Bhatinda – Riyasat News

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ
ਚੰਡੀਗੜ੍ਹ/ ਬਠਿੰਡਾ, 26 ਅਪ੍ਰੈਲ 2026: ਨਵਜਾਤ ਦੀ ਪਹਿਲੀ ਕਿਲਕਾਰੀ ਰਾਹਤ ਲਿਆਉਣ ਵਾਲੀ  ਹੋਣੀ ਚਾਹੀਦੀ ਹੈ। ਪਰ ਕਈ ਵਾਰ ਇਹ ਸੰਨਾਟਾ ਲੈ ਕੇ ਆਉਂਦੀ ਹੈ। ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਵਿਖੇ ਅਗਰਵਾਲ ਹਸਪਤਾਲ ਵਿੱਚ ਇੱਕ ਬੱਚੀ ਦਾ ਜਨਮ ਹੋਇਆ ਸੀ, ਪਰ ਜੀਵਨ ਲਈ ਜੰਗ ਅਜੇ ਸ਼ੁਰੂ ਹੀ ਹੋਈ ਸੀ।

ਕੇਵਲ 33 ਹਫ਼ਤਿਆਂ ਵਿੱਚ ਜਨਮੀ, ਰੇਸ਼ਮ ਸਿੰਘ ਅਤੇ ਗੁਰਮੇਲ ਕੌਰ ਦੀ ਬੇਟੀ, ਸਮੇਂ ਤੋਂ ਬਹੁਤ ਪਹਿਲਾਂ ਸੰਵੇਦਨਸ਼ੀਲ ਹਾਲਤ ਵਿੱਚ ਇਸ ਦੁਨੀਆ ਵਿੱਚ ਆਈ। ਉਸ ਦਾ ਵਜ਼ਨ ਸਿਰਫ਼ 1.926 ਕਿਲੋਗ੍ਰਾਮ ਸੀ, ਜੋ ਆਮ ਪੂਰੇ ਸਮੇਂ ਦੇ ਜਨਮ ਦੇ ਵਜ਼ਨ (ਲਗਭਗ 2.5 ਤੋਂ 4 ਕਿਲੋਗ੍ਰਾਮ) ਨਾਲੋਂ ਕਾਫ਼ੀ ਘੱਟ ਹੈ। ਜਨਮ ਦੇ ਪਹਿਲੇ ਹੀ ਪਲ ਤੋਂ ਉਸ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਬਿਨਾਂ ਚਿਕਿਤਸਕ ਮਦਦ ਦੇ ਸਾਹ ਲੈਣਾ ਸੰਭਵ ਨਹੀਂ ਸੀ। ਅਜਿਹੇ ਹਾਲਾਤਾਂ ਵਿੱਚ ਸਮਾਂ ਗੁਆਉਣ ਦੀ ਕੋਈ ਗੁੰਜਾਇਸ਼ ਨਹੀਂ ਸੀ।

ਡਾ. ਸੁਰਿੰਦਰ ਅੱਗਰਵਾਲ (ਐਮ.ਡੀ. ਪੀਡੀਐਟ੍ਰਿਕਸ), ਜਿਨ੍ਹਾਂ ਕੋਲ 24 ਸਾਲਾਂ ਦਾ ਤਜ਼ਰਬਾ ਹੈ, ਨੇ ਆਪਣੀ ਟੀਮ ਨਾਲ ਤੁਰੰਤ ਕਾਰਵਾਈ ਕੀਤੀ। ਬੱਚੀ ਨੂੰ ਐਨਆਈਸੀਯੂ ਵਿੱਚ ਭਰਤੀ ਕੀਤਾ ਗਿਆ, ਜਿੱਥੇ ਮਸ਼ੀਨਾਂ ਉਹ ਕੰਮ ਕਰ ਰਹੀਆਂ ਸਨ,  ਜੋ ਅਵਿਕਸਿਤ ਫੇਫੜੇ ਅਜੇ ਨਹੀਂ ਕਰ ਸਕਦੇ ਸਨ। ਮਾਨੀਟਰ ਨਾਲ ਹਰ ਧੜਕਣ ਅਤੇ ਹਰ ਸਾਹ ’ਤੇ ਨਜ਼ਰ ਰੱਖੀ ਜਾ ਰਹੀ ਸੀ—ਹਰ ਪਲ ਅਨਿਸ਼ਚਿਤਤਾ ਨਾਲ ਭਰਿਆ ਹੋਇਆ ਸੀ,ਹਰ ਪਲ ਬਹੁਤ ਮਹੱਤਵਪੂਰਨ ਸੀ।

ਇਸ ਤੋਂ ਬਾਅਦ 17 ਦਿਨ ਤੱਕ ਲਗਾਤਾਰ ਦੇਖਭਾਲ ਅਤੇ ਸਹੀ ਇਲਾਜ ਚੱਲਦਾ ਰਿਹਾ। ਨਵਜਾਤ ਨੂੰ 10 ਦਿਨਾਂ ਤੱਕ ਕੰਟਿਨਿਊਅਸ ਪਾਜ਼ਿਟਿਵ ਏਅਰਵੇ ਪ੍ਰੈਸ਼ਰ ਸਹਾਇਤਾ ਦਿੱਤੀ ਗਈ, ਉਸ ਤੋਂ ਬਾਅਦ 4 ਦਿਨਾਂ ਲਈ ਆਕਸੀਜਨ ਸਹਾਇਤਾ ਦਿੱਤੀ ਗਈ। ਇਸ ਦੌਰਾਨ ਬੱਚੀ ਨੂੰ ਪੀਲੀਆ ਹੋ ਗਿਆ, ਜਿਸ ਦਾ ਇਲਾਜ ਫੋਟੋਥੈਰੇਪੀ ਨਾਲ ਕੀਤਾ ਗਿਆ। ਸੀਮਿਤ ਕੰਗਾਰੂ ਮਦਰ ਕੇਅਰ ਰਾਹੀਂ ਸਾਵਧਾਨੀ ਨਾਲ ਪੋਸ਼ਣ ਦਿੱਤਾ ਗਿਆ, ਤਾਂ ਜੋ ਬੱਚੀ ਦੀ ਨਾਜ਼ੁਕ ਹਾਲਤ ਨੂੰ ਬਿਨਾਂ ਪ੍ਰਭਾਵਿਤ ਕੀਤੇ ਉਸ ਨੂੰ ਗਰਮਾਹਟ ਅਤੇ ਸਥਿਰਤਾ ਮਿਲ ਸਕੇ।

ਡਾ. ਅਗਰਵਾਲ ਨੇ ਕਿਹਾ, “ਐਨਆਈਸੀਯੂ ਵਿੱਚ ਸੁਧਾਰ ਇੱਕਦਮ ਨਹੀਂ ਆਉਂਦਾ, ਇਹ ਹੌਲੀ-ਹੌਲੀ ਸਥਿਰ ਰੀਡਿੰਗ ਨਾਲ ਆਉਂਦਾ ਹੈ।” ਹੌਲੀ-ਹੌਲੀ ਸੁਧਾਰ ਦਿਖਾਈ ਦੇਣਾ ਸ਼ੁਰੂ ਹੋਇਆ।

ਸਾਹ ਲੈਣਾ ਹੌਲੀ-ਹੌਲੀ ਸੰਭਲ ਗਿਆ। ਪ੍ਰਤੀਕਿਰਿਆਵਾਂ ਬਿਹਤਰ ਹੋਣ ਲੱਗੀਆਂ। ਜੋ ਨਾਜ਼ੁਕ ਸਰੀਰ ਪਹਿਲਾਂ ਸੰਘਰਸ਼ ਕਰ ਰਿਹਾ ਸੀ, ਉਹ ਦਿਨੋਂ-ਦਿਨ ਮਜ਼ਬੂਤ ਹੋਣ ਲੱਗਾ। ਡਾ. ਅਗਰਵਾਲ ਲਈ ਅਜਿਹੇ ਪਲ ਚਿਕਿਤਸਾ ਦੇ ਨਾਲ-ਨਾਲ ਭਾਵਨਾਵਾਂ ਦਾ ਵੀ ਪ੍ਰਤੀਕ ਹੁੰਦੇ ਹਨ। ਉਨ੍ਹਾਂ ਕਿਹਾ, “ਕਈ ਵਾਰ ਬੱਚੇ ਨੂੰ ਬਚਾਉਣਾ ਸਿਰਫ਼ ਇਲਾਜ ’ਤੇ ਨਹੀਂ, ਸਗੋਂ ਸਹੀ ਸਮੇਂ ’ਤੇ ਨਿਰਭਰ ਕਰਦਾ ਹੈ। ਥੋੜ੍ਹੀ ਜਿਹੀ ਦੇਰੀ ਵੀ ਸਭ ਕੁਝ ਬਦਲ ਸਕਦੀ ਹੈ।”

ਇਸ ਮਾਮਲੇ ਵਿੱਚ ਕੋਈ ਦੇਰੀ ਨਹੀਂ ਹੋਈ। ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਪਰਿਵਾਰ ਨੂੰ ਕੈਸ਼ਲੈੱਸ ਇਲਾਜ ਮਿਲਿਆ, ਜਿਸ ਨਾਲ ਡਾਕਟਰ ਬਿਨਾਂ ਕਿਸੇ ਆਰਥਿਕ ਚਿੰਤਾ ਦੇ ਪੂਰੀ ਤਰ੍ਹਾਂ ਇਲਾਜ ’ਤੇ ਧਿਆਨ ਕੇਂਦਰਿਤ ਕਰ ਸਕੇ।

17 ਦਿਨਾਂ ਦੇ ਇਲਾਜ ਤੋਂ ਬਾਅਦ ਬੱਚੀ ਨੂੰ ਸਥਿਰ ਹਾਲਤ ਵਿੱਚ ਛੁੱਟੀ ਦੇ ਦਿੱਤੀ ਗਈ। ਹੁਣ ਉਸ ਦਾ ਵਜ਼ਨ 2.106 ਕਿਲੋਗ੍ਰਾਮ ਹੈ—ਹਾਲਾਂਕਿ ਉਹ ਅਜੇ ਵੀ ਨਾਜ਼ੁਕ ਹੈ, ਪਰ ਪਹਿਲਾਂ ਨਾਲੋਂ ਕਾਫ਼ੀ ਸਿਹਤਮੰਦ ਹੈ। ਨਵਜਾਤ ਆਪਣੇ ਮਾਪਿਆਂ ਦੀ ਗੋਦ ਵਿੱਚ ਜੀਵਿਤ, ਸਥਿਰ ਅਤੇ ਸਿਹਤਮੰਦ ਹਾਲਤ ਵਿੱਚ ਹਸਪਤਾਲ ਤੋਂ ਬਾਹਰ ਆਈ।

ਇੱਕ ਹੋਰ ਮਾਮਲੇ ਵਿੱਚ, ਹੁਸ਼ਿਆਰਪੁਰ ਦੇ ਮਨਿੰਦਰ ਸਿੰਘ ਨੇ ਆਪਣਾ ਤਜ਼ਰਬਾ ਸਾਂਝਾ ਕੀਤਾ। ਉਨ੍ਹਾਂ ਦੀ ਬੇਟੀ ਗੁਰਕੀਰਤ ਕੌਰ, ਜਿਸ ਦਾ ਜਨਮ ਇਸੇ ਸਾਲ 14 ਅਪ੍ਰੈਲ ਨੂੰ ਹੋਇਆ ਸੀ, ਨੂੰ ਵੀ ਜਨਮ ਤੋਂ ਬਾਅਦ ਨਵਜਾਤ ਦੇਖਭਾਲ ਦੀ ਲੋੜ ਪਈ। ਉਨ੍ਹਾਂ ਕਿਹਾ, “ਹਸਪਤਾਲ ਵਿੱਚ ਉਸ ਦਾ ਵਧੀਆ ਇਲਾਜ ਹੋਇਆ ਅਤੇ ਸਾਰਾ ਖਰਚਾ ਮੁੱਖ ਮੰਤਰੀ ਸਿਹਤ ਕਾਰਡ ਤਹਿਤ ਕਵਰ ਹੋ ਗਿਆ।” ਰਜਿਸਟ੍ਰੇਸ਼ਨ ਉਸੇ ਦਿਨ ਪੂਰਾ ਹੋ ਗਿਆ ਅਤੇ ਹੁਣ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਸਿਹਤ ਕਵਰ ਮਿਲਦਾ ਹੈ।

ਮਨਿੰਦਰ ਸਿੰਘ ਨੇ ਧੰਨਵਾਦ ਕਰਦਿਆਂ ਕਿਹਾ, “ਇਸ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਬਹੁਤ ਮਹੱਤਵਪੂਰਨ ਹੈ। ਜੋ ਵਿਅਕਤੀ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਲਈ ਸੰਘਰਸ਼ ਕਰਦਾ ਹੈ, ਉਹ ਵੀ ਆਪਣੇ ਬੱਚੇ ਲਈ ਵਧੀਆ ਇਲਾਜ ਲੈ ਸਕਦਾ ਹੈ। ਇਹ ਬਹੁਤ ਵੱਡੀ ਗੱਲ ਹੈ।”

ਪੰਜਾਬ ਦੇ ਐਨਆਈਸੀਯੂ ਵਿੱਚ ਅਜੇ ਵੀ ਖਾਮੋਸ਼ੀ ਹੁੰਦੀ ਹੈ, ਪਰ ਹੁਣ ਉਹ ਡਰ ਨਾਲ ਨਹੀਂ, ਸਗੋਂ ਉਮੀਦ ਨਾਲ ਭਰੀ ਹੁੰਦੀ ਹੈ।

ਇਹ ਉਮੀਦ ਬਿਲਕੁਲ ਖਾਮੋਸ਼ ਅਤੇ ਸਥਿਰ ਹੁੰਦੀ ਹੈ, ਜਿਸ ਵਿੱਚ ਮਾਨੀਟਰ ਹਰ ਰੋਜ਼ ਹੋਰ ਮਜ਼ਬੂਤ ਹੁੰਦੀ ਕਿਸੇ ਨਿੱਕੇ ਜਿਹੇ ਦਿਲ ਦੀ ਧੜਕਣ ਦਿਖਾ ਰਿਹਾ ਹੁੰਦਾ ਹੈ ਅਤੇ ਕਈ ਵਾਰੀ ਸਿਰਫ਼ ਇਹੀ ਖਾਮੋਸ਼ੀ ਅਤੇ ਸਥਿਰਤਾ ਸਭ ਕੁਝ ਬਦਲਣ ਲਈ ਕਾਫ਼ੀ ਹੁੰਦੀ ਹੈ।

ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਬਠਿੰਡਾ, 21 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ  ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗੈਰ-ਕਾਨੂੰਨੀ ਦੇਸੀ .32 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕੀ ਕੁਮਾਰ ਉਰਫ਼ ਜੈਕੀ ਵਾਸੀ  ਪਰਸਰਾਮ ਨਗਰ, ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਵਿਸ਼ਾਲ ਨਗਰ,ਬਠਿੰਡਾ , ਵਜੋਂ ਹੋਈ ਹੈ। ਵਿਕਾਸ ਅਰੋੜਾ ਅਪਰਾਧਿਕ ਪਿਛੋਕੜ ਵਾਲਾ ਦੋਸ਼ੀ ਹੈ, ਜੋ ਘਰੇਲੂ ਹਿੰਸਾ ਦੇ ਇੱਕ ਮਾਮਲੇ ਵਿੱਚ ਵੀ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ‘ਬਠਿੰਡਾ ਵਿੱਚ ਇੱਕ ਵਪਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹਥਿਆਰ ਦਿੱਲੀ ਤੋਂ ਖਰੀਦੇ ਗਏ ਸਨ ਅਤੇ ਇਸ ਸਬੰਧੀ ਹੋਰ ਸਬੰਧਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਏਜੀਟੀਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਏਜੀਟੀਐਫ ਬਠਿੰਡਾ ਦੀ ਟੀਮ ਨੂੰ  ਭਰੋਸੇਯੋਗ ਸੂਤਰਾਂ ਤੋੰ ਪੁਖ਼ਤਾ ਇਤਲਾਹ ਮਿਲੀ ਸੀ ਕਿ  ਜੈਕੀ ਉਰਫ਼ ਜੈਕੀ ਅਤੇ ਵਿਕਾਸ ਅਰੋੜਾ, ਜੋ ਡਕੈਤੀ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਜਿਨ੍ਹਾਂ ਕੋਲ ਗੈਰ-ਕਾਨੂੰਨੀ ਹਥਿਆਰ ਸਨ , ਨੂੰ ਪੰਚਵਟੀ ਖੇਤਰ ਵਿੱਚ ਮਿੱਤਲ ਮਾਲ ਦੇ ਨੇੜੇ  ਦੇਖੇ ਗਏ ਹਨ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਡੀਐਸਪੀ ਏਜੀਟੀਐਫ ਬਠਿੰਡਾ ਰੇਂਜ ਜਸਪਾਲ ਸਿੰਘ ਨੇ ਜ਼ਿਲ੍ਹਾ ਬਠਿੰਡਾ ਪੁਲਿਸ ਨਾਲ ਇਹ ਪੁਖ਼ਤਾ ਜਾਣਕਾਰੀ ਸਾਂਝੀ ਕੀਤੀ I

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਬਠਿੰਡਾ ਡਾ. ਜੋਤੀ ਯਾਦਵ ਨੇ ਦੱਸਿਆ ਕਿ ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਦੋ ਸ਼ੱਕੀ ਵਿਅਕਤੀਆਂ ਨੂੰ ਜੀਟੀ ਰੋਡ, ਬਠਿੰਡਾ ਤੋਂ ਆਉਂਦੇ ਦੇਖਿਆ ਗਿਆ। ਸਰਹਿੰਦ ਨਹਿਰ ਦੇ ਨੇੜੇ ਸੰਤਪੁਰਾ ਰੋਡ ‘ਤੇ ਸਥਿਤ ਪੁਲਿਸ ਨਾਕੇ ਨੂੰ ਦੇਖ ਕੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ,ਪਰ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਮੁਸਤੈਦੀ ਨਾਲ ਕਾਬੂ ਕਰ ਲਿਆ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ।

ਇਸ ਸਬੰਧੀ ਬਠਿੰਡਾ ਦੇ ਪੁਲਿਸ ਸਟੇਸ਼ਨ ਕੋਤਵਾਲੀ ਵਿਖੇ ਅਸਲਾ ਐਕਟ ਦੀ ਧਾਰਾ 25  ਤਹਿਤ ਐਫਆਈਆਰ ਨੰਬਰ 65 ਮਿਤੀ 20.03.2026 ਨੂੰ ਕੇਸ ਦਰਜ ਕੀਤਾ ਗਿਆ ਹੈ।

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਬਠਿੰਡਾ, 18 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਦੋ ਮੁਲਜ਼ਮਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ ਵਾਸੀ ਗਿੱਲਵਾਲੀ (ਫਿਰੋਜ਼ਪੁਰ) ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ ਵਾਸੀ ਮੋਠਾਂਵਾਲੀ (ਮੋਗਾ ), ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਸਰਹੱਦ ਪਾਰ ਦੀ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ ਸਨ, ਜਿਸਦਾ ਉਦੇਸ਼ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਕਰਨਾ ਸੀ।

ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏ.ਆਈ.ਜੀ.) ਸੀ.ਆਈ. ਬਠਿੰਡਾ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਕਾਰਕੁਨਾਂ ਨੇ ਹੈਂਡ ਗ੍ਰਨੇਡ ਪ੍ਰਾਪਤ ਕੀਤੇ ਹਨ। ਇਸ ਪੁਖ਼ਤਾ ਇਤਲਾਹ ’ਤੇ ਫ਼ੌਰੀ ਕਾਰਵਾਈ ਕਰਦੇ ਹੋਏ ਸੀ.ਆਈ. ਬਠਿੰਡਾ ਦੀ ਪੁਲਿਸ ਟੀਮ ਨੇ ਮੋਗਾ-ਫਿਰੋਜ਼ਪੁਰ ਰੋਡ ਤੋਂ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ।

ਏ.ਆਈ.ਜੀ. ਨੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਟੀਮਾਂ ਦੀ ਮੁਸਤੈਦ ਤੇ ਸਰਗਰਮ ਕਾਰਵਾਈ ਸਦਕਾ ਅਣਸੁਖਾਵੀਂ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਹੈ।

ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵਿਖੇ ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 06 ਮਿਤੀ 17.03.2026 ਨੂੰ ਕੇਸ ਦਰਜ ਕੀਤਾ ਗਿਆ ਹੈ।

ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ ਆਯੋਜਿਤ
ਬਠਿੰਡਾ, 1 ਮਾਰਚ : ਖੇਤਰੀ ਖੋਜ ਕੇਂਦਰ ਬਠਿੰਡਾ ਅਤੇ ਆਈ.ਸੀ.ਏ.ਆਰ.- ਸੀ.ਆਈ.ਸੀ.ਆਰ.ਆਰ.ਐਸ., ਸਿਰਸਾ ਵੱਲੋਂ ਪਿੰਡ ਜੋਧਪੁਰ ਰੋਮਾਣਾ (ਜ਼ਿਲ੍ਹਾ ਬਠਿੰਡਾ) ਵਿਖੇ ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਅਤੇ ਹੋਰ ਸਮੱਸਿਆਵਾਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ 100 ਤੋਂ ਵੱਧ ਕਿਸਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਇਸ ਮੌਕੇ ਖੇਤਰੀ ਖੋਜ ਕੇਂਦਰ ਬਠਿੰਡਾ ਦੇ ਡਾਇਰੈਕਟਰ ਡਾ. ਕਰਮਜੀਤ ਸਿੰਘ ਸੇਖੋਂ ਸਮੇਤ ਰਿਸਰਚ ਸਟੇਸ਼ਨ, ਬਠਿੰਡਾ ਦੇ ਵੱਖ-ਵੱਖ ਵਿਗਿਆਨੀਆਂ ਨੇ ਸ਼ਿਰਕਤ ਕੀਤੀ। ਡਾ. ਸੇਖੋਂ ਨੇ ਨਰਮੇ ਦੀ ਫ਼ਸਲ ਤੋਂ ਵੱਧ ਝਾੜ ਪ੍ਰਾਪਤ ਕਰਨ ਲਈ ਅਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਖੇਤੀ ਨੂੰ ਲਾਭਕਾਰੀ ਬਣਾਉਣ ਦੇ ਤਰੀਕੇ ਸਾਂਝੇ ਕੀਤੇ। ਉਨ੍ਹਾਂ ਨੌਜਵਾਨਾਂ ਦਾ ਖੇਤੀ ਵਲ ਰੁਝਾਨ ਵਧਾਉਣ ਲਈ ਅਤੇ ਆਧੁਨਿਕ ਢੰਗ ਅਪਣਾਕੇ ਵੱਧ ਮੁਨਾਫਾ ਕਮਾਉਣ ਲਈ ਪ੍ਰੇਰਿਤ ਕੀਤਾ।

ਡਾ. ਹਰਜੀਤ ਸਿੰਘ ਬਰਾੜ ਨੇ ਨਰਮੇ ਦੀ ਬੀਜਾਈ ਅਤੇ ਸਹੀ ਸੰਭਾਲ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸੇ ਤਰ੍ਹਾਂ ਡਾ. ਸੁਖਦੀਪ ਕੌਰ ਅਤੇ ਡਾ. ਗੋਮਤੀ ਗਰੋਵਰ ਨੇ ਕਿਸਾਨ ਭਰਾਵਾਂ ਨੂੰ ਨਰਮੇ ਦੀ ਫ਼ਸਲ ਲਈ ਤਿਆਰ ਕੀਤੇ ਗਏ ਨਵੇਂ ਅਤੇ ਉੱਚ ਕੁਆਲਟੀ ਵਾਲੇ ਬੀਜਾਂ ਬਾਰੇ ਜਾਣਕਾਰੀ ਦਿੱਤੀ।

ਐਂਟੋਮੋਲੋਜਿਸਟ ਡਾ. ਜਸਜਿੰਦਰ ਕੌਰ ਨੇ ਨਰਮੇ ਦੀ ਫ਼ਸਲ ਵਿੱਚ ਕੀੜੇ-ਮਕੌੜਿਆਂ ਦੀ ਰੋਕਥਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਅ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫਾਰਿਸ਼ ਕੀਤੇ ਕੀਟਨਾਸ਼ਕ ਵਰਤਣ ਦੀ ਸਲਾਹ ਦਿੱਤੀ।

ਇਸੇ ਤਰ੍ਹਾਂ ਐਂਟੋਮੋਲੋਜਿਸਟ ਡਾ. ਜਸਰੀਤ ਕੌਰ ਨੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਸਿਫਾਰਿਸ਼ਸ਼ੁਦਾ ਕੀਟਨਾਸ਼ਕਾਂ ਦੇ ਸਹੀ ਅਤੇ ਸਮੇਂ-ਸਿਰ ਇਸਤੇਮਾਲ ਦੇ ਨਾਲ-ਨਾਲ ਨਿਯਮਿਤ ਸਰਵੇਖਣ ਕਰਨ, ਸਪਲੈਟ ਤਕਨੀਕ, ਪੀ.ਬੀ. ਨਾਟ ਅਤੇ ਹੋਰ ਪ੍ਰਭਾਵਸ਼ਾਲੀ ਢੰਗਾਂ ਬਾਰੇ ਜਾਣਕਾਰੀ ਦਿੱਤੀ।

ਇਸ ਦੇ ਨਾਲ ਹੀ ਪੌਦ ਰੋਗ ਵਿਗਿਆਨੀ ਡਾ. ਰੁਪੇਸ਼ ਅਰੋੜਾ ਨੇ ਨਰਮੇ ਦੀ ਫ਼ਸਲ ਵਿੱਚ ਆ ਰਹੀਆਂ ਵੱਖ-ਵੱਖ ਬਿਮਾਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਸਮੇਂ ਸਿਰ ਪਹਿਚਾਣ ਅਤੇ ਠੀਕ ਰੋਕਥਾਮ ਦੇ ਤਰੀਕਿਆਂ ਬਾਰੇ ਵੀ ਜਾਗਰੂਕ ਕੀਤਾ।

ਕਿਸਾਨ ਭਲਾਈ ਵਿਭਾਗ ਬਠਿੰਡਾ ਦੇ ਅਧਿਕਾਰੀ ਡਾ. ਹਰਜਸ ਸ਼ਰਮਾ (ਖੇਤੀਬਾੜੀ ਅਫ਼ਸਰ) ਨੇ ਕਿਸਾਨਾਂ ਨੂੰ ਨਰਮੇ ਦੀਆਂ ਛਟੀਆਂ ਦੇ ਢੇਰਾਂ ਨੂੰ ਪਲਟਣ ਅਤੇ ਛਟੀਆਂ ਨੂੰ ਝਾੜ ਕੇ ਰੱਖਣ ਦੀ ਅਪੀਲ ਕੀਤੀ, ਤਾਂ ਜੋ ਅਧਖਿੜੇ ਟੀਂਡਿਆਂ ਵਿੱਚ ਮੌਜੂਦ ਗੁਲਾਬੀ ਸੁੰਡੀ ਦੇ ਲਾਰਵੇ ਨਸ਼ਟ ਕੀਤੇ ਜਾ ਸਕਣ। ਇਸ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਇਸ ਦੌਰਾਨ ਵਿਗਿਆਨੀਆਂ ਵੱਲੋਂ ਕੈਂਪ ਵਿੱਚ ਸ਼ਾਮਲ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ।

ਮੇਅਰ ਪਦਮਜੀਤ ਸਿੰਘ ਮਹਿਤਾ ਨੇ ਪਰੇਡ ਦਾ ਕੀਤਾ ਨਿਰੀਖਣ, ਸੰਵਿਧਾਨ ਨਿਰਮਾਤਾ ਅਤੇ ਆਜ਼ਾਦੀ ਘੁਲਾਟੀਆਂ ਨੂੰ ਕੀਤੀ ਸ਼ਰਧਾਂਜਲੀ ਭੇਟ
ਬਠਿੰਡਾ, 26 ਜਨਵਰੀ : 77ਵੇਂ ਗਣਤੰਤਰ ਦਿਵਸ ਦੇ ਸ਼ੁਭ ਮੌਕੇ ‘ਤੇ, ਬਠਿੰਡਾ ਨਗਰ ਨਿਗਮ ਵਿਖੇ ਇੱਕ ਸ਼ਾਨਦਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਤਿਰੰਗਾ ਲਹਿਰਾਇਆ। ਫਿਰ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਸਲਾਮੀ ਲਈ। ਨਗਰ ਨਿਗਮ ਵਿੱਚ ਪਹੁੰਚਣ ‘ਤੇ, ਉਨ੍ਹਾਂ ਦਾ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਲਾਲ ਜੈਨ, ਸਾਰੇ ਕੌਂਸਲਰ ਅਤੇ ਅਧਿਕਾਰੀਆਂ ਨੇ ਨਿੱਘਾ ਸਵਾਗਤ ਕੀਤਾ।

ਇਸ ਮੌਕੇ ‘ਤੇ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਲਾਲ ਜੈਨ, ਸਹਾਇਕ ਕਮਿਸ਼ਨਰ ਸ੍ਰੀ ਸੁਨੀਲ ਮਹਿਤਾ, ਐਕਸੀਅਨ ਸ੍ਰੀ ਰਾਜਿੰਦਰ ਕੁਮਾਰ, ਸ੍ਰੀ ਨੀਰਜ ਕੁਮਾਰ, ਸੁਪਰਡੈਂਟ ਮੈਡਮ ਰਾਜਪਾਲ ਕੌਰ ਅਤੇ ਸ੍ਰੀ ਸੁਰੇਸ਼ ਸੇਤੀਆ ਸਮੇਤ ਸਾਰੇ ਕੌਂਸਲਰ, ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

ਆਪਣੇ ਸੰਬੋਧਨ ਵਿੱਚ, ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਸਾਰੇ ਨਾਗਰਿਕਾਂ ਨੂੰ 77ਵੇਂ ਗਣਤੰਤਰ ਦਿਵਸ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ “ਭਾਰਤ ਮਾਤਾ ਦੀ ਜੈ” ਦਾ ਉਦਘੋਸ਼ ਕੀਤਾ। ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦ ਹਾਂ ਅਤੇ ਬਾਬਾ ਸਾਹਿਬ ਦੁਆਰਾ ਤਿਆਰ ਕੀਤੇ ਗਏ ਸੰਵਿਧਾਨ ਨੇ ਸਾਨੂੰ ਲੋਕਤੰਤਰੀ ਅਧਿਕਾਰ ਦਿੱਤੇ ਹਨ।

ਮੇਅਰ ਨੇ ਕਿਹਾ ਕਿ ਭਾਰਤੀ ਸੰਵਿਧਾਨ 26 ਜਨਵਰੀ, 1950 ਨੂੰ ਲਾਗੂ ਹੋਇਆ ਸੀ, ਜਿਸ ਨੇ ਹਰ ਨਾਗਰਿਕ ਨੂੰ ਬਰਾਬਰੀ ਦਾ ਅਧਿਕਾਰ ਦਿੱਤਾ ਅਤੇ ਸਮਾਜ ਅਤੇ ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਅੱਗੇ ਵਧਾਇਆ। ਉਨ੍ਹਾਂ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਨਗਰ ਨਿਗਮ ਦੀ ਪੂਰੀ ਟੀਮ ਨੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਪਾਲਣਾ ਕਰਦੇ ਹੋਏ ਬਠਿੰਡਾ ਨੂੰ ਵਿਕਾਸ ਦੇ ਰਾਹ ‘ਤੇ ਅੱਗੇ ਵਧਾਉਣ ਲਈ ਅਣਥੱਕ ਮਿਹਨਤ ਕੀਤੀ ਹੈ ਅਤੇ ਭਵਿੱਖ ਵਿੱਚ ਬਠਿੰਡਾ ਨੂੰ ਇੱਕ ਵਿਕਸਤ ਅਤੇ ਆਦਰਸ਼ ਸ਼ਹਿਰ ਬਣਾਉਣ ਲਈ ਇਸ ਤਰੀਕੇ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖੇਗੀ।

ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਇਹ ਉਨ੍ਹਾਂ ਦਾ ਪਹਿਲਾ ਗਣਤੰਤਰ ਦਿਵਸ ਹੈ ਜ਼ਰੂਰ ਹੈ, ਪਰ ਆਖਰੀ ਨਹੀਂ। ਉਹ ਪੂਰੀ ਨਗਰ ਨਿਗਮ ਟੀਮ ਦੇ ਨਾਲ ਮਿਲ ਕੇ ਬਠਿੰਡਾ ਨੂੰ ਇੱਕ ਸਾਫ਼, ਸੁੰਦਰ, ਆਧੁਨਿਕ ਅਤੇ ਵਿਕਸਤ ਸ਼ਹਿਰ ਬਣਾਉਣ ਲਈ ਦਿਨ ਰਾਤ ਮਿਹਨਤ ਕਰਨਗੇ।

ਸਮਾਗਮ ਦੌਰਾਨ, ਸੇਂਟ ਹਾਰਟ ਸਕੂਲ ਦੇ ਬੱਚਿਆਂ ਦੁਆਰਾ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਨੇ ਸਾਰਿਆਂ ਨੂੰ ਮੋਹਿਤ ਕਰ ਦਿੱਤਾ। ਸਮਾਗਮ ਦੇ ਅੰਤ ਵਿੱਚ, ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ, ਸੀਨੀਅਰ ਡਿਪਟੀ ਮੇਅਰ ਸ਼੍ਰੀ ਸ਼ਾਮ ਲਾਲ ਜੈਨ ਅਤੇ ਸਾਰੇ ਕੌਂਸਲਰਾਂ ਨੇ ਨਗਰ ਨਿਗਮ ਦੇ ਮਿਹਨਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ।

ਭਾਜਪਾ ਨੇ ਆਤਿਸ਼ੀ ਦੀ ਫਰਜ਼ੀ ਵੀਡੀਓ ‘ਚ ਗੁਰੂਆਂ ਦਾ ਨਾਮ ਜੋੜ ਕੇ ਬੇਅਦਬੀ ਕੀਤੀ – ਭਗਵੰਤ ਸਿੰਘ ਮਾਨ
ਬਠਿੰਡਾ, 11 ਜਨਵਰੀ, 2026:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਦਿੱਲੀ ਵਿਧਾਨ ਸਭਾ ਦੇ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਵਿੱਚ ਫਿਰਕੂ ਹਿੰਸਾ ਭੜਕਾਉਣ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ। ਇਹ ਕਹਿੰਦਿਆਂ ਕਿ ਧਰਮ ਨਿਰਪੱਖ ਪੰਜਾਬ ਸਰਕਾਰ ਅਜਿਹੇ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ, ਮੁੱਖ ਮੰਤਰੀ ਨੇ ਕਿਹਾ ਕਿ ਵੀਡੀਓ ਨੂੰ ਐਡਿਟ ਕਰਕੇ ਇਸ ਵਿੱਚ ਜਾਣਬੁੱਝ ਕੇ ਗਲਤ ਸ਼ਬਦਾਵਲੀ ਸ਼ਾਮਲ ਕੀਤੀ ਗਈ ਹੈ, ਜੋ ਕਿ ਸਿੱਖ ਧਰਮ ਦੀ ਘੋਰ ਬੇਅਦਬੀ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਫੋਰੈਂਸਿਕ ਜਾਂਚ ਰਿਪੋਰਟ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਤਿਸ਼ੀ ਨੇ ਆਪਣੇ ਬਿਆਨ ਵਿੱਚ ਕਿਤੇ ਵੀ “ਗੁਰੂ” ਸ਼ਬਦ ਬੋਲਿਆ ਹੀ ਨਹੀਂ।

ਭਾਜਪਾ ਨੇਤਾ ਕਪਿਲ ਮਿਸ਼ਰਾ ਵਿਰੁੱਧ ਪੰਜਾਬ ਪੁਲਿਸ ਦੀ ਕਾਰਵਾਈ ਨੂੰ ਜਾਇਜ਼ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਝੂਠੀ ਵੀਡੀਓ ਕਲਿੱਪ ਵਿਧਾਨ ਸਭਾ ਦੇ ਅਧਿਕਾਰਤ ਰਿਕਾਰਡ ਵਿੱਚ ਕਿਤੇ ਵੀ ਨਹੀਂ ਹੈ ਅਤੇ ਭਾਜਪਾ ਚੰਡੀਗੜ੍ਹ, ਬੀ.ਬੀ.ਐਮ.ਬੀ. ਅਤੇ ਪੰਜਾਬ ਯੂਨੀਵਰਸਿਟੀ ਵਰਗੇ ਆਦਿ ਮੁੱਦਿਆਂ ‘ਤੇ ਪੰਜਾਬ ਵਿਰੋਧੀ ਮਾਨਸਿਕਤਾ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿੱਚ ਵਿਰੋਧੀ ਧਿਰ ਦੇ ਨੇਤਾ ਘਟੀਆ ਰਾਜਨੀਤੀ ਕਰਦਿਆਂ ਸੂਬਾ ਸਰਕਾਰ ਵਿਰੁੱਧ ਕੋਈ ਠੋਸ ਮੁੱਦਾ ਨਾ ਹੋਣ ਕਰਕੇ ਇਸ ਝੂਠ ਦਾ ਬਚਾਅ ਕਰਨ ਲਈ ਤਰਲੋ-ਮੱਛੀ ਹੋ ਰਹੇ ਹਨ।

ਬਠਿੰਡਾ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤ ਤੋਂ ਹੀ ਭਾਜਪਾ ਨੇ ਫਿਰਕਾਪ੍ਰਸਤੀ, ਵੰਡ ਅਤੇ ਨਫ਼ਰਤ ਦੀ ਰਾਜਨੀਤੀ ਕੀਤੀ ਹੈ ਅਤੇ ਇਸੇ ਦੇ ਹਿੱਸੇ ਵਜੋਂ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਭਾਜਪਾ ਨੇ ਪੰਜਾਬ ਵਿੱਚ ਲੋਕਾਂ ਨੂੰ ਫਿਰਕੂ ਲੀਹਾਂ ‘ਤੇ ਵੰਡਣ ਲਈ ਇਸ ਏਜੰਡੇ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੇ ਵੀਡੀਓ ਨਾਲ ਛੇੜਛਾੜ ਕਰਦਿਆਂ ਇਸ ਵਿੱਚ ਇਤਰਾਜ਼ਯੋਗ ਸ਼ਬਦਾਵਲੀ ਸ਼ਾਮਲ ਕੀਤੀ ਹੈ। ਇੱਥੋਂ ਤੱਕ ਕਿ ਫੋਰੈਂਸਿਕ ਜਾਂਚ ‘ਚ ਵੀ ਸਪੱਸ਼ਟ ਤੌਰ ‘ਤੇ ਸਾਬਤ ਹੋ ਗਿਆ ਹੈ ਕਿ ‘ਆਪ’ ਨੇਤਾ ਨੇ ਕਿਤੇ ਵੀ ‘ਗੁਰੂ’ ਸ਼ਬਦ ਬੋਲਿਆ ਹੀ ਨਹੀਂ।

ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਸੌੜੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨਾ ਭਗਵਾ ਪਾਰਟੀ ਦੀ ਪੁਰਾਣੀ ਰਣਨੀਤੀ ਹੈ ਅਤੇ ਇਸ ਕਾਰਵਾਈ ਨੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਕਿਉਂਕਿ ਵੀਡੀਓ ਨਾਲ ਛੇੜਛਾੜ ਕਰਕੇ ਉਨ੍ਹਾਂ ਨੇ ਬੇਅਦਬੀ ਕੀਤੀ ਹੈ, ਜੋ ਕਿ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ। ਉਨ੍ਹਾਂ ਕਿਹਾ ਕਿ ਇਹ ਘਟੀਆ ਹਰਕਤ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਜ਼ਰੂਰ ਮਿਲੇਗੀ। ਉਨ੍ਹਾਂ ਕਿਹਾ ਕਿ  ਵੀਡੀਓ ਨਾਲ ਛੇੜਛਾੜ ਬਾਰੇ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਕਿਉਂਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਵੱਲੋਂ ਸਦਨ ਦੀ ਕਾਰਵਾਈ ਵਿੱਚ ਇਹ ਸ਼ਬਦ ਕਿਤੇ ਵੀ ਬੋਲੇ ਦਿਖਾਈ ਨਹੀਂ ਦਿੰਦੇ।

ਭਾਜਪਾ ਨੇਤਾ ਕਪਿਲ ਮਿਸ਼ਰਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਨੇਤਾ ਨੇ ਸੋਸ਼ਲ ਮੀਡੀਆ ‘ਤੇ ਇਹ ਐਡਿਟਡ (ਛੇੜਛਾੜ ਵਾਲਾ) ਵੀਡੀਓ ਅਪਲੋਡ ਕੀਤਾ ਸੀ, ਉਸ ਨੂੰ ਆਪਣੇ ਕੁਕਰਮਾਂ ਦੇ ਨਤੀਜੇ ਭੁਗਤਣੇ ਪੈਣਗੇ ਅਤੇ ਪੰਜਾਬ ਪੁਲਿਸ ਨੇ ਉਸ ਵਿਰੁੱਧ ਸਹੀ ਕੇਸ ਦਰਜ ਕੀਤਾ ਹੈ। ਇੱਥੇ ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਅਧਿਕਾਰ ਦਾ ਕੋਈ ਮਸਲਾ ਨਹੀਂ ਹੈ। ਕਪਿਲ ਮਿਸ਼ਰਾ ‘ਤੇ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ, ਬੀ.ਬੀ.ਐਮ.ਬੀ., ਪੰਜਾਬ ਯੂਨੀਵਰਸਿਟੀ, ਗਣਤੰਤਰ ਦਿਵਸ ਦੀਆਂ ਝਾਕੀਆਂ ਅਤੇ ਹੋਰ ਮਾਮਲਿਆਂ ‘ਤੇ ਭਾਜਪਾ ਦੇ ਪੰਜਾਬ ਵਿਰੋਧੀ ਸਟੈਂਡ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪ੍ਰਤੀ ਭਗਵਾ ਪਾਰਟੀ ਦਾ ਰਵੱਈਆ ਹਮੇਸ਼ਾ ਦੁਸ਼ਮਣੀ ਵਾਲਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾਈ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਅਜੀਬੋ-ਗਰੀਬ ਸਥਿਤੀ ਵਿੱਚ ਘਿਰ ਗਏ ਹਨ ਕਿਉਂਕਿ ਉਹ ਵਾਰ-ਵਾਰ ਝੂਠ ਦਾ ਸਹਾਰਾ ਲੈ ਕੇ ਪੰਜਾਬ ਪ੍ਰਤੀ ਭਾਜਪਾ ਦੇ ਰਵੱਈਏ ਨੂੰ ਜਾਇਜ਼ ਠਹਿਰਾਉਣ ਲਈ ਮਜਬੂਰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਇਸ ਦੀ ਲੀਡਰਸ਼ਿਪ ‘ਚ ਮਹਾਨ ਸਿੱਖ ਗੁਰੂ ਸਾਹਿਬਾਨ ਪ੍ਰਤੀ ਸਤਿਕਾਰ ਦੀ ਭਾਵਨਾ ਕਿਤੇ ਨਜ਼ਰ ਨਹੀਂ ਆਉਂਦੀ ਅਤੇ ਪ੍ਰਧਾਨ ਮੰਤਰੀ ਕੋਲ ਤਾਂ ਕਦੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ(ਸ਼ਹੀਦੀ ਵਰ੍ਹੇਗੰਢ) ਦੀ ਯਾਦ ਵਿੱਚ ਕਰਵਾਏ ਗਏ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਸਵੀਕਾਰਨ ਦਾ ਸਮਾਂ ਵੀ ਨਹੀਂ ਸੀ। ਹਰ ਕੋਈ ਜਾਣਦਾ ਹੈ ਕਿ ਨਾ ਤਾਂ ਪ੍ਰਧਾਨ ਮੰਤਰੀ ਅਤੇ ਨਾ ਹੀ ਭਾਜਪਾ ਦਾ ਕੋਈ ਸੀਨੀਅਰ ਨੇਤਾ ਜਾਂ ਕੇਂਦਰੀ ਮੰਤਰੀ ਇਨ੍ਹਾਂ ਸਮਾਗਮਾਂ ‘ਚ ਨਤਮਸਤਕ ਹੋਣ ਲਈ ਪੰਜਾਬ ਆਇਆ। ਇਹ ਸਿੱਖਾਂ ਅਤੇ ਸਾਡੇ ਮਹਾਨ ਗੁਰੂ ਸਾਹਿਬਾਨ ਪ੍ਰਤੀ ਸੌੜੀ ਅਤੇ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ, ਪੰਜਾਬ ਅਤੇ ਇਸ ਦੀ ਸਰਕਾਰ ਵਿਰੁੱਧ ਇੱਕੋ ਪਟੜੀ ‘ਤੇ ਚੱਲ ਰਹੇ ਹਨ। ਇਹ ਪਾਰਟੀਆਂ ਇਕੋ ਦਿਨ ਵੱਖ-ਵੱਖ ਸਮੇਂ ‘ਤੇ ਇੱਕੋ ਜਿਹੇ ਪ੍ਰੈਸ ਨੋਟ ਵੀ ਜਾਰੀ ਕਰਦੀਆਂ ਹਨ, ਜਿਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੂਬਾ ਸਰਕਾਰ ਵਿਰੁੱਧ ਜ਼ਹਿਰ ਫੈਲਾਉਣਾ ਹੈ।

ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਪੰਜਾਬ ਦੇ ਮੁੱਦਿਆਂ ‘ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ ਪਰ ਇਹ ਉਹੀ ਆਗੂ ਹਨ, ਜਿਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇਣ ਲਈ ਸਹਿਮਤੀ ਦਿੱਤੀ ਸੀ ਅਤੇ ਜਿਨ੍ਹਾਂ ਨੇ ਕਾਲੇ ਖੇਤੀ ਕਾਨੂੰਨਾਂ ਲਈ ਮੋਦੀ ਦੀ ਪ੍ਰਸ਼ੰਸਾ ਵੀ ਕੀਤੀ ਸੀ।

ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਪਹਿਲਾਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਵੀ ਦਿੰਦੀਆਂ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਅੱਜ ਵੀ ਉਹ ਗੈਂਗਸਟਰਾਂ ਨੂੰ ਟਿਕਟਾਂ ਦੇ ਰਹੇ ਹਨ। ਸਾਬਕਾ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰੰਧਾਵਾ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਪਿਤਾ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਆਪ੍ਰੇਸ਼ਨ ਬਲੂਸਟਾਰ ਲਈ ਵਧਾਈ ਦਿੱਤੀ ਸੀ। ਗੁਰਦਾਸਪੁਰ ਤੋਂ ਮੌਜੂਦਾ ਲੋਕ ਸਭਾ ਮੈਂਬਰ ਉਸੇ ਕਾਂਗਰਸ ਪਾਰਟੀ ਦੀ ਨੁਮਾਇੰਦਗੀ ਕਰ ਰਹੇ ਹਨ, ਜਿਸ ਨੇ ਸਿੱਖਾਂ ਦੇ ਸਭ ਤੋਂ ਪਵਿੱਤਰ ਧਾਰਮਿਕ ਸਥਾਨਾਂ ਵਿਚੋਂ ਇੱਕ ‘ਤੇ ਆਪ੍ਰੇਸ਼ਨ ਬਲੂਸਟਾਰ ਕੀਤਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਿਰੁੱਧ ਕੋਈ ਠੋਸ ਮੁੱਦਾ ਨਾ ਹੋਣ ਕਰਕੇ ਵਿਰੋਧੀ ਧਿਰ ਦੇ ਨੇਤਾ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਮੇਰੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ।

ਸਿੱਖਿਆ ਖੇਤਰ ‘ਚ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਨੇ ਕੇਂਦਰ ਸਰਕਾਰ ਦੁਆਰਾ ਕਰਵਾਏ ਗਏ ਰਾਸ਼ਟਰੀ ਮੁਲਾਂਕਣ ਸਰਵੇਖਣ ਵਿੱਚ ਪਹਿਲੀ ਵਾਰ ਕੇਰਲਾ ਨੂੰ ਪਛਾੜਦੇ ਹੋਏ ਦੇਸ਼ ਭਰ ਵਿੱਚ ਸਿਖਰਲਾ ਸਥਾਨ ਪ੍ਰਾਪਤ ਕੀਤਾ ਹੈ। ਸਰਕਾਰੀ ਸਕੂਲਾਂ ਦੇ 848 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ, 265 ਨੇ ਜੇਈਈ ਅਤੇ 45 ਨੇ ਜੇਈਈ ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਪੇਸ਼ੇਵਰ ਸਿਖਲਾਈ ਲਈ ਸਿੰਗਾਪੁਰ, ਫਿਨਲੈਂਡ ਅਤੇ ਅਹਿਮਦਾਬਾਦ ਭੇਜਿਆ ਜਾ ਰਿਹਾ ਹੈ। ਧਾਰਮਿਕ ਮੁੱਦੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ 15 ਜਨਵਰੀ ਨੂੰ ਸਾਰੇ ਤੱਥਾਂ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਅਤੇ ਸਰਵਉੱਚ ਸਤਿਕਾਰਤ ਅਸਥਾਨ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਮੇਰੇ ਲਈ ਸਭ ਕੁਝ ਤੋਂ ਉੱਪਰ ਹਨ ਅਤੇ ਮੈਂ ਉੱਥੋਂ ਆਉਣ ਵਾਲੇ ਕਿਸੇ ਵੀ ਆਦੇਸ਼ ਦਾ ਸੱਚੀ ਭਾਵਨਾ ਨਾਲ ਪਾਲਣ ਕਰਾਂਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੇਰੇ ਅਤੇ ਮੇਰੇ ਪਰਿਵਾਰ ਲਈ ਹਮੇਸ਼ਾ ਸਰਵਉੱਚ ਸੀ, ਹੈ ਅਤੇ ਰਹੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਸਾਡਾ ਅਤਿ-ਸਤਿਕਾਰਯੋਗ ਅਸਥਾਨ ਹੈ ਜਿੱਥੋਂ ਸਮੂਹ ਸਿੱਖ ਭਾਈਚਾਰੇ ਅਤੇ ਸੰਗਤ ਨੂੰ ਇਲਾਹੀ ਸ਼ਾਂਤੀ, ਤਾਕਤ, ਸਮਰੱਥਾ ਅਤੇ ਸੇਧ ਮਿਲਦੀ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਸਰੂਪਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਗਠਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸਿੱਟ ਬਣਾਉਣ ਪਿੱਛੇ ਕੋਈ ਰਾਜਨੀਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਇਹ ਪਾਪ ਕੀਤਾ ਹੈ, ਉਹ ਹੀ ਜਾਂਚ ਤੋਂ ਡਰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਚੋਣ ਲਗਪਗ 14 ਸਾਲ ਪਹਿਲਾਂ ਹੋਈ ਸੀ ਅਤੇ ਬਹੁਤ ਸਾਰੇ ਮੈਂਬਰਾਂ ਦੇ ਦੇਹਾਂਤ ਜਾਂ ਵਿਦੇਸ਼ ਚਲੇ ਜਾਣ ਦੇ ਬਾਵਜੂਦ ਇਸ ਸਤਿਕਾਰਤ ਸੰਸਥਾ ਦਾ ਕੰਮਕਾਜ ਜਾਰੀ ਰਿਹਾ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕਈ ਅਧਿਕਾਰੀਆਂ ਵੱਲੋਂ ਆਪਣੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਸਮੇਂ-ਸਮੇਂ ‘ਤੇ ਗੁਮਰਾਹਕੁੰਨ ਬਿਆਨ ਵੀ ਦਿੱਤੇ ਗਏ।

2 bombs found in Punjab.
2 bombs found in Punjab, fear of RDX blast, high alert issued.”

Two large explosions occurred in the village of Jida in the Bhatinda district, causing a significant dramatic incident. Gurpreet Singh, a 19-year-old villager and law student, reportedly ordered certain things online and started playing about with them. The first explosion occurred during this time. It scorched his arms and seriously damaged him. Gurpreet was taken to a private hospital right away.