ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਭੋਰ ਸਾਹਿਬ ਰਵਿਦਾਸ ਮੰਦਰ ਦੇ ਸਲਾਨਾ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ

ਨੰਗਲ 11 ਫਰਵਰੀ: ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਬਿਭੋਰ ਸਾਹਿਬ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਸਲਾਨਾ ਧਾਰਮਿਕ ਸਮਾਗਮ ਵਿੱਚ ਸ਼ਰਧਾ ਨਾਲ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਨੇ ਮੱਥਾ ਟੇਕ ਕੇ ਸਰਬੱਤ ਦੇ ਭਲੇ, ਦੇਸ਼ ਅਤੇ ਪੰਜਾਬ ਦੀ ਤਰੱਕੀ, ਭਾਈਚਾਰੇ ਵਿੱਚ ਪਿਆਰ, ਏਕਤਾ ਲਈ ਅਰਦਾਸ ਕੀਤੀ।
ਧਾਰਮਿਕ ਸਮਾਗਮ ਦੌਰਾਨ ਸੰਤ ਮਹਾਪੁਰਖਾਂ ਵੱਲੋਂ ਕੀਰਤਨ ਅਤੇ ਉਪਦੇਸ਼ ਦਿੱਤੇ ਗਏ, ਜਿਨ੍ਹਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨ੍ਹਾਂ ਦੇ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਮੁੱਲਾਂ ਸਬੰਧੀ ਸੁਨੇਹੇ ਨੂੰ ਯਾਦ ਕਰਵਾਇਆ ਗਿਆ। ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ ਅੱਜ ਦੇ ਸਮੇਂ ਵਿੱਚ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸਾਂਝ, ਭਾਈਚਾਰੇ ਦੀ ਮਜ਼ਬੂਤੀ ਅਤੇ ਧਾਰਮਿਕ ਸਦਭਾਵਨਾ ਨੂੰ ਅੱਗੇ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀ ਭਲਾਈ, ਸਿੱਖਿਆ ਦੇ ਖੇਤਰ ਵਿੱਚ ਸੁਧਾਰ ਅਤੇ ਨੌਜਵਾਨਾਂ ਨੂੰ ਵਧੀਆ ਮੌਕੇ ਪ੍ਰਦਾਨ ਕਰਨਾ ਹੈ। ਇਸਦੇ ਨਾਲ ਹੀ ਧਾਰਮਿਕ ਅਤੇ ਸਾਂਸਕ੍ਰਿਤਿਕ ਵਿਰਾਸਤ ਦੀ ਸੰਭਾਲ ਲਈ ਵੀ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।
ਸਮਾਗਮ ਦੌਰਾਨ ਮੰਦਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਮੰਦਰ ਪ੍ਰਬੰਧਕਾਂ ਨੇ ਦੱਸਿਆ ਕਿ ਹਰ ਸਾਲ ਹੋਣ ਵਾਲਾ ਇਹ ਸਮਾਗਮ ਭਾਈਚਾਰੇ ਵਿੱਚ ਏਕਤਾ ਅਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਦਾ ਹੈ। ਇਸ ਮੌਕੇ ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ  ਆਮ ਆਦਮੀ ਪਾਰਟੀ, ਮਨਜੀਤ ਕੁਮਾਰ ਬੀ.ਡੀ.ਸੀ, ਸ਼ੇਰ ਸਿੰਘ ਪੰਚ, ਰਣਜੀਤ ਸਿੰਘ, ਰਾਮ ਕੁਮਾਰ, ਸਗਲੀ ਰਾਮ, ਅਸ਼ੋਕ ਕੁਮਾਰ, ਰਮੇਸ਼ ਚੰਦ, ਰਜਤ ਸਹੌਰ , ਗੋਪਾਲ , ਰਾਜੂ ਵੈਦ , ਰਘਵੀਰ ਸਿੰਘ, ਗੁਰਮੀਤ ਸਿੰਘ, ਅਮਰੀਕ ਸਿੰਘ ਤੇ ਵੱਡੀ ਵਿੱਚ ਸੰਗਤਾਂ ਮੋਜੂਦ ਸਨ।

Leave a Reply

Your email address will not be published. Required fields are marked *