ਗੁਰਦਾਸਪੁਰ 11 ਦਸੰਬਰ () ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਅਤੇ ਸ੍ਰੀ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਗੁਰਦਾਸਪੁਰ ਦੇ ਵੱਖ ਵੱਖ ਸਕੂਲਾਂ ਵਿੱਚ ਪੈਨਲ ਐਡਵੋਕੇਟਜ਼ ਅਤੇ ਪੀ.ਐਲ.ਵੀ. ਦੀਆਂ 22 ਟੀਮਾਂ ਵੱਲੋਂ ਵੱਖ ਵੱਖ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।
ਸ੍ਰੀ ਹਰਪ੍ਰੀਤ ਸਿੰਘ, ਸੀ.ਜੇ.ਐਮ -ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦਾਸਪੁਰ ਜਿਲ੍ਹੇ ਦੇ 20 ਸਕੂਲਾਂ ਵਿੱਚ ਨਸ਼ਿਆਂ ਖਿਲਾਫ ਪੇਂਟਿੰਗ ਮੁਕਾਬਲੇ, ਜਾਗਰੂਕਤਾ ਪ੍ਰੋਗਰਾਮ, ਡਿਬੇਟ ਅਤੇ ਭਾਸ਼ਣ ਅਤੇ ਜਾਗਰੂਕਤਾ ਰੈਲੀਆਂ ਕੱਢੀਆਂ। ਜਿਸ ਵਿੱਚ 2035 ਬੱਚਿਆਂ ਵੱਲੋਂ ਹਿੱਸਾ ਲਿਆ ਗਿਆ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਐਡਵੋਕੇਟ ਕੇਥਲੀਨ ਖੋਖਰ ਪੀ ਐਲ ਵੀ ਗੁਰਚਰਨਜੀਤ ਸਿੰਘ ਚੱਠਾ ਨੇ ਨਸ਼ਾਂ ਮੁਕਤ ਪੰਜਾਬ ਮੁਹਿੰਮ ਤਹਿਤ ਸਕੂਲ ਵਿੱਚ ਸੈਮੀਨਾਰ ਕਰਵਾਇਆ ਪੇਟਿੰਗ ਮੁਕਾਬਲਾ ਅਤੇ ਰੈਲੀ ਵੀ ਕੱਢੀ ਗਈ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਕਿ ਉਹ ਆਪਣੇ ਘਰਾਂ ਅਤੇ ਆਲੇ ਦੁਆਲੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਸਮੂਹਿਕ ਸਹਿਯੋਗ ਅਤੇ ਯਤਨਾਂ ਨਾਲ ਨਸ਼ਿਆਂ ਨੂੰ ਜੜੋਂ ਖਤਮ ਕੀਤਾ ਜਾਵੇਗਾ।

