ਗੁਰਦਾਸਪੁਰ,11 ਦਸੰਬਰ ( ) ਅੱਜ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ।ਇਹ ਖੂਨਦਾਨ ਕੈਂਪ ਸਿਵਲ ਸਰਜਨ, ਗੁਰਦਾਸਪੁਰ ਦੇ ਸਹਿਯੋਗ ਨਾਲ ਲਗਾਇਆ ਗਿਆ।
ਇਸ ਖੂਨਦਾਨ ਕੈਂਪ ਦਾ ਉਦਘਾਟਨ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵਲੋਂ ਕੀਤਾ ਗਿਆ।ਇਸ ਮੌਕੇ ਉਨਾਂ ਨਾਲ ਗੁਰਦਾਸਪੁਰ ਦੇ ਸਮੂਹ ਜੁਡੀਸ਼ੀਅਲ ਅਫਸਰ ਸਹਿਬਾਨ ਵੀ ਮੌਜੂਦ ਸਨ।
ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਦੁਆਰਾ ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਦੇ ਸਮੂਹ ਸਟਾਫ ਨੂੰ ਖੂਨਦਾਨ ਕੈਂਪ ਵਿੱਚ ਖੂਨ ਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨਾ ਵੱਡੇ ਪੁੰਨ ਵਾਲਾ ਕੰਮ ਹੈ, ਇਸ ਨਾਲ ਅਸੀਂ ਕੀ ਕੀਮਤੀ ਜਾਨਾਂ ਨੂੰ ਬਚਾ ਸਕਦੇ ਹਾਂ। ਇਸ ਲਈ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ।
ਇਸ ਖੂਨਦਾਨ ਕੈਂਪ ਵਿੱਚ ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਦੇ ਜੁਡੀਸ਼ੀਅਲ ਅਫਸਰ, ਸਟਾਫ ਮੈਂਬਰ ਅਤੇ ਵਕੀਲਾਂ ਵੱਲੋਂ ਖੂਨਦਾਨ ਕੀਤਾ ਗਿਆ।

