Bathinda – Riyasat News

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਬਠਿੰਡਾ, 11 ਜਨਵਰੀ:

ਨੌਜਵਾਨਾਂ ਨੂੰ ਕਰੀਅਰ ਬਣਾਉਣ ਲਈ ਤਿਆਰ ਕਰਨ ਉੱਤੇ ਪੰਜਾਬ ਸਰਕਾਰ ਵੱਲੋਂ ਹੋਰ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਅਧੀਨ ਦਾਖ਼ਲ ਹੋਏ ਉਮੀਦਵਾਰਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਵਿੱਚ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀ ਦੇਣ ਵਾਲਿਆਂ ਵਿੱਚ ਬਦਲਣ ਲਈ ਵਿਆਪਕ ਯਤਨਾਂ ਦੇ ਹਿੱਸੇ ਵਜੋਂ ਐਸ.ਐਸ.ਬੀ., ਪੁਲਿਸ ਅਤੇ ਹਥਿਆਰਬੰਦ ਬਲਾਂ ਸਮੇਤ ਹੋਰ ਭਰਤੀ ਪ੍ਰੀਖਿਆਵਾਂ ਲਈ ਪੇਂਡੂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫਤ ਅਕਾਦਮਿਕ ਅਤੇ ਸਰੀਰਕ ਸਿਖਲਾਈ ਪ੍ਰਦਾਨ ਕਰਨ ਦੇ ਯਤਨ ਕੀਤੇ ਗਏ ਹਨ।

ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਠੰਢ ਦੇ ਬਾਵਜੂਦ ਇਕੱਠੇ ਹੋਏ ਲੋਕਾਂ ਦਾ ਸਵਾਗਤ ਕੀਤਾ ਅਤੇ ਇਸ ਪ੍ਰੋਗਰਾਮ ਨੂੰ ਪੰਜਾਬ ਦੇ ਬੱਚਿਆਂ ਲਈ ਇੱਕ ਸੁਨਹਿਰੀ ਭਵਿੱਖ ਦੀ ਸ਼ੁਰੂਆਤ ਦੱਸਿਆ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ਇਹ ਕੋਚਿੰਗ ਪ੍ਰੋਗਰਾਮ ਸ਼ੁਰੂ ਕੀਤਾ ਹੈ, ਜਿੱਥੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਸ਼ੁਰੂ ਕੀਤੀ ਗਈ ਹੈ। ਇਸ ਦਾ ਉਦੇਸ਼ ਹੋਣਹਾਰ ਵਿਦਿਆਰਥੀਆਂ ਖਾਸ ਕਰਕੇ ਪੇਂਡੂ ਖੇਤਰਾਂ ਦੇ, ਜਿਨ੍ਹਾਂ ਦੀ ਗੁਣਵੱਤਾ ਅਤੇ ਕਿਫਾਇਤੀ ਕੋਚਿੰਗ ਸਹੂਲਤਾਂ ਤੱਕ ਪਹੁੰਚ ਨਹੀਂ ਹੈ, ਨੂੰ ਸਹੂਲਤ ਦੇਣਾ ਹੈ।”

ਇਸ ਪਹਿਲਕਦਮੀ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਬੈਚ ਵਿੱਚ 40 ਵਿਦਿਆਰਥੀਆਂ ਨੂੰ ਦਾਖਲਾ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ “ਅਕਾਦਮਿਕ ਕੋਚਿੰਗ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਰੀਰਕ ਸਿਖਲਾਈ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਪੂਰੀ ਤਰ੍ਹਾਂ ਤੰਦਰੁਸਤ ਰਹਿਣ। ਇਹ ਸਰੀਰਕ ਸਿਖਲਾਈ ਪੰਜਾਬ ਪੁਲਿਸ ਅਤੇ ਸੀ-ਪਾਈਟ ਦੇ ਤਜਰਬੇਕਾਰ ਇੰਸਟ੍ਰਕਟਰ ਟ੍ਰੇਨਰਾਂ ਦੁਆਰਾ ਸੀ-ਪਾਈਟ ਮੈਦਾਨ ਵਿੱਚ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਰਾਹੀਂ, ਵਿਦਿਆਰਥੀਆਂ ਨੂੰ ਐਸ.ਐਸ.ਬੀ., ਪੰਜਾਬ ਪੁਲਿਸ, ਸੀ.ਪੀ.ਓ., ਹਥਿਆਰਬੰਦ ਸੈਨਾਵਾਂ ਅਤੇ ਹੋਰ ਕੇਂਦਰੀ ਅਤੇ ਰਾਜ ਪੱਧਰੀ ਭਰਤੀ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾਵੇਗਾ।’’

ਮੁਕਾਬਲੇ ਵਾਲੇ ਮਾਹੌਲ ਵਿੱਚ ਉਮੀਦਵਾਰਾਂ ਨੂੰ ਦਰਪੇਸ਼ ਚੁਣੌਤੀਆਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਰੂਰੀ ਅਧਿਐਨ ਸਮੱਗਰੀ ਅਤੇ ਮਹਿੰਗੀਆਂ ਕਿਤਾਬਾਂ ਅਕਸਰ ਵਿਦਿਆਰਥੀਆਂ ਦੀ ਪਹੁੰਚ ਤੋਂ ਬਾਹਰ ਰਹਿੰਦੀਆਂ ਹਨ। ਉਨ੍ਹਾਂ ਆਖਿਆ “ਵਿਦਿਆਰਥੀਆਂ ਨੂੰ ਲਾਇਬ੍ਰੇਰੀ ਮੈਂਬਰਾਂ ਵਜੋਂ ਚੁਣਿਆ ਜਾਵੇਗਾ ਅਤੇ ਲੋੜੀਂਦੀਆਂ ਕਿਤਾਬਾਂ ਮੁਫਤ ਪ੍ਰਦਾਨ ਕੀਤੀਆਂ ਜਾਣਗੀਆਂ। ਇਹ ਪ੍ਰੋਗਰਾਮ ਮੌਜੂਦਾ ਬੁਨਿਆਦੀ ਢਾਂਚੇ ਅਤੇ ਸਰੋਤਾਂ ਦੀ ਵਰਤੋਂ ਕਰਕੇ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਮਹੱਤਵਪੂਰਨ ਵਿੱਤੀ ਬੱਚਤ ਹੁੰਦੀ ਹੈ।’’

ਇਸ ਢਾਂਚੇ ਦਾ ਵਰਣਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇੱਕ ਅਧਿਆਪਕ-ਮਾਰਗ ਦਰਸ਼ਕ ਮਾਡਲ ਦੀ ਪਾਲਣਾ ਕਰਦਾ ਹੈ, ਜਿਸ ਵਿੱਚ ਫੈਕਲਟੀ ਮੈਂਬਰ ਖੁਦ ਉਮੀਦਵਾਰ ਹੁੰਦੇ ਹਨ, ਜੋ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਏ ਹਨ। ਮੁੱਖ ਮੰਤਰੀ ਨੇ ਕਿਹਾ “ਇਹ ਪਹਿਲਕਦਮੀ ‘ਨੌਜਵਾਨਾਂ ਦੀ ਮਦਦ ਕਰਨ ਵਾਲੇ’ ਮਾਡਲ ਵਜੋਂ ਉੱਭਰੀ ਹੈ ਅਤੇ ਇਸ ਨੂੰ ਸਿੱਖਿਆ ਸ਼ਾਸਤਰੀਆਂ, ਯੂਨੀਵਰਸਿਟੀਆਂ, ਪੁਲਿਸ, ਅਥਲੀਟਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਵਿਦਿਆਰਥੀਆਂ ਅਤੇ ਸਮਾਜ ਦੇ ਹਰ ਵਰਗ ਦਾ ਸਮਰਥਨ ਪ੍ਰਾਪਤ ਹੈ। ਇਸ ਸਮੂਹਿਕ ਭਾਗੀਦਾਰੀ ਨੇ ਪ੍ਰੋਗਰਾਮ ਨੂੰ ਇੱਕ ਭਾਈਚਾਰਾ-ਸੰਚਾਲਿਤ ਅਤੇ ਸਹਿਯੋਗੀ ਮਾਡਲ ਵਿੱਚ ਬਦਲ ਦਿੱਤਾ ਹੈ।’’

ਮਿਸ਼ਨ ਪ੍ਰਗਤੀ ਦੇ ਮਾਰਗਦਰਸ਼ਕ ਫਲਸਫੇ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ “ਕੋਈ ਵੀ ਪਿੱਛੇ ਨਾ ਰਹੇ” ਦੇ ਸਿਧਾਂਤ ‘ਤੇ ਅਧਾਰਤ ਹੈ ਅਤੇ ਨੌਜਵਾਨ ਸ਼ਕਤੀਕਰਨ, ਬਰਾਬਰ ਵਿਦਿਅਕ ਮੌਕਿਆਂ ਅਤੇ ਸਰਕਾਰੀ ਸੇਵਾਵਾਂ ਵਿੱਚ ਬਠਿੰਡਾ ਦੇ ਵਿਦਿਆਰਥੀਆਂ ਦੀ ਪ੍ਰਤੀਨਿਧਤਾ ਵਧਾਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਜ਼ਰ ਲੋਕਾਂ ਦਾ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਪ੍ਰੋਗਰਾਮ ਨਾਲ ਵਿਦਿਆਰਥੀਆਂ ਨੂੰ ਕਾਫ਼ੀ ਲਾਭ ਹੋਵੇਗਾ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਇਸ ਦੇ ਲੋਕਾਂ ਦੀ ਖ਼ੁਸ਼ਹਾਲੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਸੂਬਾ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਾ ਕੇ ਉਨ੍ਹਾਂ ਦੀ ਕਿਸਮਤ ਨੂੰ ਬਦਲਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ “ਪੰਜਾਬ ਸਿੱਖਿਆ ਕ੍ਰਾਂਤੀ ਦੇ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਿਆ ਹੈ ਅਤੇ ਇਹ ਕ੍ਰਾਂਤੀ ਵਿਦਿਆਰਥੀਆਂ ਨੂੰ ਭਵਿੱਖਮੁਖੀ ਮੁਕਾਬਲਿਆਂ ਲਈ ਤਿਆਰ ਕਰਕੇ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਉੱਤਮਤਾ ਪ੍ਰਾਪਤ ਕਰਨ ਦੇ ਯੋਗ ਬਣਾ ਕੇ ਨਤੀਜੇ ਦੇ ਰਹੀ ਹੈ। ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ, ਜਦੋਂ ਕਿ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਚੈਨਲਾਈਜ਼ ਕਰਨ ਲਈ ਸਮਾਨਾਂਤਰ ਯਤਨ ਕੀਤੇ ਜਾ ਰਹੇ ਹਨ।’’

ਮਿਸਾਲ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਇੱਕ ਰਨਵੇਅ ਇੱਕ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੇ ਯੋਗ ਬਣਾਉਂਦਾ ਹੈ, ਉਸੇ ਤਰ੍ਹਾਂ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਉਸਾਰੂ ਮਾਹੌਲ ਪੈਦਾ ਕਰ ਰਹੀ ਹੈ। ਅਤੀਤ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਰਾਸ਼ਾਜਨਕ ਹੈ ਕਿ ਇੱਕ ਸਮੇਂ ਗਲਤ ਨੀਤੀਆਂ ਨੇ ਗਰੀਬ ਬੱਚਿਆਂ ਨੂੰ ਉਨ੍ਹਾਂ ਦੇ ਸਿੱਖਿਆ ਦੇ ਅਧਿਕਾਰ ਤੋਂ ਵਾਂਝਾ ਰੱਖਿਆ ਸੀ ਪਰ ਹੁਣ ਇਹ ਯਕੀਨੀ ਬਣਾਉਣ ਲਈ ਦ੍ਰਿੜ੍ਹ ਯਤਨ ਕੀਤੇ ਜਾ ਰਹੇ ਹਨ ਕਿ ਪੰਜਾਬ ਦੇ ਬੱਚੇ ਆਪਣੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਸਕਣ ਅਤੇ ਜ਼ਿੰਦਗੀ ਵਿੱਚ ਨਵੀਆਂ ਉਚਾਈਆਂ ਛੂਹ ਸਕਣ।

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ/ਬਠਿੰਡਾ, 6 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਚਾਰ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਚਾਰ ਮੈਗਜ਼ੀਨ ਅਤੇ 26 ਜ਼ਿੰਦਾ ਕਾਰਤੂਸ ਨਾਲ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਕਰਨ ਦੀ ਇੱਕ ਵਾਰਦਾਤ ਨੂੰ ਟਾਲ ਦਿੱਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਠਿੰਡਾ ਦੇ ਗਿੱਲ ਪੱਤੀ ਦੇ ਵਸਨੀਕ ਕੁਲਦੀਪ ਸਿੰਘ, ਜੋ ਇਸ ਵੇਲੇ ਕੈਨੇਡਾ ਵਿੱਚ ਰਹਿ ਰਿਹਾ ਹੈ, ਬਠਿੰਡਾ ਦੇ ਕੋਟਸ਼ਮੀਰ ਦਾ ਵਸਨੀਕ ਗੁਰਵਿੰਦਰ ਸਿੰਘ ਅਤੇ ਬਠਿੰਡਾ ਦੇ ਪਿੰਡ ਭੋਖੜਾ ਦੇ ਵਸਨੀਕ ਗਗਨਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਗਲੌਕ, ਇੱਕ ਜ਼ਿਗਾਨਾ, ਇੱਕ .30 ਬੋਰ ਦਾ ਪਿਸਤੌਲ ਅਤੇ ਇੱਕ .32 ਬੋਰ ਦਾ ਪਿਸਤੌਲ ਸ਼ਾਮਲ ਹਨ। ਚਾਰ ਪਿਸਤੌਲਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਬਿਨਾਂ ਰਜਿਸਟਰੇਸ਼ਨ ਨੰਬਰ ਵਾਲੀ ਇੱਕ ਹੁੰਡਈ ਵਰਨਾ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਵਿੱਚ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਕੁਲਦੀਪ ਸਿੰਘ ਹਾਲ ਹੀ ਵਿੱਚ ਯੋਜਨਾਬੱਧ ਗੋਲੀਬਾਰੀ ਨੂੰ ਅੰਜਾਮ ਦੇਣ ਲਈ ਵਿਸ਼ੇਸ਼ ਤੌਰ ’ਤੇ ਕੈਨੇਡਾ ਤੋਂ ਬਠਿੰਡਾ ਆਇਆ ਸੀ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਚੱਲ ਰਹੀ ਅੰਤਰ-ਗੈਂਗ ਦੁਸ਼ਮਣੀ ਵਿੱਚ ਆਪਣੀ ਸ਼ਮੂਲੀਅਤ ਬਾਰੇ ਵੀ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਪੁਲਿਸ ਸਟੇਸ਼ਨ ਥਰਮਲ ਵਿਖੇ  ਐਫਆਈਆਰ ਦਰਜ ਕੀਤੀ ਗਈ ਹੈ, ਜਦੋਂ ਕਿ ਅਗਲੇਰੇ ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਏ.ਆਈ.ਜੀ. ਸੀ.ਆਈ. ਬਠਿੰਡਾ ਅਵਨੀਤ ਕੌਰ ਸਿੱਧੂ ਨੇ ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਸੀ.ਆਈ. ਬਠਿੰਡਾ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖਤਾ ਇਤਲਾਹ ਮਿਲੀ ਸੀ ਕਿ ਅਰਸ਼ ਡੱਲਾ ਗੈਂਗ ਨਾਲ ਜੁੜੇ ਸ਼ੂਟਰਾਂ ਕੋਲ ਗੈਰ-ਕਾਨੂੰਨੀ ਹਥਿਆਰ ਹਨ ਅਤੇ ਉਹ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਇਤਲਾਹ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਸੀ.ਆਈ. ਬਠਿੰਡਾ ਦੀ  ਟੀਮ ਨੇ ਜ਼ਿਲ੍ਹਾ ਪੁਲਿਸ ਬਠਿੰਡਾ ਨਾਲ ਮਿਲ ਕੇ ਗੋਨਿਆਣਾ ਰੋਡ ’ਤੇ ਸੁੱਚਾ ਸਿੰਘ ਨਗਰ ਨੇੜੇ ਨਾਕਾ ਲਗਾਇਆ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧ ਵਿੱਚ, ਬਠਿੰਡਾ ਦੇ ਥਰਮਲ ਸਥਿਤ ਪੁਲਿਸ ਸਟੇਸ਼ਨ  ਵਿਖੇ ਆਰਮਜ਼ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 3 ਮਿਤੀ 05.01.2026 ਅਧੀਨ ਕੇਸ  ਦਰਜ ਕੀਤਾ ਗਿਆ  ਹੈ।

ਮਰੀਜ਼ ਦੀ ਜਾਨ ਬਚਾਉਣ ‘ਚ ਮੁੱਢਲਾ ਰੋਲ ਅਦਾ ਕਰਦੇ ਹਨ 108 ਐਬੂਲੈਂਸ ਡਰਾਈਵਰ : ਡਿਪਟੀ ਕਮਿਸ਼ਨਰ
ਬਠਿੰਡਾ, 1 ਜਨਵਰੀ : ਮਰੀਜ਼ਾਂ ਦੀ ਜਾਨ ਬਚਾਉਣ ਵਿੱਚ 108 ਐਬੂਲੈਂਸ ਡਰਾਈਵਰ ਆਪਣਾ ਵਡਮੁੱਲਾ, ਮੁੱਢਲਾ ਅਤੇ ਅਹਿਮ ਰੋਲ ਅਦਾ ਕਰ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਨਵੇਂ ਸਾਲ ਦੀ ਖੁਸ਼ੀ ਸਾਂਝੀ ਕਰਦਿਆਂ ਸਰਕਾਰੀ ਸਿਹਤ ਸੇਵਾਵਾਂ ਵਿੱਚ ਕੰਮ ਕਰ ਰਹੇ 108 ਐਬੂਲੈਸਾਂ ਦੇ ਡਰਾਈਵਰਾਂ ਨੂੰ ਜੈਕਟਾਂ, ਬੂਟ, ਕੰਬਲ ਤੇ ਬਰਤਨਾਂ ਦੀਆਂ ਕਿੱਟਾਂ ਦੇ ਕੇ ਸਨਮਾਨਿਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਤਪਿੰਦਰਜੋਤ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਐਂਬੂਲੈਂਸ ਡਰਾਈਵਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਦਿਨ-ਰਾਤ, ਸਰਦੀ-ਗਰਮੀ ਦੀ ਪਰਵਾਹ ਕੀਤੇ ਬਿਨਾਂ, ਆਪਣਾ ਆਰਾਮ ਤਿਆਗ ਕੇ ਮਰੀਜਾਂ ਦੀ ਸੇਵਾ ਕਰ ਰਹੇ ਹਨ ਅਤੇ 24 ਘੰਟੇ ਲੋਕਾਂ ਦੀ ਜਾਨ ਬਚਾਉਣ ਲਈ ਮਰੀਜ਼ ਨੂੰ ਮੁੱਢਲੀ ਸਹਾਇਤਾ ਪ੍ਰਦਾਨ ਕਰਵਾਉਦੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਸਮੇਂ-ਸਿਰ ਮੁਢੱਲੀ ਡਾਕਟਰੀ ਸਹੂਲਤਾਂ ਮੁਹੱਈਆ ਕਰਵਾ ਕੇ ਅਨੇਕਾਂ ਕੀਮਤੀ ਜਾਨਾਂ ਬਚਾ ਰਹੇ ਹਨ। ਡਾਕਟਰਾਂ ਵਾਂਗ 108 ਐਬੂਲੈਂਸ ਦੇ ਡਰਾਈਵਰ ਵੀ ਰੱਬ ਦਾ ਦੂਜਾ ਰੂਪ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਿਥੇ ਡਰਾਈਵਰਾਂ ਦੀ ਸਮੱਸਿਆਵਾਂ ਨੂੰ ਸੁਣਿਆ ਉਥੇ ਹੀ ਉਨ੍ਹਾਂ ਕੋਲੋਂ ਮਰੀਜ਼ ਨੂੰ ਹੋਰ ਸੁਚੱਜੇ ਢੰਗ ਨਾਲ ਮੁੱਢਲੀ ਸਹਾਇਤਾ ਮੁਹੱਈਆ ਕਰਵਾਉਣ ਲਈ ਲੋੜੀਂਦੇ ਸੁਝਾਅ ਵੀ ਲਏ। ਇਸ ਦੌਰਾਨ ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ 31 ਮਾਰਚ ਤੋਂ ਪਹਿਲਾ-ਪਹਿਲਾ ਹੋਰ ਐਬੂਲੈਂਸਾਂ ਵੀ ਜ਼ਰੂਰਤ ਅਨੁਸਾਰ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਇਸ ਦੌਰਾਨ ਡਰਾਈਵਰਾਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ, ਜ਼ਿਲ੍ਹਾ ਸਿਹਤ ਅਫਸਰ ਡਾ. ਊਸ਼ਾ ਗੋਇਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ ਮੀਨਾਕਸ਼ੀ ਸਿੰਗਲਾ, ਐਸਐਮਓ ਡਾ. ਸੋਨੀਆਂ ਗੁਪਤਾ, ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫਸਰ ਡਾ. ਸੁਖਜਿੰਦਰ ਸਿੰਘ ਗਿੱਲ, ਸਕੱਤਰ ਰੈਡ ਕਰਾਸ ਸ੍ਰੀ ਦਰਸ਼ਨ ਕੁਮਾਰ ਆਦਿ ਹਾਜ਼ਰ ਸਨ।

ਬਠਿੰਡਾ ਸ਼ਹਿਰ ਵਿੱਚ ਖਤਮ ਹੋਵੇਗਾ ਤਾਰਾਂ ਦਾ ਜਾਲ, ਪੰਜਾਬ ਸਰਕਾਰ ਵੱਲੋਂ 10 ਕਰੋੜ ਰੁਪਏ ਦੇ ਫੰਡ ਜਾਰੀ : ਮੇਅਰ
ਬਠਿੰਡਾ, 25 ਦਸੰਬਰ : ਬਠਿੰਡਾ ਨੂੰ ਸਮੱਸਿਆ ਮੁਕਤ, ਨਸ਼ਾ ਮੁਕਤ, ਆਦਰਸ਼ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਪਰਸਰਾਮ ਨਗਰ ਦੇ ਵਸਨੀਕਾਂ ਨੂੰ ਬਿਜਲੀ ਕੱਟਾਂ ਦੀ ਸਮੱਸਿਆ ਤੋਂ ਰਾਹਤ ਦਿਵਾਉਂਦਿਆਂ ਆਲਮ ਬਸਤੀ ਡਿਸਪੋਜ਼ਲ ਨੇੜੇ ਇੱਕ ਨਵੇਂ ਪਾਵਰ ਫੀਡਰ ਦਾ ਰਸਮੀ ਉਦਘਾਟਨ ਕੀਤਾ।

ਇਸ ਮੌਕੇ ਕੌਂਸਲਰ ਮੈਡਮ ਰਾਜ ਰਾਣੀ ਅਤੇ ਸ੍ਰੀ ਸਾਧੂ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਐਕਸੀਅਨ ਪਾਵਰ ਕਾਰਪੋਰੇਸ਼ਨ ਸ਼੍ਰੀ ਸੰਦੀਪ ਗਰਗ, ਕੌਂਸਲਰ ਸ੍ਰੀ ਰਤਨ ਰਾਹੀ, ਸ੍ਰੀ ਜਗਪਾਲ ਸਿੰਘ ਗੋਰਾ ਸਿੱਧੂ, ਸ੍ਰੀ ਸੋਨੀ ਪ੍ਰਧਾਨ, ਸ੍ਰੀ ਪੰਕਜ ਸ਼ਰਮਾ, ਸ੍ਰੀ ਅਮਨਦੀਪ ਡੀਸੀ, ਅਤੇ ਸ੍ਰੀ ਯਾਦਵਿੰਦਰ ਸਿੰਘ ਮਾਨ ਵੀ ਮੌਜੂਦ ਸਨ।

ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਗਭਗ 80 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਪਾਵਰ ਫੀਡਰ ਦੇ ਚਾਲੂ ਹੋਣ ਨਾਲ ਪਰਸਰਾਮ ਨਗਰ ਖੇਤਰ ਦੇ ਵਸਨੀਕਾਂ ਨੂੰ ਬਿਜਲੀ ਦੇ ਵਾਰ-ਵਾਰ ਕੱਟਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸੂਬਾ ਸਰਕਾਰ ਪੰਜਾਬ ਨੂੰ ਸਮੱਸਿਆ-ਮੁਕਤ ਅਤੇ ਨਸ਼ਾ-ਮੁਕਤ “ਰੰਗਲਾ ਪੰਜਾਬ” ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ, ਜਨਤਕ ਪ੍ਰਤੀਨਿਧੀ ਲੋਕਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰ ਰਹੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਜਨਤਕ ਸੁਝਾਵਾਂ ਦੇ ਆਧਾਰ ‘ਤੇ ਵਿਕਾਸ ਪ੍ਰੋਜੈਕਟਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ।

ਮੇਅਰ ਨੇ ਕਿਹਾ ਕਿ ਬਠਿੰਡਾ ਨੂੰ ਇੱਕ ਸੁੰਦਰ ਅਤੇ ਸੁਚੱਜਾ ਸ਼ਹਿਰ ਬਣਾਉਣ ਲਈ ਨਿਰੰਤਰ ਯੋਜਨਾਬੱਧ ਕੰਮ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਬਠਿੰਡਾ ਪ੍ਰਤੀ ਬਹੁਤ ਮਿਹਰਬਾਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਵਿੱਚ ਬਿਜਲੀ ਤਾਰਾਂ ਦੇ ਗੁੰਝਲਦਾਰ ਨੈੱਟਵਰਕ ਨੂੰ ਖਤਮ ਕਰਨ ਦੀ ਯੋਜਨਾ ‘ਤੇ ਕੰਮ ਸ਼ੁਰੂ ਹੋ ਗਿਆ ਹੈ, ਜਿਸ ਲਈ ਪੰਜਾਬ ਸਰਕਾਰ ਨੇ ਲਗਭਗ 10 ਤੋਂ 11 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ।

ਮੇਅਰ ਸ੍ਰੀ ਮਹਿਤਾ ਨੇ ਅੱਗੇ ਕਿਹਾ ਕਿ ਬਠਿੰਡਾ ਦੀ ਸੁੰਦਰਤਾ ਅਤੇ ਸਹੂਲਤਾਂ ਨੂੰ ਵਧਾਉਣ ਲਈ ਕਈ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਸਿੱਧਾ ਲਾਭ ਸ਼ਹਿਰ ਦੇ ਵਸਨੀਕਾਂ ਨੂੰ ਮਿਲੇਗਾ। ਇਲਾਕਾ ਨਿਵਾਸੀਆਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ, ਉਨ੍ਹਾਂ ਭਰੋਸਾ ਦਿੱਤਾ ਕਿ ਬਠਿੰਡਾ ਨੂੰ ਇੱਕ ਮਾਡਲ ਸ਼ਹਿਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Fierce Fire at Sports King Factory in Bathinda.
Fierce Fire at Sports King Factory in Bathinda: Cotton Bales in Warehouse Burnt, Flames Visible from Afar.

Firefighters are working to put out the fire at the Sports King Factory warehouse.

Around 8:00 p.m. on Sunday, the Sports King Factory warehouse in Bathinda’s Jida hamlet caught fire. The entire warehouse was instantly consumed by the fire due to its extreme intensity.

The research indicates that one of the sizable warehouses constructed within the manufacturing grounds is where the fire originated. This storehouse held thousands of quintals of cotton bales. Due to the cotton, the fire spread rapidly, and thick smoke filled the sky, which could be seen from far away.

Automobiles came on the scene right away and began putting out the flames.

As soon as the SHO received information, they arrived at the location.

Naiyan Wala S.S.O. Singh, the Station House Officer (SHO) of the local police station, arrived and assessed the situation. According to him, the cotton warehouse is the primary location of the fire. However, managing the fire has become a very difficult chore because of the vast amount of raw cotton. Controlling the fire’s flames is a constant struggle for firefighters.

As of now, this incident has not resulted in any reports of property damage or fatalities. It is feared, nevertheless, that raw materials valued at lakhs to crores of rupees that were kept in the manufacturing warehouse have been reduced to ashes. Only when the fire has been fully contained can the exact evaluation of the loss be completed.