ਬਜਟ ਸੈਸ਼ਨ ਸਫ਼ਲਤਾਪੂਰਵਕ ਸੰਪੰਨ, 55 ਘੰਟੇ ਚੱਲੀ ਸਾਰਥਕ ਚਰਚਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ, 18 ਮਾਰਚ — ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਜਟ ਸੈਸ਼ਨ 2026-27 ਦੀ ਸਮਾਪਤੀ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੈਸ਼ਨ 20 ਫਰਵਰੀ ਨੂੰ ਮਾਨਯੋਗ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋ ਕੇ ਸਫ਼ਲਤਾਪੂਰਵਕ ਸੰਪੰਨ ਹੋਇਆ। ਉਨ੍ਹਾਂ ਦੱਸਿਆ ਕਿ ਕੁੱਲ 13 ਦਿਨਾਂ ਤੱਕ ਚੱਲੇ ਇਸ ਸੈਸ਼ਨ ਵਿੱਚ 13 ਬੈਠਕਾਂ ਹੋਈਆਂਜਿਨ੍ਹਾਂ ਵਿੱਚ ਲਗਭਗ 55 ਘੰਟੇ ਸਕਾਰਾਤਮਕ ਅਤੇ ਸਾਰਥਕ ਚਰਚਾ ਹੋਈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮਾਰਚ ਨੂੰ ਵਿੱਤ ਮੰਤਰੀ ਵਜੋਂ ਆਪਣਾ ਦੂਜਾ ਬਜਟ ਪੇਸ਼ ਕੀਤਾਜਿਸ ਤੇ ਸਦਨ ਵਿੱਚ 10 ਘੰਟੇ ਮਿੰਟ ਤੱਕ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ। ਇਸ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਨੇ ਘੰਟੇ 47 ਮਿੰਟ ਅਤੇ ਸੱਤਾਧਾਰੀ ਪਾਰਟੀ ਦੇ 15 ਮੈਂਬਰਾਂ ਨੇ ਘੰਟੇ 47 ਮਿੰਟ ਤੱਕ ਆਪਣੀ ਗੱਲ ਰੱਖੀਜਦਕਿ ਆਜ਼ਾਦ ਮੈਂਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

ਉਨ੍ਹਾਂ ਦੱਸਿਆ ਕਿ ਸੈਸ਼ਨ ਦੌਰਾਨ ਮਹੱਤਵਪੂਰਨ ਮਤੇ ਸਰਵਸੰਮਤੀ ਨਾਲ ਪਾਸ ਕੀਤੇ ਗਏਜਿਨ੍ਹਾਂ ਵਿੱਚ ਹਾਊਸਿੰਗ ਬੋਰਡ ਨੂੰ ਭੰਗ ਕਰਨਸਫਾਈ ਕਰਮਚਾਰੀ ਨਿਯੋਜਨ ਅਤੇ ਖੁਸ਼ਕ ਪਖਾਨਾ ਨਿਰਮਾਣ ਐਕਟ, 1993 ਨੂੰ ਰੱਦ ਕਰਨ ਅਤੇ ਜੀ.ਐਸ.ਟੀ. ਨਾਲ ਸਬੰਧਤ ਟੈਕਸ ਢਾਂਚੇ ਵਿੱਚ ਸੋਧ ਸ਼ਾਮਲ ਹੈ। ਇਸ ਤੋਂ ਇਲਾਵਾ ਵਿਕਸਿਤ ਭਾਰਤ ਜੀ-ਰਾਮ’ ਯੋਜਨਾ ਦੇ ਪ੍ਰਬੰਧਾਂ ਤੇ ਵੀ ਚਰਚਾ ਹੋਈ ਅਤੇ ਜਨਤਾ ਤੇ ਪੇਂਡੂ ਮਜ਼ਦੂਰਾਂ ਦੇ ਖਦਸ਼ਿਆਂ ਤੇ ਵਿਚਾਰ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਵਿਧਾਇਕਾਂ ਵੱਲੋਂ ਦਿੱਤੇ ਗਏ ਧਿਆਨ ਦਿਵਾਊ ਮਤਿਆਂ ਤੇ ਵੀ ਵਿਸ਼ੇਵਾਰ ਚਰਚਾ ਕੀਤੀ ਗਈ। ਇਨ੍ਹਾਂ ਵਿੱਚ ਝੋਨੇ ਅਤੇ ਹੋਰ ਫ਼ਸਲਾਂ ਦੀ ਖਰੀਦਸੂਬੇ ਵਿੱਚ ਗੰਨੇ ਦੀ ਪ੍ਰਤੀ ਏਕੜ ਘਟਦੀ ਪੈਦਾਵਾਰ ਅਤੇ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਨਿੱਜੀ ਹਸਪਤਾਲਾਂ ਵੱਲੋਂ ਸੇਵਾਵਾਂ ਬੰਦ ਕਰਨ ਵਰਗੇ ਮੁੱਦੇ ਮੁੱਖ ਰਹੇ।

ਉਨ੍ਹਾਂ ਦੱਸਿਆ ਕਿ ਸਦਨ ਵਿੱਚ ਕੁੱਲ ਬਿੱਲਾਂ ਤੇ ਚਰਚਾ ਕੀਤੀ ਗਈਜਿਨ੍ਹਾਂ ਵਿੱਚ ਹਰਿਆਣਾ ਵਿਨਿਯੋਗ (ਨੰਬਰ ਅਤੇ 2) ਬਿੱਲ 2026, ਪ੍ਰੋਫੈਸਰ ਸੇਵਾ ਸੁਰੱਖਿਆ ਸੋਧ ਬਿੱਲਟ੍ਰੈਵਲ ਏਜੰਟ ਰਜਿਸਟ੍ਰੇਸ਼ਨ ਅਤੇ ਰੈਗੂਲੇਸ਼ਨ ਸੋਧ ਬਿੱਲਪੁਲਿਸ ਸੋਧ ਬਿੱਲਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਸੋਧ ਬਿੱਲਸ਼ਹਿਰੀ ਖੇਤਰ ਵਿਕਾਸ ਸੋਧ ਬਿੱਲ ਅਤੇ ਭੂਮੀ ਚੱਕਬੰਦੀ ਸੋਧ ਬਿੱਲ ਸ਼ਾਮਲ ਹਨ।

ਮੁੱਖ ਮੰਤਰੀ ਨੇ ਸੈਸ਼ਨ ਦੇ ਆਖਰੀ ਦਿਨ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵਰਤ ਵੱਲੋਂ ਕੁਦਰਤੀ ਖੇਤੀ ਤੇ ਦਿੱਤੇ ਗਏ ਭਾਸ਼ਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਾਰਗਦਰਸ਼ਨ ਨਾਲ ਸਦਨ ਨੂੰ ਨਵੀਂ ਦਿਸ਼ਾ ਮਿਲੀ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਭਾ ਚੋਣਾਂ ਪੂਰੀ ਤਰ੍ਹਾਂ ਲੋਕਤੰਤਰੀ ਪ੍ਰਕਿਰਿਆ ਅਨੁਸਾਰ ਨੇਪਰੇ ਚੜ੍ਹੀਆਂ ਹਨਜਿਸ ਵਿੱਚ ਉਨ੍ਹਾਂ ਦੇ ਉਮੀਦਵਾਰ ਸੰਜੇ ਭਾਟੀਆ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਕੀਤਾ ਜਾ ਰਿਹਾ ਧਰਨਾ-ਪ੍ਰਦਰਸ਼ਨ ਉਨ੍ਹਾਂ ਦੀ ਅੰਦਰੂਨੀ ਸਥਿਤੀ ਨੂੰ ਦਰਸਾਉਂਦਾ ਹੈ ਅਤੇ ਇਹ ਸਪੱਸ਼ਟ ਨਹੀਂ ਹੈ ਕਿ ਪਾਰਟੀ ਦੇ ਅੰਦਰ ਕੀ ਚੱਲ ਰਿਹਾ ਹੈ।

ਮੁੱਖ ਮੰਤਰੀ ਨੇ ਕਾਂਗਰਸ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੂਬੇ ਚ ਪਹਿਲੀ ਵਾਰ ਅਜਿਹਾ ਦੇਖਣ ਨੂੰ ਮਿਲਿਆ ਹੈ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹੀ ਪੋਲਿੰਗ ਏਜੰਟ ਦੀ ਭੂਮਿਕਾ ਚ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਲੀਡਰਸ਼ਿਪ ਨੂੰ ਆਪਣੇ ਹੀ ਆਗੂਆਂ ਤੇ ਭਰੋਸਾ ਨਹੀਂ ਰਿਹਾ ਅਤੇ ਜਨਤਾ ਦਾ ਭਰੋਸਾ ਵੀ ਪਾਰਟੀ ਤੋਂ ਉੱਠ ਚੁੱਕਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਨਾਲ ਜੁੜੇ ਇਮਾਨਦਾਰ ਲੋਕਾਂ ਦਾ ਭਰੋਸਾ ਵੀ ਹੁਣ ਡੋਲ ਗਿਆ ਹੈ।

ਸ੍ਰੀ ਸੈਣੀ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਕਾਂਗਰਸ ਦੀ ਭੂਮਿਕਾ ਨਿਰਾਸ਼ਾਜਨਕ ਰਹੀ। ਉਹ ਮੁੱਦੇ ਤਾਂ ਲੈ ਕੇ ਆਏਪਰ ਜਦੋਂ ਜਵਾਬ ਦੇਣ ਦਾ ਸਮਾਂ ਆਇਆ ਤਾਂ ਸਦਨ ਛੱਡ ਕੇ ਚਲੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਕੋਲ ਨਾ ਤਾਂ ਸਪੱਸ਼ਟ ਨੀਤੀ ਹੈ ਅਤੇ ਨਾ ਹੀ ਕੋਈ ਠੋਸ ਦਿਸ਼ਾਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਪਾਰਟੀ ਹੋਰ ਕਮਜ਼ੋਰ ਹੋਵੇਗੀ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦ ਉਮੀਦਵਾਰ ਦਾ ਚੋਣ ਲੜਨਾ ਪੂਰੀ ਤਰ੍ਹਾਂ ਲੋਕਤੰਤਰੀ ਅਧਿਕਾਰ ਹੈ ਅਤੇ ਕਿਸੇ ਨੂੰ ਰੋਕਿਆ ਨਹੀਂ ਜਾ ਸਕਦਾ। ਉਨ੍ਹਾਂ ਕਾਂਗਰਸ ਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕੁਚਲਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪਾਰਟੀ ਆਗੂਆਂ ਦੇ ਬਿਆਨਾਂ ਅਤੇ ਵਿਵਹਾਰ ਵਿੱਚ ਵਿਰੋਧਾਭਾਸ ਸਾਫ਼ ਨਜ਼ਰ ਆ ਰਿਹਾ ਹੈ।

ਉਨ੍ਹਾਂ ਅਭੈ ਚੌਟਾਲਾ ਦੇ ਸੰਦਰਭ ਵਿੱਚ ਕਿਹਾ ਕਿ ਲੋਕਤੰਤਰ ਵਿੱਚ ਹਰ ਕਿਸੇ ਨੂੰ ਵੋਟ ਪਾਉਣ ਜਾਂ ਨਾ ਪਾਉਣ ਦਾ ਅਧਿਕਾਰ ਹੈ। ਜੇਕਰ ਕਿਸੇ ਨੂੰ ਭਰੋਸਾ ਦਿੱਤਾ ਗਿਆ ਸੀਤਾਂ ਉਸ ਨੂੰ ਨਿਭਾਉਣਾ ਚਾਹੀਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਇੱਕ ਵੋਟ ਵੀ ਰੱਦ ਕੀਤੀ ਗਈਜਿਸ ਤੇ ਉਨ੍ਹਾਂ ਨੇ ਚੋਣ ਕਮਿਸ਼ਨ ਕੋਲ ਇਤਰਾਜ਼ ਜਤਾਇਆ ਸੀਪਰ ਉਸ ਨੂੰ ਸਵੀਕਾਰ ਨਹੀਂ ਕੀਤਾ ਗਿਆ। ਇਸ ਦੇ ਬਾਵਜੂਦ ਉਨ੍ਹਾਂ ਨੇ ਲੋਕਤੰਤਰੀ ਪ੍ਰਕਿਰਿਆ ਦਾ ਸਨਮਾਨ ਕਰਦੇ ਹੋਏ ਇਸ ਨੂੰ ਸਵੀਕਾਰ ਕੀਤਾ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਭਾ ਚੋਣਾਂ ਦੌਰਾਨ ਇਨੈਲੋ ਕਾਂਗਰਸ ਦੀ ਬੀ-ਟੀਮ‘ ਸਾਬਤ ਹੋਈ ਹੈਜਿਸ ਨੇ ਕਾਂਗਰਸ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਕੱਤਰ ਪ੍ਰਵੀਨ ਆਤਰੇਅ ਵੀ ਹਾਜ਼ਰ ਸਨ।

Leave a Reply

Your email address will not be published. Required fields are marked *