ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

ਲਹਿਰਾਗਾਗਾ, 15 ਫਰਵਰੀ

ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ ‘ਤੇ ਲਹਿਰਾਗਾਗਾ ਤੇ ਖਨੌਰੀ ਸ਼ਹਿਰ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਏ ਗਏ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕ ਕੇ ਭਗਵਾਨ ਸ਼ਿਵ ਦੀ ਅਰਾਧਨਾ ਕੀਤੀ ਅਤੇ ਸੰਗਤ ਨਾਲ ਮਿਲ ਕੇ ਭਜਨ-ਕੀਰਤਨ ਵਿੱਚ ਭਾਗ ਲਿਆ।

ਕੈਬਨਿਟ ਮੰਤਰੀ ਨੇ ਸਮਾਗਮਾਂ ਦੌਰਾਨ ਸ਼ਿਵ ਭਗਤਾਂ ਅਤੇ ਇਲਾਕੇ ਦੇ ਵਸਨੀਕਾਂ ਨੂੰ ਮਹਾਂਸ਼ਿਵਰਾਤਰੀ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਸ਼ਿਵ ਦਾ ਜੀਵਨ ਸਾਦਗੀ, ਤਪੱਸਿਆ ਅਤੇ ਲੋਕ-ਕਲਿਆਣ ਦਾ ਪ੍ਰਤੀਕ ਹੈ, ਜਿਸ ਤੋਂ ਹਰ ਵਿਅਕਤੀ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ।

ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮਹਾਂਸ਼ਿਵਰਾਤਰੀ ਵਰਗੇ ਧਾਰਮਿਕ ਤਿਉਹਾਰ ਸਿਰਫ਼ ਆਸਥਾ ਦਾ ਪ੍ਰਗਟਾਵਾ ਹੀ ਨਹੀਂ ਹੁੰਦੇ, ਸਗੋਂ ਸਮਾਜ ਵਿੱਚ ਭਾਈਚਾਰੇ, ਸਾਂਝ ਅਤੇ ਆਪਸੀ ਪਿਆਰ ਨੂੰ ਮਜ਼ਬੂਤ ਕਰਨ ਦਾ ਸਾਧਨ ਵੀ ਬਣਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਤਿਉਹਾਰ ਸ਼ਾਂਤੀ, ਸਦਭਾਵਨਾ ਅਤੇ ਸਹਿਯੋਗ ਦੀ ਭਾਵਨਾ ਨਾਲ ਮਨਾਏ ਜਾਣ।

ਇਸ ਮੌਕੇ ਕੈਬਨਿਟ ਮੰਤਰੀ ਨੇ ਇਲਾਕੇ ਦੇ ਵਿਕਾਸ ਕਾਰਜਾਂ ਬਾਰੇ ਵੀ ਗੱਲਬਾਤ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਸਿਹਤ, ਸਿੱਖਿਆ, ਸੜਕਾਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਸਰਕਾਰ ਵੱਲੋਂ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ।

ਉਨ੍ਹਾਂ ਨੇ ਸਥਾਨਕ ਨਿਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਜਲਦ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾਂ ਨਾਲ ਖੜ੍ਹੀ ਹੈ ਅਤੇ ਜਨਤਾ ਦੀ ਸੇਵਾ ਹੀ ਸਰਕਾਰ ਦਾ ਮੁੱਖ ਉਦੇਸ਼ ਹੈ।

ਸਮਾਗਮਾਂ ਦੌਰਾਨ ਮੰਦਰ ਪ੍ਰਬੰਧਕ ਕਮੇਟੀਆਂ, ਧਾਰਮਿਕ ਆਗੂਆਂ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਾਜ਼ਰੀ ਰਹੀ। ਸਾਰੇ ਸਮਾਗਮ ਸ਼ਾਂਤੀਪੂਰਣ ਅਤੇ ਸ਼ਰਧਾ ਭਾਵਨਾ ਨਾਲ ਸੰਪੰਨ ਹੋਏ।

ਅੰਤ ਵਿੱਚ ਕੈਬਨਿਟ ਮੰਤਰੀ ਨੇ ਸਮੂਹ ਨਾਗਰਿਕਾਂ ਦੀ ਖੁਸ਼ਹਾਲੀ, ਚੰਗੀ ਸਿਹਤ ਅਤੇ ਤਰੱਕੀ ਲਈ ਕਾਮਨਾ ਕਰਦਿਆਂ ਸਭ ਨੂੰ ਮਹਾਂਸ਼ਿਵਰਾਤਰੀ ਦੀਆਂ ਮੁੜ-ਮੁੜ ਵਧਾਈਆਂ ਦਿੱਤੀਆਂ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਵੱਖ ਵੱਖ ਅਹੁਦੇਦਾਰ ਤੇ ਵਰਕਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਿਵ ਭਗਤ ਹਾਜ਼ਰ ਸਨ।

Leave a Reply

Your email address will not be published. Required fields are marked *