ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਫਰੀਦਕੋਟ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ

ਫ਼ਰੀਦਕੋਟ, 4 ਅਪ੍ਰੈਲ ()  ਪੰਜਾਬ ਦੀ ਕੈਬਨਿਟ ਮੰਤਰੀ ਅਤੇ ਪ੍ਰਸਿੱਧ ਅੱਖਾਂ ਦੇ ਰੋਗ ਦੀ ਵਿਸ਼ੇਸ਼ਗਿਆ ਡਾ. ਬਲਜੀਤ ਕੌਰ ਵੱਲੋਂ ਅੱਜ ਫਰੀਦਕੋਟ ਦੀ ਬਲਬੀਰ ਬਸਤੀ ਵਿਖੇ ਭਗਤ ਰਵਿਦਾਸ ਧਰਮਸ਼ਾਲਾ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਲਾਈਨਜ ਕਲੱਬ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਪਹੁੰਚ ਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ।

ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਅੱਖਾਂ ਨਾਲ ਸੰਬੰਧਿਤ ਬਿਮਾਰੀਆਂ ਜਿਵੇਂ ਚਿੱਟਾ ਮੋਤੀਆ, ਕਾਲਾ ਮੋਤੀਆ ਅਤੇ ਨਜ਼ਰ ਦੀ ਕਮੀ ਆਮ ਹੋ ਰਹੀ ਹੈ, ਜਿਸ ਕਰਕੇ ਸਮੇਂ-ਸਿਰ ਜਾਂਚ ਅਤੇ ਇਲਾਜ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਅਤੇ ਜ਼ਰੂਰਤ ਅਨੁਸਾਰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ। ਉਨ੍ਹਾਂ ਹੋਰ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਨੂੰ ਓਪਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦੇ ਟੈਸਟ ਕਰਕੇ ਉਨ੍ਹਾਂ ਨੂੰ ਓਪਰੇਸ਼ਨ ਲਈ ਸਮਾਂ ਦਿੱਤਾ ਜਾਵੇਗਾ ਅਤੇ ਲੋੜ ਅਨੁਸਾਰ ਲੈਂਸ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਾਰੀ ਸਹੂਲਤ ਮਰੀਜ਼ਾਂ ਨੂੰ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।

ਇਸ ਮੌਕੇ ਲਾਈਨਜ ਕਲੱਬ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਪਣੇ ਪਿਤਾ ਜੀ ਦੀ ਯਾਦ ਵਿੱਚ ਇਹ ਕੈਂਪ ਲਗਾਇਆ ਗਿਆ ਹੈ ਅਤੇ ਕਲੱਬ ਵੱਲੋਂ ਲੋਕ ਸੇਵਾ ਦੇ ਕੰਮ ਲਗਾਤਾਰ ਜਾਰੀ ਰਹਿਣਗੇ।

ਕੈਂਪ ਦੌਰਾਨ ਇਲਾਜ ਕਰਵਾਉਣ ਆਏ ਮਰੀਜ਼ਾਂ ਨੇ ਪੰਜਾਬ ਸਰਕਾਰ ਅਤੇ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮਿਲੀ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡਾ ਲਾਭ ਹੋਇਆ ਹੈ।

ਇਸ ਮੌਕੇ ਸਿਵਲ ਹਸਪਤਾਲ ਦੀ ਡਾਕਟਰਾਂ ਦੀ ਟੀਮ ਅਤੇ ਹੋਰ ਸਟਾਫ ਵੀ ਮੌਜੂਦ ਰਿਹਾ।

Leave a Reply

Your email address will not be published. Required fields are marked *