ਚੰਡੀਗੜ੍ਹ 29 ਜਨਵਰੀ 2026:
ਸਮਾਜ ਵਿੱਚ ਬਿਮਾਰੀਆਂ ਦੀ ਰੋਕਥਾਮ ਦੇ ਉਦੇਸ਼ ਨਾਲ, ਆਯੁਰਵੈਦਿਕ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਯੁਰਵੈਦਿਕ ਖੁਰਾਕ ਅਤੇ ਯੋਗਾ ਬਾਰੇ ਇੱਕ ਆਯੁਸ਼ ਮੈਡੀਕਲ ਕੈਂਪ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ੍ਰੀ ਕੁਮਾਰ ਰਾਹੁਲ, ਆਈਏਐਸ ਇਸ ਸਮਾਗਮ ਦੇ ਮੁੱਖ ਮਹਿਮਾਨ ਸਨ। ਇਸ ਤੋਂ ਇਲਾਵਾ ਇਸ ਮੌਕੇ, ਸਕੱਤਰ ਪ੍ਰਸੋਨਲ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਆਈਏਐਸ, ਸਕੱਤਰ ਆਮ ਪ੍ਰਬੰਧਕੀ ਵਿਭਾਗ ਸ੍ਰੀਮਤੀ ਗੌਰੀ ਪਰਾਸ਼ਰ ਜੋਸ਼ੀ ਆਈਏਐਸ, ਵਿਸ਼ੇਸ਼ ਸਕੱਤਰ ਪ੍ਰਸੋਨਲ ਸ. ਉਪਕਾਰ ਸਿੰਘ ਆਈਏਐਸ, ਵਧੀਕ ਸਕੱਤਰ ਪ੍ਰਸੋਨਲ ਸ੍ਰੀ ਗੌਤਮ ਜੈਨ ਆਈਏਐਸ, ਜੁਆਇੰਟ ਸਕੱਤਰ ਆਮ ਪ੍ਰਬੰਧਕੀ ਵਿਭਾਗ ਸ੍ਰੀ ਤੇਜਦੀਪ ਸਿੰਘ ਸੈਣੀ, ਡਾਇਰੈਕਟਰ ਆਯੁਰਵੇਦ ਡਾ. ਰਮਨ ਖੰਨਾ, ਰਜਿਸਟਰਾਰ ਡਾ. ਸੰਜੀਵ ਗੋਇਲ ਅਤੇ ਜ਼ਿਲ੍ਹਾ ਆਯੁਰਵੇਦਿਕ ਯੂਨਾਨੀ ਅਫਸਰ ਮੋਹਾਲੀ ਡਾ. ਜੋਤੀ ਬੱਬਰ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਕੈਂਪ ਇੰਚਾਰਜ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਅਮਨਪ੍ਰੀਤ ਕੌਰ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਰਾਜੀਵ ਮਹਿਤਾ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਸੋਨੀਆ ਸਿੰਗਲਾ, ਡਿਪਟੀ ਵੈਦ ਸ੍ਰੀ ਗੁਰਦੀਪ ਸਿੰਘ, ਡਿਪਟੀ ਵੈਦ ਸ੍ਰੀਮਤੀ ਗੁਰਪ੍ਰੀਤ ਕੌਰ, ਯੋਗਾ ਇੰਸਟ੍ਰਕਟਰ ਸ੍ਰੀਮਤੀ ਜਸਵੀਰ ਕੌਰ, ਸ੍ਰੀਮਤੀ ਇੰਦੂ ਬਾਲਾ, ਐਚਐਮਓ ਸ੍ਰੀ ਰਾਜੇਸ਼ ਕੁਮਾਰ ਅਤੇ ਡਾ. ਵਿਨੋਦ ਕੁਮਾਰ, ਐਚਐਮਓ ਡਾ. ਯੁਵਿਕਾ, ਫਾਰਮਾਸਿਸਟ ਸ਼੍ਰੀਮਤੀ ਕਵਿਤਾ ਅਤੇ ਗੁਲਸ਼ਨ ਕੁਮਾਰ ਨੇ ਕਰਮਚਾਰੀਆਂ ਨੂੰ ਸਿਹਤ ਸਬੰਧੀ ਮੁਫਤ ਸਲਾਹ ਅਤੇ ਦਵਾਈਆਂ ਪ੍ਰਦਾਨ ਕੀਤੀਆਂ। ਇਸ ਮੌਕੇ ਕਰਮਚਾਰੀਆਂ ਨੂੰ ਜੀਵਨ ਸ਼ੈਲੀ ਨਾਲ ਸਬੰਧਤ ਬਿਮਾਰੀਆਂ ਤੋਂ ਬਚਾਅ ਬਾਰੇ ਵੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਕਰਮਚਾਰੀਆਂ ਨੂੰ ਫਾਸਟ ਫੂਡ ਅਤੇ ਸਟ੍ਰੀਟ ਫੂਡ ਦੇ ਸੇਵਨ ਕਾਰਨ ਸਾਡੇ ਸਰੀਰ ਦੇ ਮਹੱਤਵਪੂਰਨ ਅੰਗ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਕਰਮਚਾਰੀਆਂ ਨੂੰ ਮੁਫਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਦਵਾਈਆਂ ਵੰਡੀਆਂ ਗਈਆਂ।
ਇਸ ਮੌਕੇ ਖੰਘ, ਬਲੱਡ ਪ੍ਰੈਸ਼ਰ, ਸ਼ੂਗਰ, ਚਮੜੀ ਰੋਗ, ਜੋੜਾਂ ਦੇ ਰੋਗ, ਇਸਤਰੀ ਰੋਗ, ਹਾਰਮੋਨਲ ਅਸੰਤੁਲਨ ਨਾਲ ਸਬੰਧਤ ਰੋਗ, ਮਾਨਸਿਕ ਰੋਗ, ਲੰਬੇ ਸਮੇਂ ਦੀਆਂ ਬਿਮਾਰੀਆਂ ਲਈ ਮੁਫ਼ਤ ਸਲਾਹ ਅਤੇ ਦਵਾਈਆਂ ਦਿੱਤੀਆਂ ਗਈਆਂ। ਇਸ ਕੈਂਪ ਵਿੱਚ ਆਯੁਰਵੈਦਿਕ ਡਾਕਟਰਾਂ ਵੱਲੋਂ 405 ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ ਅਤੇ 350 ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

