ਹਾਂ ਦੀ ਦਵਾਈ ਮੁਫਤ ਮੁਹੱਈਆ ਕਰਵਾਈ ਜਾਵੇ।

ਉਨ੍ਹਾਂ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਅਤੇ ਸਿਹਤ ਵਿਭਾਗ ਦੀਆਂ ਹੋਰ ਵੱਖ-ਵੱਖ ਸਕੀਮਾਂ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਉੱਤੇ ਪੰਜਾਬ ਸਰਕਾਰ ਦੀਆਂ ਲੋਕਪੱਖੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਦੀ ਹਦਾਇਤ ਵੀ ਕੀਤੀ।

ਇਸ ਮੀਟਿੰਗ ਵਿੱਚ ਐੱਸਪੀ ਅਰਵਿੰਦ ਮੀਨਾ, ਸਹਾਇਕ ਕਮਿਸ਼ਨਰ ਪ੍ਰਦੀਪ ਸਿੰਘ ਬੈਂਸ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਐਸਡੀਐਮ ਮੋਰਿੰਡਾ ਚੇਤਨ ਬੰਗੜ, ਐਸਡੀਐਮ ਨੰਗਲ ਸਚਿਨ ਪਾਠਕ, ਡੀਐਸਪੀ ਰਾਜਪਾਲ ਸਿੰਘ ਗਿੱਲ, ਸਿਵਲ ਸਰਜਨ ਡਾ. ਨਵਰੂਪ ਕੌਰ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਜ਼ਿਲ੍ਹਾ ਕੋਆਰਡੀਨੇਟਰ ਚੇਤਨ ਕਾਲੀਆ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ
ਮਾਨਸਾ, 14 ਅਪ੍ਰੈਲ:- ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਕੇਂਦਰ ਸਰਕਾਰ ਦੀ ਵਿਸ਼ੇਸ਼ ਟੀਮ ਦੀ ਮੌਜੂਦਗੀ ਵਿੱਚ ਭੀਖੀ ਤੇ ਸਰਦੂਲਗੜ੍ਹ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਕਣਕ ਦੀ ਗੁਣਵੱਤਾ ਦਾ ਜਾਇਜ਼ਾ ਲਿਆ।

ਕੇਂਦਰ ਸਰਕਾਰ ਦੀ ਟੀਮ ਨੇ ਮੰਡੀਆਂ ’ਚ ਆ ਰਹੀ ਕਣਕ ਦੇ ਨਮੂਨੇ ਇਕੱਠੇ ਕਰਕੇ ਨਮੀ, ਦਾਣਿਆਂ ਦੀ ਹਾਲਤ ਅਤੇ ਰੰਗ ਆਦਿ ਦੀ ਮੁੱਢਲੀ ਜਾਂਚ ਕੀਤੀ।

ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਪਿਛਲੇ ਦਿਨੀਂ ਗੜੇਮਾਰੀ ਤੇ ਭਾਰੀ ਮੀਂਹ ਦੇ ਪ੍ਰਭਾਵ ਨਾਲ ਕਈ ਥਾਵਾਂ ’ਤੇ ਕਣਕ ਦੇ ਦਾਣੇ ਕਾਲੇ ਪੈ ਗਏ ਹਨ ਜਾਂ ਸੁੰਗੜ ਗਏ ਹਨ, ਜਿਸ ਨਾਲ ਗੁਣਵੱਤਾ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਟੀਮ ਵੱਲੋਂ ਕਣਕ ਦੀਆਂ ਵੱਖ ਵੱਖ ਢੇਰੀਆਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ ਜਿਸ ਦੀ ਚੰਡੀਗੜ੍ਹ ਵਿਖੇ ਲੈਬ ਟੈਸਟਿੰਗ ਹੋਵੇਗੀ।

ਡੀਸੀ ਨਵਜੋਤ ਕੌਰ ਨੇ ਦੱਸਿਆ ਕਿ ਮੌਸਮ ਦੀ ਮਾਰ ਕਰਕੇ ਕਿਸੇ ਵੀ ਕਿਸਾਨ ਨੂੰ ਵਿੱਤੀ ਨੁਕਸਾਨ ਨਾ ਹੋਵੇ ਇਸ ਦੇ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਹਰ ਵੇਲੇ ਕਿਸਾਨਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਵੀ ਵਿਸ਼ਵਾਸ ਦਿਵਾਇਆ ਕਿ ਗੜੇਮਾਰੀ ਕਾਰਨ ਪ੍ਰਭਾਵਿਤ ਹੋਈ ਫਸਲ ਦੀ ਖਰੀਦ ਬਾਰੇ ਸਰਕਾਰ ਦਾ ਫੈਸਲਾ, ਲਾਜ਼ਮੀ ਹੀ ਕਿਸਾਨ ਪੱਖੀ ਹੋਵੇਗਾ ਅਤੇ ਕਿਸੇ ਵੀ ਕਿਸਾਨ ਦਾ ਕੋਈ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਨਿਰਧਾਰਿਤ ਮਾਪਦੰਡਾਂ ਮੁਤਾਬਕ ਗੁਣਵੱਤਾ ਵਾਲੀ ਫਸਲ ਦੀ ਖਰੀਦ ਸਰਕਾਰ ਦੇ ਨਿਯਮਾਂ ਅਤੇ ਮਾਪਦੰਡਾਂ ਅਨੁਸਾਰ ਚੱਲ ਰਹੀ ਹੈ ਅਤੇ ਗੜੇਮਾਰੀ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵੀ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੇ ਦਾਣੇ ਦਾਣੇ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਜਾਂਚ ਟੀਮ ’ਚ ਸ਼ਾਮਲ ਭਾਰਤ ਸਰਕਾਰ ਦੇ ਫੂਡ ਤੇ ਡਿਸਟਰੀਬਿਊਸ਼ਨ ਵਿਭਾਗ ਦੇ ਤਕਨੀਕੀ ਅਧਿਕਾਰੀ ਅਨੁਪਮਾ ਕੁਮਾਰੀ ਤੇ ਅਭਿਸ਼ੇਕ ਪਾਂਡੇ, ਏਜੀਐਮ ਕੁਆਲਿਟੀ ਕੰਟਰੋਲ ਐੱਫਸੀਆਈ ਵਿਨੇ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਜਾ ਕੇ ਕਣਕ ਦੇ ਸੈਂਪਲ ਭਰੇ ਜਾ ਰਹੇ ਹਨ ਜਿਸ ਨੂੰ ਜਾਂਚ ਲਈ ਲੈਬੋਰਟਰੀ ਵਿੱਚ ਭੇਜਿਆ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਚੇਅਰਮੈਨ ਮਾਰਕੀਟ ਕਮੇਟੀ ਭੀਖੀ ਵਰਿੰਦਰ ਸੋਨੀ, ਚੇਅਰਮੈਨ ਮਾਰਕੀਟ ਕਮੇਟੀ ਸਰਦੂਲਗੜ੍ਹ ਰਾਏ ਸਿੰਘ ਵੀ ਮੌਜੂਦ ਸਨ।

ਫ਼ਰੀਦਕੋਟ ਵਿੱਚ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਸਬੰਧੀ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ
ਫ਼ਰੀਦਕੋਟ, 14 ਅਪ੍ਰੈਲ

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਚਲਾਈ ਜਾ ਰਹੀ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਜਿਲ੍ਹਾ ਫ਼ਰੀਦਕੋਟ ਵਿੱਚ ਵੱਖ-ਵੱਖ ਥਾਵਾਂ ‘ਤੇ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ ਆਯੋਜਿਤ ਕੀਤੀ ਗਈ।

ਇਸ ਮੌਕੇ ਮਹਿਲਾ ਸਤਿਕਾਰ ਸਖੀ ਵਲੰਟੀਅਰਾਂ ਨੂੰ ਪੱਤਰ ਅਤੇ ਵੋਟਰ ਸੂਚੀਆਂ ਵੰਡੀਆਂ ਗਈਆਂ ਅਤੇ ਉਨ੍ਹਾਂ ਨੂੰ ਯੋਜਨਾ ਦੇ ਉਦੇਸ਼ਾਂ ਅਤੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਸੰਬੰਧਿਤ ਅਧਿਕਾਰੀਆਂ ਨੇ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਮਜ਼ਬੂਤ ਕਰਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਉਹ ਆਪਣੇ ਜੀਵਨ ਵਿੱਚ ਸੁਧਾਰ ਲਿਆ ਸਕਣ।

ਕਾਰਜਕ੍ਰਮ ਦੌਰਾਨ ਮਹਿਲਾ ਸਤਿਕਾਰ ਸਖੀਆਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਵੀ ਆਯੋਜਿਤ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਫਾਰਮ ਭਰਨ ਦੀ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ ਅਤੇ ਆਨਲਾਈਨ ਅਰਜ਼ੀ ਦੇਣ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ, ਤਾਂ ਜੋ ਉਹ ਪਿੰਡਾਂ ਅਤੇ ਸ਼ਹਿਰਾਂ ਵਿੱਚ ਰਹਿੰਦੀ ਮਹਿਲਾਵਾਂ ਦਾ ਸਹੀ ਮਾਰਗਦਰਸ਼ਨ ਕਰ ਸਕਣ।

ਇਸ ਮੌਕੇ ਸ਼੍ਰੀਮਤੀ ਰਤਨਦੀਪ ਸੰਧੂ, ਜਿਲ੍ਹਾ ਪ੍ਰੋਗਰਾਮ ਅਫਸਰ ਫ਼ਰੀਦਕੋਟ ਨੇ ਮਹਿਲਾ ਸਤਿਕਾਰ ਸਖੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਮਹਿਲਾਵਾਂ ਤੱਕ ਪਹੁੰਚ ਬਣਾਕੇ ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ, ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਇਸ ਯੋਜਨਾ ਦਾ ਫਾਇਦਾ ਲੈ ਸਕਣ। ਉਨ੍ਹਾਂ ਨੇ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੀ ਭਲਾਈ ਵੱਲ ਇਕ ਮਹੱਤਵਪੂਰਨ ਕਦਮ ਹੈ ਅਤੇ ਇਸ ਨਾਲ ਸਮਾਜ ਵਿੱਚ ਸਕਾਰਾਤਮਕ ਬਦਲਾਅ ਆਵੇਗਾ।